ਆਸਾਰਾਮ ਦੇ ਬੇਟੇ ਨੂੰ ਬਾਪੂ ਨਾਲ ਮੁਲਾਕਾਤ ਦੀ ਇਜ਼ਾਜ਼ਤ ਮਿਲੀ

ਰਾਸ਼ਟਰੀ

ਸੂਰਤ: 19 ਅਕਤੂਬਰ, ਦੇਸ਼ ਕਲਿੱਕ ਬਿਓਰੋ

ਗੁਜਰਾਤ ਹਾਈ ਕੋਰਟ ਨੇ ਆਸਾਰਾਮ ਅਤੇ ਉਨ੍ਹਾਂ ਦੇ ਬੇਟੇ ਨਰਾਇਣ ਸਾਈਂ ਦੀ ਮੁਲਾਕਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੋਵਾਂ ਦੀ ਮੁਲਾਕਾਤ ਜੋਧਪੁਰ ਜੇਲ੍ਹ ਵਿੱਚ ਹੋਵੇਗੀ। ਹਾਲਾਂਕਿ ਇਸ ਮੁਲਾਕਾਤ ਲਈ ਆਸਾਰਾਮ ਦੇ ਬੇਟੇ ਨੂੰ 5 ਲੱਖ ਰੁਪਏ ਜਮ੍ਹਾ ਕਰਵਾਉਣੇ ਹੋਣਗੇ। ਬਲਾਤਕਾਰ ਦੇ ਮਾਮਲੇ ਵਿੱਚ 11 ਸਾਲ ਤੋਂ ਜੇਲ੍ਹ ਵਿੱਚ ਬੰਦ ਆਸਾਰਾਮ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਹਾਲ ਹੀ ‘ਚ ਅਦਾਲਤ ਦੇ ਹੁਕਮਾਂ ‘ਤੇ ਆਸਾਰਾਮ ਦਾ ਮਹਾਰਾਸ਼ਟਰ ‘ਚ ਇਲਾਜ ਵੀ ਹੋਇਆ ਸੀ। ਪਰ ਇਸ ਤੋਂ ਬਾਅਦ ਵੀ ਆਸਾਰਾਮ ਦੀ ਸਿਹਤ ਵਿਗੜਦੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਆਸਾਰਾਮ ਦਾ ਪੁੱਤਰ ਨਾਰਾਇਣ ਸਾਈਂ ਗੁਜਰਾਤ ਦੀ ਸੂਰਤ ਸੈਂਟਰਲ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਗੁਜਰਾਤ ਹਾਈ ਕੋਰਟ ਨੇ ਉਸ ਨੂੰ ਕੁਝ ਸ਼ਰਤਾਂ ਦੇ ਨਾਲ ਆਪਣੇ ਪਿਤਾ ਆਸਾਰਾਮ ਨੂੰ 4 ਘੰਟੇ ਤੱਕ ਮਿਲਣ ਦੀ ਇਜਾਜ਼ਤ ਦਿੱਤੀ ਹੈ। ਮੁਲਾਕਾਤ ਦੌਰਾਨ ਆਸਾਰਾਮ ਅਤੇ ਨਰਾਇਣ ਤੋਂ ਇਲਾਵਾ ਪਰਿਵਾਰ ਦਾ ਕੋਈ ਮੈਂਬਰ ਨਹੀਂ ਹੋਵੇਗਾ।

Latest News

Latest News

Leave a Reply

Your email address will not be published. Required fields are marked *