ਪੰਜਾਬ ਦੇ 6 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਭਵਿੱਖਬਾਣੀ

ਪੰਜਾਬ


ਚੰਡੀਗੜ੍ਹ, 18 ਸਤੰਬਰ, ਦੇਸ਼ ਕਲਿਕ ਬਿਊਰੋ :
ਅੱਜ ਬੁੱਧਵਾਰ ਨੂੰ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਹਿਮਾਚਲ ਨਾਲ ਲੱਗਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੁਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹੇ ਸ਼ਾਮਲ ਹਨ। ਜਦਕਿ ਚੰਡੀਗੜ੍ਹ ‘ਚ ਬਾਰਿਸ਼ ਲਈ ਯੈਲੋ ਅਲਰਟ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਪੰਜਾਬ ਦਾ ਜ਼ਿਆਦਾਤਰ ਮੌਸਮ ਖੁਸ਼ਕ ਰਹੇਗਾ।
ਹਾਲਾਂਕਿ ਤਾਪਮਾਨ ਇਕ ਵਾਰ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ ਦੇ ਤਾਪਮਾਨ ‘ਚ 0.9 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 1.8 ਡਿਗਰੀ ਵੱਧ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 37.4 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਪਰ ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਮੀਂਹ ਨਹੀਂ ਪਿਆ।
ਇਸੇ ਤਰ੍ਹਾਂ ਚੰਡੀਗੜ੍ਹ ‘ਚ ਵੀ ਕੁਝ ਥਾਵਾਂ ‘ਤੇ ਬੁੰਦਾ-ਬਾਂਦੀ ਹੋਈ। ਪਰ ਕੋਈ ਬਾਰਿਸ਼ ਦਰਜ ਨਹੀਂ ਕੀਤੀ ਗਈ। ਪੰਜਾਬ ਵਿੱਚ 1 ਸਤੰਬਰ ਤੋਂ 15 ਸਤੰਬਰ ਤੱਕ 35 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ। ਇਸ ਸੀਜ਼ਨ ‘ਚ ਇਸ ਵਾਰ 34.2 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਚੰਡੀਗੜ੍ਹ ਵਿੱਚ 1 ਜੂਨ ਤੋਂ ਹੁਣ ਤੱਕ 711.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇਹ ਆਮ ਵਰਖਾ ਨਾਲੋਂ 13.1% ਘੱਟ ਹੈ।

Leave a Reply

Your email address will not be published. Required fields are marked *