ਨਵੀਂ ਦਿੱਲੀ: 18 ਸਤੰਬਰ, ਦੇਸ਼ ਕਲਿੱਕ ਬਿਓਰੋ
ਕੋਦੀ ਸਰਕਾਰ ਵੱਲੋਂ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ‘ਵਨ ਨੇਸ਼ਨ, ਵਨ ਇਲੈਕਸ਼ਨ‘ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ ਗਈ ਹੈ। ਆਉਣ ਵਾਲੇ ਸਰਦ ਰੁੱਤ ਇਜਲਾਸ ਵਿੱਚ ਇਸ ਬਿਲ ਨੂੰ ਲਿਆ ਕੇ ਪਾਸ ਕੀਤਾ ਜਾਵੇਗਾ। ਹੁਣ ਸਾਲ 2029 ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਨਾਲ ਵਿਧਾਨ ਸਭਾ ਚੋਣਾ ਇਕੱਠੇ ਹੋਣ ਦੀ ਸੰਭਾਵਨਾ ਬਣ ਗਈ ਹੈ।ਆਪਣੇ ਪਿਛਲੇ ਕਾਰਜਕਾਲ ਦੌਰਾਨ ਮੋਦੀ ਸਰਕਾਰ ਨੇ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ‘ਚ ਕਮੇਟੀ ਬਣਾਈ ਸੀ। ਰਾਮਨਾਥ ਕੋਵਿੰਦ ਕਮੇਟੀ ਨੂੰ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਰਿਪੋਰਟ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਕਮੇਟੀ ਨੇ ਇਸ ਸਾਲ ਮਾਰਚ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਮੋਦੀ ਕੈਬਨਿਟ ਮੀਟਿੰਗ ਵਿੱਚ ਰਿਪੋਰਟ ‘ਤੇ ਚਰਚਾ ਕੀਤੀ ਗਈ ਅਤੇ ਸਿਧਾਂਤਕ ਤੌਰ ‘ਤੇ ਮਨਜ਼ੂਰੀ ਦਿੱਤੀ ਗਈ।