ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਅੱਜ

ਪੰਜਾਬ

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ ਵਿੱਚ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਲਈ ਰਣਨੀਤੀ ਬਣਾਈ ਜਾਵੇਗੀ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇ ਹੋਵੇਗੀ। ਜਦਕਿ ਮੀਟਿੰਗ ਦੀ ਅਗਵਾਈ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਮੀਟਿੰਗ ਵਿੱਚ ਸਿਆਸੀ ਮੁੱਦਿਆਂ ਤੋਂ ਇਲਾਵਾ ਮੰਡੀਆਂ ਵਿੱਚ ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ।ਚਾਰ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਜ਼ਿਮਨੀ ਚੋਣਾਂ ਵੀ ਅਕਾਲੀ ਦਲ ਲਈ ਅਹਿਮ ਹਨ। ਕਿਉਂਕਿ ਇਨ੍ਹਾਂ ਚਾਰ ਸੀਟਾਂ ਵਿੱਚ ਹੀ ਗਿੱਦੜਬਾਹਾ ਸੀਟ ਸ਼ਾਮਲ ਹੈ, ਜੋ ਪਾਰਟੀ ਦਾ ਗੜ੍ਹ ਰਹੀ ਹੈ। ਇਸ ਸੀਟ ਦੇ ਬਣਨ ਤੋਂ ਬਾਅਦ ਪਾਰਟੀ ਨੇ ਜ਼ਿਆਦਾਤਰ ਵਾਰ ਇੱਥੇ ਚੋਣਾਂ ਜਿੱਤੀਆਂ ਹਨ।

Leave a Reply

Your email address will not be published. Required fields are marked *