ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਦੀ ਝੋਨੇ ਦੀ ਪ੍ਰੀਕ੍ਰਿਆਂ ਵਿੱਚ ਲੱਗੀਆਂ ਵੱਖ ਵੱਖ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੰਜਾਬ

ਮਾਲੇਰਕੋਟਲਾ 23 ਅਕਤੂਬਰ : ਦੇਸ਼ ਕਲਿੱਕ ਬਿਓਰੋ

               ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਉਣ, ਕਿਸਾਨਾਂ ਵੱਲੋਂ ਲਿਆਂਦੇ ਜਾਣ ਵਾਲੇ ਸੁੱਕੇ ਝੋਨੇ ਦੀ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਨਾਲੋ ਨਾਲ ਖਰੀਦ ਕਰਨ ਅਤੇ ਸ਼ੈਲਰਾਂ ਵਿੱਚ ਲਿਜਾਏ ਜਾ ਰਹੇ ਮਾਲ ਦੇ ਸੁਖਾਵੇਂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ ।  ਡਿਪਟੀ ਕਮਿਸ਼ਨ ਨੇ ਪੰਜਾਬ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਜ਼ਿਲ੍ਹੇ ਦੀਆਂ ਸਮੂਹ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਦੀ ਵਚਨਬੱਧਤਾ ਨੂੰ ਦੁਹਰਾਇਆ ।

          ਮਾਲੇਰਕੋਟਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਜਿਸ ਤੇਜ਼ੀ ਨਾਲ ਝੋਨੇ ਦੀ ਆਮਦ ਹੋ ਰਹੀ ਹੈ ਉਸੇ ਤੇਜ਼ੀ ਨਾਲ ਖਰੀਦ ਏਜੰਸੀਆਂ ਵੱਲੋਂ ਝੋਨੇ ਦੀ ਖਰੀਦ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 44,178 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 40,295 ਮੀਟ੍ਰਿਕ ਟਨ  ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 79.63 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ  ਅਤੇ ਮੰਡੀਆਂ ਵਿੱਚ ਖਰੀਦੇ ਝੋਨੇ ਦੀ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।

      ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਹੀ ਝੱਲਣਾ ਪੈਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਦਿੱਤੀ ਜਾਂਦੀ ਆਧੁਨਿਕ ਖੇਤੀ ਮਸ਼ੀਨਰੀ ਦਾ ਵੱਧ ਤੋਂ ਵੱਧ ਲਾਭ ਉਠਾਉਣ ਤੇ ਪਰਾਲੀ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜ਼ੀਹ ਦੇਣ।  

Latest News

Latest News

Leave a Reply

Your email address will not be published. Required fields are marked *