ਕੇਂਦਰ, ਪੰਜਾਬ ਸਰਕਾਰ ਤੇ ਐਫਸੀਆਈ ਨੂੰ ਨੋਟਿਸ ਜਾਰੀ
ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਸਹੀ ਢੰਗ ਨਾਲ ਨਾ ਹੋਣ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਕੇਂਦਰ, ਪੰਜਾਬ ਸਰਕਾਰ ਅਤੇ ਐਫਸੀਆਈ ਨੂੰ ਨੋਟਿਸ ਜਾਰੀ ਕੀਤਾ ਹੈ।29 ਅਕਤੂਬਰ ਨੂੰ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਦੂਜੇ ਪਾਸੇ ਇਸ ਮਾਮਲੇ ਨੇ ਸਿਆਸੀ ਰੰਗ ਵੀ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸਥਿਤੀ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾ ਰਹੀ ਹੈ।
ਪੰਜਾਬ ਵਿੱਚ ਝੋਨੇ ਦੀ ਲਿਫਟਿੰਗ ਦਾ ਮੁੱਦਾ ਕਈ ਦਿਨਾਂ ਤੋਂ ਗਰਮਾ ਰਿਹਾ ਹੈ। ਅੱਠ ਦਿਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ 14 ਜ਼ਿਲ੍ਹਿਆਂ ਵਿੱਚ ਟੋਲ ਪਲਾਜ਼ੇ ਮੁਫ਼ਤ ਕੀਤੇ ਹੋਏ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ 25 ਆਪ ਵਿਧਾਇਕਾਂ ਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਮੋਰਚਾ ਲਾਇਆ ਹੋਇਆ ਹੈ।