ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ SGPC ਨੇ ਖੋਲ੍ਹਿਆ ਮੋਰਚਾ

ਪੰਜਾਬ



ਅੰਮ੍ਰਿਤਸਰ, 11 ਸਤੰਬਰ, ਦੇਸ਼ ਕਲਿਕ ਬਿਊਰੋ :
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਤਰਾਜ਼ ਹੈ। ਉਨ੍ਹਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗ ਕੀਤੀ ਹੈ ਕਿ ਇਸ ਬਿਆਨ ਦਾ ਨੋਟਿਸ ਲੈਂਦਿਆਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਜਦੋਂ ਕਿ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਕਹਿਣਾ ਹੈ ਕਿ ਦਿੱਲੀ ਵਿੱਚ ਹਾਲ ਹੀ ਵਿੱਚ ਹੋਏ ਇੱਕ ਪ੍ਰੋਗਰਾਮ ਦੌਰਾਨ ਲਾਲਪੁਰਾ ਨੇ ਸਿੱਖ ਧਰਮ ਦੇ ਸਿਧਾਂਤਾਂ ਅਤੇ ਪਵਿੱਤਰ ਗੁਰਬਾਣੀ ਦੀ ਵਿਚਾਰਧਾਰਾ ਦੇ ਖ਼ਿਲਾਫ਼ ਮਨਘੜਤ ਬਿਆਨਬਾਜ਼ੀ ਕੀਤੀ ਹੈ। ਜਿਸ ਕਾਰਨ ਸਿੱਖ ਕੌਮ ਦੀ ਵਿਲੱਖਣਤਾ ਅਤੇ ਮੌਲਿਕਤਾ ਨੂੰ ਸੱਟ ਵੱਜੀ ਹੈ।
ਉਨ੍ਹਾਂ ਕਿਹਾ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ, ਜੋ ਕਿ ਆਰਐਸਐਸ ਅਤੇ ਭਾਜਪਾ ਦੇ ਚੋਟੀ ਦੇ ਆਗੂਆਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੀ ਸ਼ਰਾਰਤੀ ਹਰਕਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਵੱਲੋਂ ਅਜਿਹੇ ਬਿਆਨ ਗੁਰੂ ਸਾਹਿਬਾਨ ਅਤੇ ਸਿੱਖ ਕੌਮ ਦੀ ਵਿਚਾਰਧਾਰਾ ਦਾ ਘੋਰ ਅਪਮਾਨ ਹਨ। ਜਿਸ ਲਈ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।

Leave a Reply

Your email address will not be published. Required fields are marked *