ਬੂਥਗੜ੍ਹ, 25 ਅਕਤੂਬਰ : ਦੇਸ਼ ਕਲਿੱਕ ਬਿਓਰੋ
ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਅਤੇ ਸਕੂਲੀ ਵਿਦਿਆਰਥੀਆਂ ਵਲੋਂ ਪਿੰਡ ਜੁਝਾਰਨਗਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੇ ਪਿੰਡ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਜਾਗਰੂਕਤਾ ਦਾ ਹੋਕਾ ਦਿਤਾ। ਰੈਲੀ ਦੌਰਾਨ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਿਹਤ ਅਧਿਕਾਰੀਆਂ ਨੇ ਆਖਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਇਸ ਬੀਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾਅਤੇ ਉਲਟੀਆਂ ਆਉਣਾਆਦਿਸ਼ਾਮਲਹਨ। ਡੇਂਗੂ ਫੈਲਾਉਣਵਾਲੇ ਮੱਛਰ ਖੜੇ ਸਾਫ਼ਪਾਣੀਵਿਚਪਲਦੇ ਹਨਜਿਵੇਂ ਕੂਲਰਾਂ, ਪਾਣੀਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀਪਏ ਟਾਇਰਾਂ ਅਤੇ ਪਾਣੀਵਾਲੇ ਢੋਲਾਂ ਆਦਿਵਿਚ।ਇਨ੍ਹਾਂ ਵਿਚਪਾਣੀਨਾਖੜਾਹੋਣਦਿਤਾਜਾਵੇ।