ਅੰਮ੍ਰਿਤਸਰ: 25 ਅਕਤੂਬਰ, ਦੇਸ਼ ਕਲਿੱਕ ਬਿਓਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਉਦਿਆਂ ਕਿਹਾ ਕਿ SGPC ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਮੈਂਬਰਾਂ ਨੂੰ ਪੈਸੇ ਦਾ ਲਾਲਚ ਦਿੱਤਾ ਜਾ ਰਿਹਾ ਹੈ ਅਤੇ ਮੋਟੀ ਰਕਮ ਦੇਣ ਦੀ ਗੱਲ ਕਹੀ ਜਾ ਰਹੀ ਹੈ ਉਨ੍ਹਾਂ ਕਿਹਾ ਕਿ ਆਰ ਐਸ ਐਸ, ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਾਰੇ ਇਕੱਠੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਾਰੇ ਮਿਲ ਕੇ SGPC ਦੇ ਮੈਂਬਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੇ ਹਨ। ਧਾਮੀ ਨੇ ਦੋਸ਼ ਲਗਾਇਆ ਕਿ ਬਾਗ਼ੀ ਧੜੇ ਨੂੰ ਜਿਤਾਉਣ ਲਈ ਵਿਰੋਧੀ ਪਾਰਟੀਆਂ ਰਲ ਕੇ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖ਼ਤਾ ਸਬੂਤ ਹਨ। ਧਾਮੀ ਨੇ ਕਿਹਾ ਕਿ ਇੱਕ ਸਾਂਸਦ ਵੱਲੋਂ ਵੀ ਮੈਂਬਰਾਂ ਨੂੰ ਫੋਨ ਕੀਤੇ ਜਾ ਰਹੇ ਹਨ।