ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ, 16 ਯਾਤਰੀ ਜ਼ਖਮੀ

ਪੰਜਾਬ

ਟਾਂਡਾ, 19 ਸਤੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਸੀਮਿੰਟ ਮਿਕਸਰ ਟਰੱਕ ਵਿਚਾਲੇ ਹੋਈ ਟੱਕਰ ‘ਚ 16 ਯਾਤਰੀ ਜ਼ਖਮੀ ਹੋ ਗਏ। ਇਹ ਹਾਦਸਾ ਹੁਸ਼ਿਆਰਪੁਰ ਦੇ ਟਾਂਡਾ ਦੇ ਅੱਡਾ ਖੁੱਡਾ ਨੇੜੇ ਵਾਪਰਿਆ।ਹਾਦਸੇ ਵਿੱਚ ਜ਼ਖਮੀ ਹੋਏ ਯਾਤਰੀਆਂ ਨੂੰ ਦਸੂਹਾ ਅਤੇ ਟਾਂਡਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।ਬੱਸ ‘ਚ ਸਵਾਰ ਯਾਤਰੀਆਂ ਦੀਆਂ ਡੂੰਘੀਆਂ ਸੱਟਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਇਲਾਜ ਲਈ ਰੈਫਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੌਸ਼ਟਿਕ ਭੋਜਨ ਸਿਹਤ ਲਈ ਵਰਦਾਨ


ਮਿਲੀ ਜਾਣਕਾਰੀ ਅਨੁਸਾਰ ਜਗਰਾਉਂ ਡਿਪੂ ਦੀ ਪੰਜਾਬ ਰੋਡਵੇਜ਼ ਦੀ ਬੱਸ ਪਠਾਨਕੋਟ ਤੋਂ ਜਲੰਧਰ ਜਾ ਰਹੀ ਸੀ। ਜਦੋਂ ਇਹ ਬੱਸ ਹੁਸ਼ਿਆਰਪੁਰ ਦੇ ਟਾਂਡਾ ਅੱਡਾ ਖੁੱਡਾ ਨੇੜੇ ਪਹੁੰਚੀ ਤਾਂ ਸੀਮਿੰਟ ਮਿਕਸਰ ਟਰੱਕ ਨਾਲ ਟਕਰਾ ਗਈ। ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਣ ਕਾਰਨ ਇਸ ਹਾਦਸੇ ਵਿੱਚ 16 ਦੇ ਕਰੀਬ ਸਵਾਰੀਆਂ ਗੰਭੀਰ ਜ਼ਖ਼ਮੀ ਹੋ ਗਈਆਂ।

Leave a Reply

Your email address will not be published. Required fields are marked *