ਪੱਛਮੀ ਗੜਬੜੀ ਦੀ ਅਣਹੋਂਦ ਕਾਰਨ ਪੰਜਾਬ ਦਾ ਤਾਪਮਾਨ ਵਧਿਆ

ਪੰਜਾਬ

ਚੰਡੀਗੜ੍ਹ, 31 ਅਕਤੂਬਰ, ਦੇਸ਼ ਕਲਿਕ ਬਿਊਰੋ :
ਗਰਮੀਆਂ ਦੇ ਮੌਸਮ ‘ਚ ਅੱਤ ਦੀ ਗਰਮੀ ਤੋਂ ਬਾਅਦ ਅਕਤੂਬਰ ਵਿੱਚ ਠੰਢੇ ਮੌਸਮ ਦੀ ਆਸ ਰੱਖਣ ਵਾਲਿਆਂ ਨੂੰ ਇਸ ਵਾਰ ਨਿਰਾਸ਼ਾ ਹੀ ਹੱਥ ਲੱਗੀ ਹੈ। ਪਿਛਲੇ ਇੱਕ ਹਫ਼ਤੇ ਤੋਂ ਚੰਡੀਗੜ੍ਹ ਸਮੇਤ ਪੰਜਾਬ ਦਾ ਔਸਤ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3 ਤੋਂ 6 ਡਿਗਰੀ ਵੱਧ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਮਾਹਿਰਾਂ ਅਨੁਸਾਰ ਉੱਤਰੀ ਭਾਰਤ ਦੇ ਪਹਾੜੀ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਕਰਵਾਉਣ ਵਾਲੇ ਵੈਸਟਰਨ ਡਿਸਟਰਬੈਂਸ ਦੀ ਕਮੀ ਇਸ ਅਕਤੂਬਰ ਹੀਟ ਦਾ ਮੁੱਖ ਕਾਰਨ ਹੈ।

ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸ-ਪਾਸ ਰਿਹਾ, ਜੋ ਕਿ ਆਮ ਨਾਲੋਂ ਕਰੀਬ 5 ਡਿਗਰੀ ਵੱਧ ਹੈ। ਆਮ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ ਉਪਰ ਰਿਹਾ ਜੋ ਕਿ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਹੈ।ਮੌਸਮ ਗਿਆਨੀ ਆਰ.ਕੇ. ਜੇਮਨੀ ਨੇ ਕਿਹਾ ਕਿ ਤਾਪਮਾਨ ਆਮ ਨਾਲੋਂ ਚਾਰ ਤੋਂ ਪੰਜ ਡਿਗਰੀ ਵੱਧ ਹੈ ਅਤੇ ਇਸ ਦਾ ਕਾਰਨ ਪੱਛਮੀ ਗੜਬੜੀ ਦੀ ਅਣਹੋਂਦ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।