ਚੰਡੀਗੜ੍ਹ, 1 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਆਉਣ ਵਾਲੇ ਸਮੇਂ ਵਿੱਚ ਸਰਕਾਰੀ ਬੱਸਾਂ ਵਿੱਚ ਲੋਕਾਂ ਦਾ ਸਫ਼ਰ ਆਸਾਨ ਅਤੇ ਸੁਰੱਖਿਅਤ ਹੋਵੇਗਾ। ਸਰਕਾਰ ਪੀਆਰਟੀਸੀ ਦੇ ਬੇੜੇ ਵਿੱਚ ਕਰੀਬ 577 ਨਵੀਆਂ ਬੱਸਾਂ ਸ਼ਾਮਲ ਕਰਨ ਦੀ ਤਿਆਰੀ ਕਰ ਰਹੀ ਹੈ।
ਉਮੀਦ ਹੈ ਕਿ ਪੀਆਰਟੀਸੀ ਨੂੰ 2025 ਵਿੱਚ ਕੁਝ ਬੱਸਾਂ ਮਿਲਣ ਦੀ ਸੰਭਾਵਨਾ ਜਿਤਾਈ ਜਾ ਰਹੀ ਹੈ।ਇਸ ਸੰਬੰਧੀ ਫਾਈਲ ਮੁੱਖ ਮੰਤਰੀ ਦੇ ਦਫਤਰ ਭੇਜੀ ਗਈ ਹੈ।ਇਸ ਤੋਂ ਇਲਾਵਾ ਸਰਕਾਰੀ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ। ਜਲਦੀ ਹੀ ਇਸ ਸਬੰਧੀ ਪ੍ਰਸਤਾਵ ਤਿਆਰ ਕਰਕੇ ਮੰਤਰੀ ਮੰਡਲ ਵਿੱਚ ਲਿਆਂਦਾ ਜਾਵੇਗਾ।
ਸਰਕਾਰ ਇਸ ਵੇਲੇ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕਰਨ ਵਿੱਚ ਲੱਗੀ ਹੋਈ ਹੈ। ਇਸ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਦੀ ਤਰਜ਼ ‘ਤੇ ਇਸ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਪੀਆਰਟੀਸੀ ਵਿੱਚ ਕਰੀਬ 704 ਬੱਸਾਂ ਦੇ ਕਾਫਲੇ ਨੂੰ ਹੋਰ ਵਧਾਉਣ ਦੀ ਗੱਲ ਤੇਜ਼ੀ ਨਾਲ ਚੱਲ ਰਹੀ ਹੈ।