ਡੇਰਾ ਬਾਬਾ ਨਾਨਕ, ਦੇਸ਼ ਕਲਿੱਕ ਬਿਓਰੋ :
ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਬਾਰਾਲੀ ਕਲਾਂ ਤੋਂ 20 ਤੋਂ ਵੱਧ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਪੱਤਰਕਾਰਾਂ ਨੂੰ ਦੱਸਿਆ ਕਿ ਜਿਂਉ ਜਿਂਉ ਤੇਰਾਂ ਨਵੰਬਰ ਵੋਟਾਂ ਵਾਲਾ ਦਿਨ ਨਜ਼ਦੀਕ ਆ ਰਿਆ ਹੈ ਤਿਉ ਤਿਉ ਆਮ ਆਦਮੀ ਪਾਰਟੀ ਤੇ ਆਕਾਲੀ ਨੂੰ ਝਟਕੇ ਦੇ ਕਿ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕਿ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਜੇਕਰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਸਿਲਸਿਲਾ ਇਸ ਤਰ੍ਹਾਂ ਹੀ ਚਲਦਾ ਰਿਹਾ ਤਾਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਜਿੱਤ ਨਵੇਂ ਕੀਰਤੀਮਾਨ ਸਥਾਪਤ ਕਰੇਗੀ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਜਿਨ੍ਹਾਂ ਵਿੱਚ ਦੀਦਾਰ ਸਿੰਘ ਲਾਹੋਰੀਆ, ਜਗਰੂਪ ਸਿੰਘ, ਗੁਰਮੇਜ ਸਿੰਘ, ਦਲਬੀਰ ਸਿੰਘ,ਅਜੀਤ ਸਿੰਘ, ਹਰਮਨਦੀਪ ਸਿੰਘ, ਕੁਲਦੀਪ ਸਿੰਘ, ਗੁਰਨਾਮ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਨਿਸ਼ਾਨ ਸਿੰਘ, ਜੋਗਿੰਦਰ ਸਿੰਘ, ਰਾਜਾ ਮਲਕੀਤ ਸਿੰਘ ਅਤੇ ਗੁਰਮੀਤ ਸਿੰਘ ਪ੍ਰਮੁੱਖ ਹਨ ਇਹਨਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੇ ਕਾਂਗਰਸ ਪਰਿਵਾਰ ਨੂੰ ਹੋਰ ਮਜ਼ਬੂਤੀ ਮਿਲੇਗੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਭ ਸੂਝਵਾਨ ਵਿਅਕਤੀਆਂ ਦਾ ਧੰਨਵਾਦ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੇ ਧੰਨਵਾਦ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਪੂਰੇ ਮਾਣ ਸਤਿਕਾਰ ਦਾ ਭਰੋਸਾ ਦਿੱਤਾ ਮੀਡੀਆ ਨੂੰ ਇਹ ਜਾਣਕਾਰੀ ਸੀਨੀਅਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।