ਵਾਸਿੰਗਟਨ, 2 ਨਵੰਬਰ, ਦੇਸ਼ ਕਲਿਕ ਬਿਊਰੋ :
ਅਮਰੀਕਾ ਨੇ ਰੂਸ, ਚੀਨ, ਮਲੇਸ਼ੀਆ, ਥਾਈਲੈਂਡ, ਤੁਰਕੀ ਅਤੇ ਸੰਯੁਕਤ ਅਰਬ ਅਮੀਰਾਤ ਵਰਗੇ ਦਰਜਨ ਤੋਂ ਵੱਧ ਦੇਸ਼ਾਂ ਦੀਆਂ 398 ਕੰਪਨੀਆਂ ‘ਤੇ ਪਾਬੰਦੀ ਲਗਾਈ ਹੈ, ਜਿਨ੍ਹਾਂ ‘ਚ 19 ਭਾਰਤੀ ਕੰਪਨੀਆਂ ਸ਼ਾਮਲ ਹਨ। ਅਮਰੀਕਾ ਦਾ ਦੋਸ਼ ਹੈ ਕਿ ਫਰਵਰੀ 2022 ‘ਚ ਯੂਕਰੇਨ ‘ਤੇ ਹਮਲੇ ਤੋਂ ਬਾਅਦ ਇਹ ਕੰਪਨੀਆਂ ਰੂਸ ਨੂੰ ਉਪਕਰਣ ਮੁਹੱਈਆ ਕਰਵਾ ਰਹੀਆਂ ਹਨ, ਜਿਸ ਦੀ ਵਰਤੋਂ ਰੂਸ ਯੁੱਧ ‘ਚ ਕਰ ਰਿਹਾ ਹੈ।
ਇਹਨਾਂ ਵਿੱਚੋਂ ਜ਼ਿਆਦਾਤਰ ਕੰਪਨੀਆਂ ਇਲੈਕਟ੍ਰਾਨਿਕ ਪੁਰਜ਼ਿਆਂ ਦੀਆਂ ਸਪਲਾਇਰ ਹਨ ਤੇ ਕੁਝ ਕੰਪਨੀਆਂ ਹਵਾਈ ਜਹਾਜ਼ ਦੇ ਪੁਰਜ਼ੇ, ਮਸ਼ੀਨ ਟੂਲ ਆਦਿ ਵੀ ਸਪਲਾਈ ਕਰਦੀਆਂ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਸ਼ਿਵ ਸੈਨਾ ਆਗੂ ਦੇ ਘਰ ‘ਤੇ ਸੁੱਟਿਆ ਪੈਟਰੋਲ ਬੰਬ
ਭਾਰਤ ਸਰਕਾਰ ਨੇ ਅਜੇ ਤੱਕ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ। ਅਮਰੀਕਾ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਵਿਦੇਸ਼ ਵਿਭਾਗ, ਖਜ਼ਾਨਾ ਅਤੇ ਵਣਜ ਵਿਭਾਗ ਨੇ ਇਹ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਵਿਦੇਸ਼ ਵਿਭਾਗ ਨੇ ਰੂਸੀ ਰੱਖਿਆ ਮੰਤਰਾਲੇ ਅਤੇ ਰੱਖਿਆ ਕੰਪਨੀਆਂ ਦੇ ਕਈ ਸੀਨੀਅਰ ਅਧਿਕਾਰੀਆਂ ‘ਤੇ ਕੂਟਨੀਤਕ ਪਾਬੰਦੀਆਂ ਵੀ ਲਗਾਈਆਂ ਹਨ।