ਓਟਾਵਾ, 2 ਨਵੰਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਦੀ ਖੁਫੀਆ ਏਜੰਸੀ ਕਮਿਊਨੀਕੇਸ਼ਨ ਸਕਿਓਰਿਟੀ ਇਸਟੈਬਲਿਸ਼ਮੈਂਟ (ਸੀ.ਐੱਸ.ਈ.) ਨੇ ਭਾਰਤ ਨੂੰ ਖਤਰਾ ਪੈਦਾ ਕਰਨ ਵਾਲੇ ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਪਹਿਲੀ ਵਾਰ ਹੈ ਜਦੋਂ ਕੈਨੇਡਾ ਸਰਕਾਰ ਦੀ ਇਸ ਸੂਚੀ ਵਿੱਚ ਭਾਰਤ ਦਾ ਨਾਂ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਅਮਰੀਕਾ ਨੇ 19 ਭਾਰਤੀ ਕੰਪਨੀਆਂ ਉੱਤੇ ਲਾਈ ਪਾਬੰਦੀ
ਦਰਅਸਲ, ਸੀਐਸਈ ਦੇ ਸਾਈਬਰ ਵਿਭਾਗ ਨੇ 31 ਅਕਤੂਬਰ ਨੂੰ ਰਿਪੋਰਟ ਜਾਰੀ ਕੀਤੀ ਸੀ। ਇਸ ਵਿੱਚ ਉਨ੍ਹਾਂ ਦੇਸ਼ਾਂ ਦੇ ਨਾਮ ਸ਼ਾਮਲ ਹਨ ਜੋ 2025-26 ਵਿੱਚ ਖ਼ਤਰਾ ਪੈਦਾ ਕਰਨਗੇ। ਇਸ ਸੂਚੀ ‘ਚ ਚੀਨ, ਰੂਸ, ਈਰਾਨ ਅਤੇ ਉੱਤਰੀ ਕੋਰੀਆ ਤੋਂ ਬਾਅਦ ਭਾਰਤ ਨੂੰ ਪੰਜਵੇਂ ਸਥਾਨ ‘ਤੇ ਰੱਖਿਆ ਗਿਆ ਹੈ। ਇਹ ਸੂਚੀ ਕੈਨੇਡਾ ਸਰਕਾਰ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਹੈ।