ਜਲੰਧਰ ’ਚ ਦੋ ਧਿਰਾਂ ਵਿਚਕਾਰ ਝਗੜੇ ਦੌਰਾਨ ਚੱਲੀ ਗੋਲੀ, ਇਕ ਦੀ ਮੌਤ

ਪੰਜਾਬ

ਜਲੰਧਰ, 3 ਨਵੰਬਰ, ਦੇਸ਼ ਕਲਿੱਕ ਬਿਓਰੋ :

ਦੀਵਾਲੀ ਦੀ ਰਾਤ ਨੂੰ ਜਲੰਧਰ ਦੇ ਖਿੰਗਡਾ ਫਾਟਕ ਦੇ ਨੇੜੇ ਦੋ ਧਿਰਾਂ ਵਿਚਕਾਰ ਹੋਏ ਆਪਸੀ ਝਗੜੇ ਤੋਂ ਬਾਅਦ ਬੀਤੇ ਦੇਰ ਰਾਤ ਨੂੰ ਦੂਜੀ ਧਿਰ ਉਤੇ ਗੋਲੀਆਂ ਚਲਾ ਦਿੱਤੀਆਂ ਜਿਸ ਵਿੱਚ ਇਕ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮਨੂ ਕਪੂਰ, ਤੋਤਾ ਤੇ ਹੋਰਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਰਿਸ਼ਭ ਉਰਫ਼ ਬਾਦਸ਼ਾਹ ਵਾਸੀ ਅਲੀ ਮੁਹੱਲਾ ਦੀ ਮੌਤ ਹੋ ਗਈ। ਇਸ ਘਟਨਾ ਸਬੰਧੀ ਦੇਰ ਰਾਤ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲਿਸ ਨੇ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

ਮਨੂ ਅਤੇ ਉਸ ਦੇ ਹੋਰ ਸਾਥੀਆਂ ਨੂੰ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਹੈ। ਮੁਲਜ਼ਮਾਂ ਨੇ ਆਪਣੇ ਨਾਜਾਇਜ਼ ਹਥਿਆਰ ਨਾਲ ਕਰੀਬ ਪੰਜ ਰਾਉਂਡ ਫਾਇਰ ਕੀਤੇ ਸਨ। ਦੱਸ ਦੇਈਏ ਕਿ ਮਨੂ ਸ਼ਹਿਰ ਦੇ ਇੱਕ ਵੱਡੇ ਕਾਂਗਰਸੀ ਨੇਤਾ ਦੇ ਕਰੀਬੀ ਹਨ। ਦੇਰ ਰਾਤ ਗੋਲੀਬਾਰੀ ਤੋਂ ਬਾਅਦ ਮੁਲਜ਼ਮ ਮਨੂ ਦੇ ਮੌਕੇ ਤੋਂ ਫਰਾਰ ਹੋਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿੱਚ ਉਹ ਹੱਥ ਵਿੱਚ ਹਥਿਆਰ ਲੈ ਕੇ ਭੱਜਦਾ ਨਜ਼ਰ ਆ ਰਿਹਾ ਸੀ।

ਰਾਮਾ ਮੰਡੀ ਦੇ ਜੌਹਲ ਹਸਪਤਾਲ ਵਿੱਚ ਇਲਾਜ ਦੌਰਾਨ ਰਿਸ਼ਭ ਦੀ ਮੌਤ ਹੋ ਗਈ। ਉਸ ਦਾ ਦੋਸਤ ਈਸ਼ੂ ਵਾਸੀ ਬਸਤੀ ਭੂਰੇਖਾਂ ਗੰਭੀਰ ਜ਼ਖ਼ਮੀ ਹੋ ਗਿਆ। ਉਸ ਦੇ ਹੱਥ ਵਿੱਚ ਗੋਲੀ ਲੱਗੀ। ਜਦੋ ਪਰਿਵਾਰਕ ਮੈਂਬਰਾਂ ਨੇ ਹਾਈਵੇਅ ਬੰਦ ਕਰ ਦਿੱਤਾ ਤਾਂ ਦੋਸਤਾਂ-ਮਿੱਤਰਾਂ ਅਤੇ ਪਰਿਵਾਰ ਵਾਲਿਆਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਹੋ ਗਈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੇਰ ਰਾਤ ਮੌਕੇ ’ਤੇ ਪੁੱਜੇ, ਜਿਸ ਮਗਰੋਂ ਹਾਈਵੇਅ ਨੂੰ ਖੋਲ੍ਹਿਆ ਗਿਆ। ਕਮਿਸ਼ਨਰ ਸ਼ਰਮਾ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

Latest News

Latest News

Leave a Reply

Your email address will not be published. Required fields are marked *