ਅੰਮ੍ਰਿਤਸਰ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ‘ਤੇ ਕਾਰਵਾਈ ਕਰਦਿਆਂ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ 1 ਕਿਲੋ ‘ਆਈਸ’ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੁਲਿਸ ਮੁਤਾਬਕ ਇਹ ਅਪਰੇਸ਼ਨ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਚੱਲ ਰਹੇ ਅਪਰੇਸ਼ਨਾਂ ਦਾ ਹਿੱਸਾ ਹੈ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨ ਮੁਲਜ਼ਮਾਂ ਵਿੱਚੋਂ ਕਰਨਦੀਪ ਦੀ ਭੂਮਿਕਾ ਅਹਿਮ ਮੰਨੀ ਜਾ ਰਹੀ ਹੈ।
ਜਾਂਚ ‘ਚ ਸਾਹਮਣੇ ਆਇਆ ਹੈ ਕਿ ਕਰਨਦੀਪ ਕਾਫੀ ਸਮੇਂ ਤੋਂ ਵਿਦੇਸ਼ ‘ਚ ਰਹਿ ਰਿਹਾ ਸੀ। ਉਹ ਦੁਬਈ, ਯੂਏਈ ਅਤੇ ਮਾਸਕੋ, ਰੂਸ ਵਿੱਚ ਰਹਿ ਚੁੱਕਾ ਹੈ ਅਤੇ ਉਥੋਂ ਪੰਜਾਬ ਪਰਤਣ ਤੋਂ ਬਾਅਦ ਉਹ ਪਾਕਿਸਤਾਨ ਸਥਿਤ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ।