ਪੰਜਾਬ ਪੁਲਸ ਨਾਲ ਮੁਕਾਬਲੇ ਤੋਂ ਬਾਅਦ ਦੋ ਗੈਂਗਸਟਰ ਕਾਬੂ, ਇਕ ਦੇ ਗੋਲੀ ਲੱਗੀ

ਪੰਜਾਬ

ਜਲੰਧਰ, 7 ਨਵੰਬਰ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਅੱਜ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਫੜ ਲਿਆ ਹੈ। ਪੁਲਸ ਨੂੰ ਦੇਖ ਕੇ ਗੈਂਗਸਟਰ ਭੱਜਣ ਲੱਗੇ। ਜਿਵੇਂ ਹੀ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਤਾਂ ਗੈਂਗਸਟਰਾਂ ਨੇ ਪੁਲਿਸ ਮੁਲਾਜ਼ਮਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਮੁਲਾਜ਼ਮਾਂ ਨੇ ਕਰਾਸ ਫਾਇਰਿੰਗ ਕਰਕੇ ਦੋ ਗੈਂਗਸਟਰਾਂ ਨੂੰ ਫੜ ਲਿਆ ਹੈ। ਪੁਲਿਸ ਦੀ ਗੋਲੀ ਨਾਲ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਹੈ।
ਜਾਣਕਾਰੀ ਮੁਤਾਬਕ ਫੜੇ ਗਏ ਗੈਂਗਸਟਰ ਕੌਸ਼ਲ-ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਨੇ ਗੈਂਗਸਟਰਾਂ ਕੋਲੋਂ 2 ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਬਦਮਾਸ਼ ਫਿਰੌਤੀ, ਕਤਲ ਅਤੇ ਲੁੱਟ-ਖੋਹ ਵਰਗੇ ਅਪਰਾਧ ਕਰਦੇ ਹਨ।
ਫਿਲਹਾਲ ਜਲੰਧਰ ਪੁਲਸ ਬਦਮਾਸ਼ਾਂ ਦੇ ਪਿਛਲੇ ਰਿਕਾਰਡ ਦੀ ਜਾਂਚ ਕਰ ਰਹੀ ਹੈ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਨ੍ਹਾਂ ਬਦਮਾਸ਼ਾਂ ਨੇ ਸ਼ਹਿਰ ਦੇ ਕਿਹੜੇ-ਕਿਹੜੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਸੀ।

diwali-banner1

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।