ਮੋਹਾਲੀ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੇ ਪਿੰਡ ਮੁਬਾਰਕਪੁਰ ‘ਚ ਸੋਮਵਾਰ ਰਾਤ ਜ਼ਮੀਨਦੋਜ਼ ਗੈਸ ਪਾਈਪ ਲਾਈਨ ‘ਚ ਅਚਾਨਕ ਅੱਗ ਲੱਗ ਜਾਣ ਕਾਰਨ ਹੜਕੰਪ ਮਚ ਗਿਆ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ।ਸੁਰੱਖਿਆ ਦੇ ਮੱਦੇਨਜ਼ਰ ਆਲੇ-ਦੁਆਲੇ ਦੇ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ, ਜੋ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਥਿਤੀ ਦਾ ਜਾਇਜ਼ਾ ਲਿਆ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ‘ਤੇ ਕਾਬੂ ਪਾਉਣ ਲਈ ਕੋਸ਼ਿਸ਼ ਕੀਤੀ।ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਪਾਈਪਲਾਈਨ ਵਿੱਚ ਅੱਗ ਕਿਵੇਂ ਲੱਗੀ।