ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ

ਪੰਜਾਬ

ਅੰਮ੍ਰਿਤਸਰ, 13 ਨਵੰਬਰ, ਦੇਸ਼ ਕਲਿਕ ਬਿਊਰੋ :
ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰਵਾਏ ਜਾ ਰਹੇ ਇੰਟਰਫੇਥ ਗਲੋਬਲ ਸਮਿਟ ਮੌਕੇ ਅੱਜ ਵੱਖ-ਵੱਖ ਧਰਮਾਂ ਦੇ ਆਗੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਗੁਰੂਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਮੇਤ ਲਿੰਗਾ ਰਿਮ ਪੋਚੇ ਬੋਧੀ ਧਰਮ ਗੁਰੂ (ਧਰਮਸ਼ਾਲਾ), ਉਮਰ ਅਹਿਮਦ ਇਲਾਹੀ ਆਲ ਇੰਡੀਆ ਇਮਾਮ ਸੰਸਥਾ, ਸਵਾਮੀ ਚਿਤਾਨੰਦ ਸਰਸਵਤੀ ਜੀ ਪਰਮਾਰਥ ਨਿਕੇਤਨ ਰਿਸ਼ੀਕੇਸ਼, ਅਚਾਰੀਆ ਲੋਕੇਸ਼ ਮੁਨੀ ਜੈਨ ਮੁਖੀ, ਬ੍ਰਹਮਾ ਕੁਮਾਰੀ ਸਿਸਟਰ ਹੁਸੈਨ ਜੀ, ਡਾ. ਹਰਮਨ ਨੋਬਰਟ ਈਸਾਈ ਨੇਤਾ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ।
ਇਸ ਮੌਕੇ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਸੰਦੇਸ਼ ਦਿੱਤਾ ਕਿ ਧਰਮ ਏਕਤਾ ਸਿਖਾਉਂਦਾ ਹੈ, ਧਰਮ ਵੱਖਰੇਵਾਂ ਨਹੀਂ ਸਿਖਾਉਂਦਾ। ਸਾਰੇ ਸਾਧਾਂ-ਮਹਾਂਪੁਰਖਾਂ ਦਾ ਇਹੀ ਕਹਿਣਾ ਸੀ ਕਿ ਜੰਗ ਦੀ ਲੋੜ ਨਹੀਂ, ਹਰ ਮਸਲੇ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾ ਸਕਦਾ ਹੈ।

Latest News

Latest News

Leave a Reply

Your email address will not be published. Required fields are marked *