ਚੋਣ ਕਮਿਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਨੋਟਿਸ ਜਾਰੀ, 24 ਘੰਟਿਆਂ ਅੰਦਰ ਮੰਗਿਆ ਜਵਾਬ

ਚੋਣਾਂ

ਚੰਡੀਗੜ੍ਹ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਵਿਧਾਨ ਸਭਾ ਹਲਕਾ ਗਿੱਦੜਬਾਹਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ election commission ਨੇ ਨੋਟਿਸ ਜਾਰੀ ਕੀਤਾ ਹੈ। ਉਸ ਨੂੰ 24 ਘੰਟਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।ਉਨ੍ਹਾਂ ਖ਼ਿਲਾਫ਼ ਕਾਂਗਰਸ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ। ਜਦਕਿ ਭਾਜਪਾ ਉਮੀਦਵਾਰ ਮਨਪ੍ਰੀਤ ਤੇ ਕਾਂਗਰਸੀ ਆਗੂ ਅਰਮਿੰਦਰ ਸਿੰਘ ਰਾਜਾ ਵੜਿੰਗ ਨੇ ਜਾਰੀ ਹੋਏ ਨੋਟਿਸ ਦਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ। ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਗਿੱਦੜਬਾਹਾ, ਚੱਬੇਵਾਲ ਅਤੇ ਬਰਨਾਲਾ ਵਿੱਚ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ।
ਇਸ ਸਬੰਧੀ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਚੋਣ ਏਜੰਟ ਵਿਪਨ ਕੁਮਾਰ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਭੇਜੀ ਗਈ ਸੀ।ਦੋਸ਼ ਲਾਇਆ ਗਿਆ ਸੀ ਕਿ ‘ਆਪ’ ਵੱਲੋਂ ਛਾਪੇ ਗਏ ਪੋਸਟਰਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਸ਼ਾਮਲ ਹਨ। ਨਾਲ ਹੀ, ਦੋਵਾਂ ਦੇ ਚਿਹਰੇ ‘ਤੇ ਕਾਲੇ ਕਰਾਸ ਲਗਾਏ ਹਨ।ਰਿਟਰਨਿੰਗ ਅਫ਼ਸਰ ਨੇ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਬਿਨਾਂ ਪ੍ਰਵਾਨਗੀ ਪੋਸਟਰਾਂ ‘ਤੇ ਤਸਵੀਰਾਂ ਨਹੀਂ ਲਗਾਈਆਂ ਜਾ ਸਕਦੀਆਂ।ਅਜਿਹੇ ਪੋਸਟਰਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਹਟਾਉਣ ਲਈ ਕਿਹਾ ਗਿਆ ਹੈ। ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

Latest News

Latest News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।