ਮੋਰਿੰਡਾ 15 ਨਵੰਬਰ ਭਟੋਆ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555 ਵਾਂ ਪ੍ਰਕਾਸ਼ ਪੁਰਬ ਮੋਰਿੰਡਾ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਅਤੇ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਮੱਥਾ ਟੇਕਿਆ ਅਤੇ ਇੱਕ ਦੂਜੇ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸੁਰਿੰਦਰ ਸਿੰਘ ਦਿੱਲੀ ਵਾਲਿਆਂ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ।ਨ ਜਿਨਾਂ ਵਿੱਚ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ ਮਨੈਲੀ, ਹਜੂਰੀ ਰਾਗੀ ਭਾਈ ਹਰਵਿੰਦਰ ਸਿੰਘ , ਕਥਾਵਾਚਕ ਭਾਈ ਸੁਖਬੀਰ ਸਿੰਘ ਅਤੇ ਬੀਬੀ ਸਿਮਰਨ ਕੌਰ ਲੁਧਿਆਣਾ ਵਾਲਿਆਂ ਨੇ ਕਥਾ ਕੀਰਤਨ ਅਤੇ ਰਸ ਭਿੰਨੇ ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ਦਾ ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਇਸ ਮੌਕੇ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ । ਜਦਕਿ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਮੋਰਿੰਡਾ ਦੇ ਹੈਡ ਗ੍ਰੰਥੀ ਗਿਆਨੀ ਬਲਵੀਰ ਸਿੰਘ ਚਲਾਕੀ ਅਤੇ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਭਾਈ ਸਵਰਨ ਸਿੰਘ ਬਿੱਟੂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਹਜੂਰੀ ਰਾਗੀ ਭਾਈ ਸਾਹਿਬ ਸਿੰਘ, ਅਤੇ ਬੀਬੀ ਸਿਮਰਨ ਕੌਰ ਲੁਧਿਆਣਾ ਦੇ ਜਥੇ ਵੱਲੋ ਸ਼ਬਦ ਗਾਇਨ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਤੇ ਪਹਿਰਾ ਦੇਣ ਅਤੇ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਸਿਧਾਂਤ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਤਰ੍ਹਾਂ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਪਿੰਡ ਘੜੂੰਆਂ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰ ਬੜੀ ਧੂਮਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਬਾ ਦਿਲਬਾਗ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਮੌਕੇ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਜਿਸ ਉਪਰੰਤ ਹੈਡ ਗ੍ਰੰਥੀ ਗਿਆਨੀ ਮੋਹਨ ਸਿੰਘ ਅਤੇ ਹਜ਼ੂਰੀ ਕੀਰਤਨੀ ਜਥੇ ਵੱਲੋਂ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੋੜਿਆ ਗਿਆ ਅਤੇ ਹਾਜ਼ਰ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਬਿਨਾਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਈ ਦੀਪ ਸਿੰਘ ਘੜੂੰਆਂ, ਭਾਈ ਸੰਦੀਪ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਰਣਜੀਤ ਸਿੰਘ ਬਾਦਲ, ਭਾਈ ਪ੍ਰਿਥੀ ਸਿੰਘ ,ਭਾਈ ਰਣਜੀਤ ਸਿੰਘ, ਭਾਈ ਮਨਦੀਪ ਸਿੰਘ ,ਭਾਈ ਬਲਕਾਰ ਸਿੰਘ ,ਭਾਈ ਬੌਬੀ ਸਿੰਘ ਪਾਸਵਾਨ ਅਤੇ ਸਮੇਤ ਭਾਈ ਸੰਤ ਸਿੰਘ ਮੋਰਿੰਡਾ ਬਲਜਿੰਦਰ ਸਿੰਘ ਸਾਬਕਾ ਸਰਪੰਚ, ਮੈਨੇਜਰ ਦਵਿੰਦਰ ਸਿੰਘ ,ਹਰਦੀਪ ਸਿੰਘ ਅਨੰਦ ,ਰਵਿੰਦਰ ਸਿੰਘ ਰਾਜੂ , ਭਾਈ ਜੈਮਲ ਸਿੰਘ,, ਭਾਈ ਗੁਰਜੰਟ ਸਿੰਘ ਬਡਾਲੀ, ਤੇ ਕਾਕਾ ਸਿੰਘ ਬਡਵਾਲੀ ਆਦਿ ਵੀ ਹਾਜ਼ਰ ਸਨ
ਇਸੇ ਤਰ੍ਹਾਂ ਪਿੰਡ ਦਤਾਰਪੁਰ, ਰਤਨਗੜ੍ਹ,ਗੜਾਂਗਾਂ, ਮੁੰਡੀਆਂ ਸਹੇੜੀ , ਨਥਮਲਪੁਰ, ਬੂਰਮਾਜਰਾ ਅਤੇ ਕਾਈਨੌਰ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।