ਪੰਜਾਬ ਦੇ 18 ਜ਼ਿਲ੍ਹਿਆਂ ‘ਚ ਧੁੰਦ ਦਾ ਅਲਰਟ ਜਾਰੀ

ਪੰਜਾਬ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿਕ ਬਿਊਰੋ :
ਪਹਾੜਾਂ ‘ਤੇ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ‘ਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਰਾਤ ਦੇ ਤਾਪਮਾਨ ਵਿੱਚ ਗਿਰਾਵਟ ਦੇ ਨਾਲ, ਦਿਨ ਦਾ ਤਾਪਮਾਨ ਆਮ ਨਾਲੋਂ ਠੰਢਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਇਹ ਬਦਲਾਅ ਜਾਰੀ ਰਹਿਣਗੇ। ਇਸ ਦੇ ਨਾਲ ਹੀ ਪੰਜਾਬ-ਚੰਡੀਗੜ੍ਹ ‘ਚ 17 ਨਵੰਬਰ ਤੱਕ ਧੂੰਦ ਦਾ ਅਸਰ ਦੇਖਣ ਨੂੰ ਮਿਲੇਗਾ।
ਇਸ ਦੇ ਨਾਲ ਹੀ ਅੱਜ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਅੱਜ 16 ਨਵੰਬਰ ਨੂੰ ਵੀ ਦੇਖਣ ਨੂੰ ਮਿਲੇਗਾ।
ਮੌਸਮ ਵਿਭਾਗ ਦੀ ਚੇਤਾਵਨੀ ਅਨੁਸਾਰ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਪਟਿਆਲਾ, ਐਸ.ਏ.ਐਸ.ਨਗਰ ਅਤੇ ਮਲੇਰਕੋਟਲਾ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨ-ਅਫਗਾਨਿਸਤਾਨ ਸਰਹੱਦ ‘ਤੇ ਸਰਗਰਮ ਚੱਕਰਵਾਤ ਸ਼ਾਂਤ ਹੋ ਗਿਆ ਹੈ। ਪਰ ਪੱਛਮੀ ਗੜਬੜੀ ਫਿਰ ਸਰਗਰਮ ਹੋ ਗਈ ਹੈ। ਜਿਸ ਕਾਰਨ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੀਆਂ ਪਹਾੜੀਆਂ ‘ਤੇ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਤਾਪਮਾਨ ਹੋਰ ਘੱਟ ਜਾਵੇਗਾ।
ਪੰਜਾਬ-ਚੰਡੀਗੜ੍ਹ ਦੀ ਆਬੋ-ਹਵਾ ਨੂੰ ਵਿਗੜਿਆਂ ਤਕਰੀਬਨ ਦੋ ਮਹੀਨੇ ਹੋ ਗਏ ਹਨ। ਇਸ ਦੇ ਨਾਲ ਹੀ ਆਉਣ ਵਾਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।

Latest News

Latest News

Leave a Reply

Your email address will not be published. Required fields are marked *