ਨਵੀਂ ਦਿੱਲੀ, 21 ਨਵੰਬਰ, ਦੇਸ਼ ਕਲਿਕ ਬਿਊਰੋ :
ਦਿੱਲੀ ਵਿੱਚ 2025 ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ (ਆਪ) ਅੱਜ ਦਿੱਲੀ ਵਿੱਚ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਮੀਟਿੰਗ ਕਰੇਗੀ। ਇਸ ਦੌਰਾਨ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ।
ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ। ਚੋਣ ਕਮਿਸ਼ਨ ਮੌਜੂਦਾ ਸਦਨ ਦੀ ਪੰਜ ਸਾਲ ਦੀ ਮਿਆਦ ਦੀ ਸਮਾਪਤੀ ਦੀ ਮਿਤੀ ਤੋਂ ਪਹਿਲਾਂ ਚੋਣ ਪ੍ਰਕਿਰਿਆ ਨੂੰ ਪੂਰਾ ਕਰਵਾਉਂਦਾ ਹੈ।
ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2015 ਵਿੱਚ ਹੋਈਆਂ ਸਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਅਤੇ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ। ਭਾਰਤੀ ਜਨਤਾ ਪਾਰਟੀ (ਭਾਜਪਾ) ਸਿਰਫ਼ 8 ਸੀਟਾਂ ਜਿੱਤਣ ‘ਚ ਕਾਮਯਾਬ ਰਹੀ ਸੀ ਜਦਕਿ ਕਾਂਗਰਸ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਸੀ।