16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਪਾਬੰਦੀ ਦੀ ਤਿਆਰੀ

ਕੌਮਾਂਤਰੀ

ਕੈਨਬਰਾ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਆਸਟ੍ਰੇਲੀਆ ਅਤੇ ਬ੍ਰਿਟੇਨ ਵਿਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜਲਦੀ ਹੀ ਪਾਬੰਦੀ ਲਗਾਈ ਜਾ ਸਕਦੀ ਹੈ। ਇਸ ਸਬੰਧੀ ਇੱਕ ਬਿੱਲ ਆਸਟ੍ਰੇਲੀਆ ਦੀ ਸੰਸਦ ਵਿੱਚ ਪੇਸ਼ ਕੀਤਾ ਗਿਆ ਹੈ। ਬਿੱਲ ਦੇ ਅਨੁਸਾਰ, ਜੇਕਰ X, TikTok, Facebook ਅਤੇ Instagram ਵਰਗੇ ਪਲੇਟਫਾਰਮ ਬੱਚਿਆਂ ਨੂੰ ਅਕਾਂਉਂਟ ਰੱਖਣ ਤੋਂ ਰੋਕਣ ਵਿੱਚ ਅਸਫਲ ਰਹਿੰਦੇ ਹਨ, ਤਾਂ ਉਨ੍ਹਾਂ ਨੂੰ $32.5 ਮਿਲੀਅਨ ਤੱਕ ਦਾ ਜੁਰਮਾਨਾ ਹੋ ਸਕਦਾ ਹੈ।
ਸੰਚਾਰ ਮੰਤਰੀ ਮਿਸ਼ੇਲ ਰੋਲੈਂਡ ਨੇ ਆਸਟ੍ਰੇਲੀਆਈ ਸੰਸਦ ਵਿੱਚ ਦੁਨੀਆ ਦਾ ਪਹਿਲਾ ਅਜਿਹਾ ਬਿੱਲ ਪੇਸ਼ ਕੀਤਾ। ਇਸ ਬਿੱਲ ਮੁਤਾਬਕ ਸੁਰੱਖਿਆ ਤੈਅ ਕਰਨ ਦੀ ਜ਼ਿੰਮੇਵਾਰੀ ਮਾਪਿਆਂ ਜਾਂ ਬੱਚਿਆਂ ਦੀ ਬਜਾਏ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਹੋਵੇਗੀ। ਉਨ੍ਹਾਂ ਸੰਸਦ ਨੂੰ ਦੱਸਿਆ ਕਿ ਬਹੁਤ ਸਾਰੇ ਆਸਟ੍ਰੇਲੀਅਨ ਬੱਚਿਆਂ ਲਈ, ਸੋਸ਼ਲ ਮੀਡੀਆ ਨੁਕਸਾਨਦੇਹ ਹੋ ਸਕਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ 14 ਤੋਂ 17 ਸਾਲ ਦੀ ਉਮਰ ਦੇ ਲਗਭਗ 66% ਆਸਟ੍ਰੇਲੀਅਨਾਂ ਨੇ ਨਸ਼ੀਲੇ ਪਦਾਰਥਾਂ ਦੀ ਵਰਤੋਂ, ਖੁਦਕੁਸ਼ੀ ਜਾਂ ਸਵੈ-ਨੁਕਸਾਨ ਸਮੇਤ ਬਹੁਤ ਨੁਕਸਾਨਦੇਹ ਸਮੱਗਰੀ ਔਨਲਾਈਨ ਦੇਖੀ ਹੈ।

Latest News

Latest News

Leave a Reply

Your email address will not be published. Required fields are marked *