ਕੈਨੇਡਾ ਵਲੋਂ ਹਰਦੀਪ ਨਿੱਝਰ ਨੂੰ ਮਾਰਨ ਦੀ ਯੋਜਨਾ ‘ਚ PM ਮੋਦੀ, ਜੈਸ਼ੰਕਰ ਤੇ ਡੋਵਾਲ ਦੇ ਸ਼ਾਮਲ ਹੋਣ ਦੀਆਂ ਰਿਪੋਰਟਾਂ ਰੱਦ

ਕੌਮਾਂਤਰੀ

ਓਟਾਵਾ, 22 ਨਵੰਬਰ, ਦੇਸ਼ ਕਲਿਕ ਬਿਊਰੋ :
ਕੈਨੇਡੀਅਨ ਸਰਕਾਰ ਨੇ ਉਨ੍ਹਾਂ ਮੀਡੀਆ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਕਿਹਾ ਗਿਆ ਸੀ ਕਿ ਪ੍ਰਧਾਨ ਮੰਤਰੀ ਮੋਦੀ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਨੂੰ ਮਾਰਨ ਦੀ ਯੋਜਨਾ ਬਾਰੇ ਜਾਣੂ ਸਨ। ਕੈਨੇਡੀਅਨ ਅਖਬਾਰ ‘ਦ ਗਲੋਬ ਐਂਡ ਮੇਲ’ ਦੀ ਇਕ ਰਿਪੋਰਟ ‘ਚ ਦਾਅਵਾ ਕੀਤਾ ਗਿਆ ਹੈ ਕਿ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਅਤੇ ਐੱਨਐੱਸਏ ਅਜੀਤ ਡੋਵਾਲ ਨੂੰ ਵੀ ਇਸ ਬਾਰੇ ਪਤਾ ਸੀ।
ਟਰੂਡੋ ਸਰਕਾਰ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਹੈ ਕਿ ਭਾਰਤੀ ਪ੍ਰਧਾਨ ਮੰਤਰੀ, ਵਿਦੇਸ਼ ਮੰਤਰੀ ਅਤੇ ਐਨਐਸਏ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ।
ਕੈਨੇਡਾ ‘ਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਖੁਫੀਆ ਸਲਾਹਕਾਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ 14 ਅਕਤੂਬਰ ਨੂੰ ਨਾਗਰਿਕਾਂ ਦੀ ਸੁਰੱਖਿਆ ਨੂੰ ਖਤਰੇ ਦੇ ਮੱਦੇਨਜ਼ਰ ਅਧਿਕਾਰੀਆਂ ਨੇ ਕਿਹਾ ਸੀ ਕਿ ਕੈਨੇਡਾ ‘ਚ ਚੱਲ ਰਹੀਆਂ ਅਪਰਾਧਿਕ ਗਤੀਵਿਧੀਆਂ ਪਿੱਛੇ ਭਾਰਤ ਸਰਕਾਰ ਦੇ ਏਜੰਟਾਂ ਦਾ ਹੱਥ ਹੈ।

Latest News

Latest News

Leave a Reply

Your email address will not be published. Required fields are marked *