ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸ਼ਹਿਯੋਗ ਨਾਲ ਮੈਥ ਕਮ ਸੀਈਪੀ ਵਿਜ਼ਾਰਡ ਮੁਕਾਬਲਾ ਕਰਵਾਇਆ

ਸਿੱਖਿਆ \ ਤਕਨਾਲੋਜੀ ਪੰਜਾਬ

ਸ੍ਰੀ ਮੁਕਤਸਰ ਸਾਹਿਬ, 23 ਨਵੰਬਰ, ਦੇਸ਼ ਕਲਿੱਕ ਬਿਓਰੋ :

ਜ਼ਿਲ੍ਹਾ ਸਿੱਖਿਆ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਦੀ ਅਗਵਾਈ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਵਿਦਿਆਰਥੀਆਂ ਦਾ ਮੈਥ ਕਮ ਸੀ ਈ ਪੀ ਵਿਜ਼ਾਰਡ ਮੁਕਾਬਲਾ ਕਰਵਾਇਆ ਗਿਆ, ਇਸ ਮੁਕਾਬਲੇ ਵਿੱਚ 6 ਬਲਾਕਾਂ ਦੇ ਲਗਭਗ 5000 ਵਿਦਿਆਰਥੀਆਂ ਨੇ ਹਿੱਸਾ ਲਿਆ।ਅੱਜ ਹੋਏ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਬਲਾਕਾਂ ਵਿੱਚੋਂ ਅੱਵਲ ਆਏ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਮਾਗਮ ਵਿੱਚ ਸ਼੍ਰੀ ਜਸਪਾਲ ਮੋਂਗਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਰਾਜਿੰਦਰ ਸੋਨੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.), ਅਜੇ ਸ਼ਰਮਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.), ਸ਼੍ਰੀ ਮੁਕਤਸਰ ਸਾਹਿਬ ਅਤੇ ਸ. ਗੁਰਮੇਲ ਸਿੰਘ ਸੱਗੂ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ (ਅੱ. ਪ੍ਰਾ.), ਸ਼੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।

ਸਮਾਗਮ ਦੌਰਾਨ ਸਟੇਜ਼ ਸਕੱਤਰ ਤੇ ਕੁਇਜ਼ ਮਾਸਟਰ ਦੀ ਭੂਮਿਕਾ ਸਾਹਿਲ ਬਾਂਸਲ ਮੈਥ ਮਾਸਟਰ ਅਤੇ ਸ਼ਪਿੰਦਰ ਕੌਰ ਨੇ ਨਿਭਾਈ। ਜ਼ਿਲ੍ਹਾ ਪੱਧਰ ਮੁਕਾਬਲੇ ਵਿੱਚ ਪਹਿਲਾ ਸਥਾਨ ਲੰਬੀ ਬਲਾਕ ਤੋਂ ਜਸ਼ਨਦੀਪ ਕੌਰ, ਬਲਕਾਰ ਸਿੰਘ ਤੇ ਮਨਪ੍ਰੀਤ ਕੌਰ ਨੇ ਹਾਸਲ ਕੀਤਾ। ਦੂਜਾ ਸਥਾਨ ਗਿੱਦੜਬਾਹਾ-੧ ਬਲਾਕ ਤੋਂ ਸਲੋਨੀ, ਲਵਜੀਤ ਸਿੰਘ, ਪਾਇਲ ਅਤੇ ਤੀਜਾ ਸਥਾਨ ਮਲੋਟ ਬਲਾਕ ਤੋਂ ਜਯੋਤੀ, ਬਿਕਰਮ ਸਿੰਘ ਤੇ ਆਕਾਸ਼ਦੀਪ ਕੌਰ ਨੇ ਹਾਸਲ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ ਦੁਆਰਾ ਇਸ ਪ੍ਰਤਿਯੋਗਿਤਾ ਵਿਚ ਭਾਗ ਲੈਣ ਆਏ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Latest News

Latest News

Leave a Reply

Your email address will not be published. Required fields are marked *