ਪਟਿਆਲਾ, 25 ਨਵੰਬਰ, ਦੇਸ਼ ਕਲਿਕ ਬਿਊਰੋ :
ਪਟਿਆਲਾ ਦੇ ਨਾਭਾ ਵਿੱਚ ਥਾਰ ਗੱਡੀ ਲੁੱਟਣ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਲੁੱਟ-ਖੋਹ ਦੀ ਵਾਰਦਾਤ ਦਾ ਮੁੱਖ ਮੁਲਜ਼ਮ ਪੁਲੀਸ ਦੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਹੈ। ਐਸਐਸਪੀ ਡਾ: ਨਾਨਕ ਸਿੰਘ ਐਸਪੀ ਅਤੇ ਐਸਪੀਡੀ ਟੀਮ ਨਾਲ ਪਹੁੰਚੇ। ਇਹ ਮੁਕਾਬਲਾ ਡਕਾਲਾ ਰੋਡ ‘ਤੇ ਸੰਗਰੂਰ ਬਾਈਪਾਸ ਇਲਾਕੇ ‘ਚ ਹੋਇਆ।
ਅੱਜ ਦੁਪਹਿਰ ਪੁਲੀਸ ਨੂੰ ਸੂਚਨਾ ਮਿਲੀ ਕਿ ਥਾਰ ਗੱਡੀ ਲੈ ਕੇ ਭੱਜਣ ਵਾਲਾ ਅਪਰਾਧੀ ਬਾਈਪਾਸ ਨੇੜੇ ਹੈ। ਜਿਸ ‘ਤੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਦੌਰਾਨ ਬਦਮਾਸ਼ਾਂ ਨੇ ਪੁਲਸ ‘ਤੇ ਹਮਲਾ ਕਰ ਦਿੱਤਾ, ਜਿਸ ‘ਤੇ ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੋਲੀ ਚਲਾ ਦਿੱਤੀ। ਪੁਲਿਸ ਦੀ ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖਮੀ ਹੋ ਗਿਆ।
ਮੁਲਜ਼ਮ ਦੀ ਪਛਾਣ ਸਰੋਵਰ ਸਿੰਘ ਉਰਫ ਲਵਲੀ ਵਾਸੀ ਨਾਭਾ ਵਜੋਂ ਹੋਈ ਹੈ। ਪੁਲੀਸ ਨੇ ਇਸ ਮੁਲਜ਼ਮ ਕੋਲੋਂ ਨਾਭਾ ਤੋਂ ਲੁੱਟੀ ਗਈ ਥਾਰ ਜੀਪ, ਇੱਕ 32 ਬੋਰ ਦਾ ਪਿਸਤੌਲ, ਤਿੰਨ ਜਿੰਦਾ ਕਾਰਤੂਸ ਅਤੇ ਤਿੰਨ ਖੋਲ ਬਰਾਮਦ ਕੀਤੇ ਹਨ। ਜ਼ਖ਼ਮੀ ਲੁਟੇਰੇ ਖ਼ਿਲਾਫ਼ ਪਟਿਆਲਾ, ਸੰਗਰੂਰ ਅਤੇ ਖੰਨਾ ਵਿੱਚ ਅੱਧੀ ਦਰਜਨ ਦੇ ਕਰੀਬ ਕੇਸ ਦਰਜ ਹਨ।05:01 PM