ਪਟਿਆਲਾ, 26 ਨਵੰਬਰ, ਦੇਸ਼ ਕਲਿੱਕ ਬਿਓਰੋ :
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਅੱਜ ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਏ ਜਾਣ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ ਤੋਂ ਮਰਨ ਵਰਤ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸ਼ਾਸਨ ਚਿੰਤਤ ਸੀ। ਮਰਨ ਵਰਤ ਦੇ ਐਲਾਨ ਦੇ ਬਾਅਦ ਭੀੜ ਹੋ ਜਾਂਦੀ ਹੈ, ਜਿਸ ਨਾਲ ਸਿਹਤ ਸਹੂਲਤਾਵਾਂ ਨਹੀਂ ਪਹੁੰਚ ਸਕਦੀ। ਇਸ ਕਾਰਨ ਪ੍ਰਸ਼ਾਸਨ ਨੇ ਫੈਸਲਾ ਕੀਤਾ ਕਿ ਉਨ੍ਹਾਂ ਦਾ ਮੈਡੀਕਲ ਜਾਂਚ ਕਰਵਾਈ ਜਾਵੇ। ਇਸ ਨਾਲ ਉਨ੍ਹਾਂ ਲੁਧਿਆਣਾ ਡੀਐਮਸੀ ਲੈ ਕੇ ਆਏ ਹਨ। ਜ਼ਿਕਰਯੋਗ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ। ਹਾਲਾਂਕਿ, ਜਿਵੇਂ ਹੀ ਤਰੀਕ ਆਈ, ਪੁਲਿਸ ਨੇ ਉਨ੍ਹਾਂ ਨੂੰ ਰਾਤ ਨੂੰ ਹੀ ਹਿਰਾਸਤ ਵਿੱਚ ਲੈ ਲਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕਿਆ ਗਿਆ।