ਮਾਲੇਰਕੋਟਲਾ 27 ਨਵੰਬਰ : ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਦੀ ਅਵਾਮ ਨੂੰ ਪ੍ਰਸ਼ਾਸਨਿਕ ਸੁਧਾਰ ਵਿਭਾਗ (ਡੀ.ਜੀ.ਆਰ.) ਵੱਲੋਂ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਜ਼ ਆਨਲਾਈਨ ਤਸਦੀਕ ਕਰਵਾਉਣ ਦੀ ਸਹੂਲਤ ਅਵਾਮ ਨੂੰ ਮੁਹੱਈਆ ਕਰਵਾ ਕੇ ਵੱਡੀ ਰਾਹਤ ਦਿੱਤੀ ਸੀ । ਇਸ ਪਹਿਲਕਦਮੀ ਤਹਿਤ ਸਰਕਾਰੀ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ ਅਤੇ ਨਾਗਰਿਕਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਨਵ ਨਿਯੁਕਤ ਸਮੂਹ ਸਰਪੰਚ, ਨੰਬਰਦਾਰ ਅਤੇ ਨਗਰ ਕੌਂਸਲਰਾਂ ਨੂੰ ਅਗੇਤੀ ਟਰੇਨਿੰਗ ਦੇਣ ਦਾ ਫ਼ੈਸਲਾ ਭਵਿੱਖ ਵਿੱਚ ਬੇਹੱਦ ਅਹਿਮ ਕਦਮ ਸਾਬਤ ਹੋਵੇਗਾ ।
ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਜ਼ਿਲ੍ਹੇ ਦੇ ਨਵ ਨਿਯੁਕਤ ਸਰਪੰਚਾਂ ਨੂੰ ਈ-ਗਵਰਨੈਂਸ ਪ੍ਰਣਾਲੀ ਨਾਲ ਦਸਤਾਵੇਦ ਆਨਲਾਈਨ ਤਸਦੀਕ ਕਰਵਾਉਣ ਦੀ ਸਹੂਲਤ ਅਵਾਮ ਨੂੰ ਮੁਹੱਈਆ ਕਰਵਾਉਣ ਲਈ ਮਿਤੀ 28 ਨਵੰਬਰ ਨੂੰ ਸਥਾਨਕ ਪੰਜਾਬ ਉਰਦੂ ਅਕਾਦਮੀ ਵਿਖੇ ਈ.ਸੇਵਾ,ਐਮ.ਸੇਵਾ ਐਪ ਅਤੇ ਵਟਸਅੱਪ ਦੀ ਟਰੇਨਿੰਗ ਦਿੱਤੇ ਜਾਵੇਗੀ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਨੂੰ ਇਸ ਇੱਕ ਰੋਜ਼ਾ ਟਰੇਨਿੰਗ ਕੈਂਪ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਤਾਂ ਜੋ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਸੁਖਾਲੇ ਤਰੀਕੇ ਨਾਲ ਜਾਤੀ, ਰਿਹਾਇਸ਼, ਬੁਢਾਪਾ ਪੈਨਸ਼ਨ, ਡੋਗਰਾ,ਈ.ਡਬਲਿਊ.ਐਸ,ਆਮਦਨ ਸਰਟੀਫਿਕੇਟ ਆਦਿ ਤਸਦੀਕ ਕਰਵਾਉਣ ਦੀ ਪ੍ਰਕਿਰਿਆ ਦੀ ਸਹੂਲਤ ਘਰ ਬੈਠੇ ਹੀ ਮਿਲ ਸਕੇ ।
ਦਸਤਾਵੇਜ਼ ਆਨਲਾਈਨ ਤਸਦੀਕ ਕਰਨ ਲਈ ਸਮੂਹ ਸਰਪੰਚ, ਨੰਬਰਦਾਰ ਅਤੇ ਨਗਰ ਕੌਂਸਲਰਾਂ ਨੂੰ ਆਨ ਲਾਈਨ ਲਾਗਇਨ ਆਈ.ਡੀਜ਼.ਜਾਰੀ ਕੀਤੇ ਜਾਣਗੇ ਤਾਂ ਜੋ ਉਹ ਆਨਲਾਈਨ ਪ੍ਰਕ੍ਰਿਆ ਨਾਲ ਬਿਨੈਕਾਰਾਂ ਦੇ ਦਸਤਾਵੇਜ਼ ਵੈਰੀਫਿਕੇਸ਼ਨ ਪਾਰਦਰਸੀ ਤਰੀਕੇ ਨਾਲ ਤਸਦੀਕ ਹੋ ਸਕਣ। ਇਸ ਪ੍ਰੀਕ੍ਰਿਆਂ ਦੇ ਲਾਗੂ ਹੋਣ ਨਾਲ ਜਿੱਥੇ ਬੇਲੋੜੀ ਕਾਗ਼ਜ਼ੀ ਕਾਰਵਾਈ ਖ਼ਤਮ ਹੋਵੇਗੀ ,ਉੱਥੇ ਸਰਕਾਰੀ ਕੰਮਕਾਜ ਵਿੱਚ ਤੇਜ਼ੀ ਆਵੇਗੀ ਅਤੇ ਬਿਨੈਕਾਰਾਂ ਦੀ ਖੱਜਲ-ਗੁਜ਼ਾਰੀ ਘਟੇਗੀ ।