ਬਿਨਾਂ ਕਿਸੇ ਦਬਾਅ ਦੇ ਸੁਖਬੀਰ ਬਾਦਲ ਬਾਰੇ ਫੈਸਲਾ ਲੈਣ ਤੇ ਪ੍ਰਕਾਸ਼ ਬਾਦਲ ਤੋਂ ਫਖ਼ਰ-ਏ-ਕੌਮ ਸਨਮਾਨ ਵਾਪਸ ਲੈਣ ਲਈ ਕਿਹਾ
ਅੰਮ੍ਰਿਤਸਰ, 27 ਨਵੰਬਰ, ਦੇਸ਼ ਕਲਿਕ ਬਿਊਰੋ :
ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਅਤੇ ਵਾਰਿਸ-ਏ-ਪੰਜਾਬ ਦੇ ਮੁਖੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ।ਉਨ੍ਹਾਂ ਨੇ ਜਥੇਦਾਰ ਨੂੰ ਇੱਕ ਪੱਤਰ ਸੌਂਪਿਆ ਜਿਸ ਵਿੱਚ ਭਰੋਸਾ ਦਿਵਾਇਆ ਗਿਆ ਕਿ ਸਾਰਾ ਪੰਥ ਉਨ੍ਹਾਂ ਦੇ ਨਾਲ ਹੈ, ਇਸ ਲਈ ਉਹ ਬਿਨਾਂ ਕਿਸੇ ਦਬਾਅ ਦੇ ਸੁਖਬੀਰ ਸਿੰਘ ਬਾਦਲ ਬਾਰੇ ਫੈਸਲਾ ਲੈਣ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਤੇ ਪੰਜਾਬ ਆਰਗੇਨਾਈਜੇਸ਼ਨ ਦੇ ਪ੍ਰਧਾਨ ਤਰਸੇਮ ਸਿੰਘ ਨੇ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਮਾਮਲੇ ਵਿੱਚ ਪਹਿਲਾਂ ਗੁਰੂ ਪੰਥ ਦੇ ਨੁਮਾਇੰਦਿਆਂ ਦੀ ਮੀਟਿੰਗ ਹੋਣੀ ਚਾਹੀਦੀ ਹੈ।
ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਲਈ ਤਾਲਮੇਲ ਕਮੇਟੀ ਬਣਾਈ ਜਾਵੇ ਅਤੇ ਪ੍ਰਕਾਸ਼ ਸਿੰਘ ਬਾਦਲ ਤੋਂ ਫਖ਼ਰ-ਏ-ਕੌਮ ਸਨਮਾਨ ਵਾਪਸ ਲਿਆ ਜਾਵੇ।