‘ਆਪ‘ ਸਰਕਾਰ ਵੱਲੋਂ ਅਪਰਾਧੀਆਂ ਨੂੰ ਜੁਰਮ, ਪੰਜਾਬ ਜਾਂ ਫਿਰ ਦੁਨੀਆ ਛੱਡਣ ਦੀ ਚੇਤਾਵਨੀ : ਨੀਲ ਗਰਗ

ਸ਼ਿਵ ਸੈਨਾ ਆਗੂ ਕਤਲ ਕੇਸ ’ਚ 24 ਘੰਟਿਆਂ ਵਿੱਚ ਅਪਰਾਧੀਆਂ ਨੂੰ ਫੜਨਾ ਇਸ ਦਾ ਸਬੂਤ- ਨੀਲ ਗਰਗ  ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ ਮੋਗਾ ਵਿੱਚ ਸ਼ਿਵ ਸੈਨਾ ਆਗੂ ਮੰਗਤ ਰਾਏ ਦੇ ਕਤਲ ਕੇਸ ਵਿੱਚ ਪੰਜਾਬ ਪੁਲੀਸ ਵੱਲੋਂ 24 ਘੰਟਿਆਂ ਦੇ ਅੰਦਰ ਅੰਦਰ ਬਦਮਾਸ਼ਾਂ ਨੂੰ ਗ੍ਰਿਫ਼ਤਾਰ ਕਰਨ ਲਈ ਆਮ ਆਦਮੀ ਪਾਰਟੀ (ਆਪ) ਨੇ ਪੁਲੀਸ ਅਤੇ ਪੰਜਾਬ […]

Continue Reading

‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਦੇ ਨਤੀਜੇ ਬੇਹੱਦ ਉਤਸ਼ਾਹਜਨਕ: ਅਮਨ ਅਰੋੜਾ

ਚੰਡੀਗੜ੍ਹ, 15 ਮਾਰਚ, ਦੇਸ਼ ਕਲਿੱਕ ਬਿਓਰੋ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਸੂਬੇ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੇ ਪ੍ਰਭਾਵਸ਼ਾਲੀ ਨਤੀਜਿਆਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੀ ਗਈ ਵਿਆਪਕ ਰਣਨੀਤੀ ‘ਤੇ ਚਾਨਣਾ ਪਾਇਆ, […]

Continue Reading

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ: ਦੇਸ਼ ਕਲਿੱਕ ਬਿਓਰੋਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ […]

Continue Reading

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ: ਮੁੱਖ ਮੰਤਰੀ

* ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ* ਕਿਹਾ, ਆਮ ਆਦਮੀ ਪਾਰਟੀ ਦੇ ਯਤਨਾਂ ਕਾਰਨ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਮੁੱਦੇ ਭਾਰਤੀ ਸਿਆਸਤ ਵਿੱਚ ਕੇਂਦਰੀ ਧੁਰੇ ਬਣੇ ਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ […]

Continue Reading

ਪੰਜਾਬ ਸਰਕਾਰ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ

111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ  ਚੰਡੀਗੜ੍ਹ, 15 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਰਹੀ ਹੈ। ਇਸੇ ਉਦੇਸ਼ ਦੀ ਪੂਰਤੀ ਲਈ ਸੂਬੇ ਵਿੱਚ 1000 ਅਤਿ-ਆਧੁਨਿਕ ਆਂਗਨਵਾੜੀ […]

Continue Reading

CM ਮਾਨ ਨੇ ਫਿਨਲੈਂਡ ਜਾ ਰਹੇ ਅਧਿਆਪਕਾਂ ਨੂੰ ਕੀਤਾ ਰਵਾਨਾ

ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈੈਂਸ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਜਥੇ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਸਾਰਿਆਂ ਨੂੰ ਮਿਲ ਕੇ ਟ੍ਰੇਨਿੰਗ […]

Continue Reading

ਵਿਸ਼ਵ ਗਲੂਕੋਮਾ ਹਫ਼ਤੇ ਤਹਿਤ ਖੂਈਖੇੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ

ਗਲੂਕੋਮਾ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਅਤੇ ਇਲਾਜ ਜ਼ਰੂਰੀ ਹੈ: ਐਸਐਮਓ ਡਾ: ਗਾਂਧੀ ਫਾਜ਼ਿਲਕਾ: 15 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਸੁਪਨੇ ਨੂੰ ਅੱਗੇ ਵਧਾਉਂਦੇ ਹੋਏ, ਪੰਜਾਬ ਸਿਹਤ ਵਿਭਾਗ ਨੇ 9 ਮਾਰਚ ਤੋਂ 15 ਮਾਰਚ, 2025 ਤੱਕ ‘ਵਿਸ਼ਵ ਗਲੂਕੋਮਾ ਹਫ਼ਤਾ’ ਮਨਾਇਆ। […]

Continue Reading

23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਪ੍ਰੋਗਰਾਮ ਦੀਆਂ ਤਿਆਰੀਆਂ ਮੁਕੰਮਲ

ਲੋਕ ਚੇਤਨਾ ਮੰਚ ਵੱਲੋਂ 23 ਮਾਰਚ ਦੇ ਪ੍ਰੋਗਰਾਮ ਸਬੰਧੀ ਪੋਸਟਰ ਰਿਲੀਜ਼ ਦਲਜੀਤ ਕੌਰ  ਲਹਿਰਾਗਾਗਾ, 15 ਮਾਰਚ, 2025: ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸਮਰਪਿਤ ਪ੍ਰੋਗਰਾਮ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇੱਥੇ ਮੀਟਿੰਗ ਦੌਰਾਨ ਆਗੂਆਂ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ। ਵੱਖ-ਵੱਖ ਸਕੂਲਾਂ ਅਤੇ ਪਿੰਡਾਂ […]

Continue Reading

ਕੋਟਕਪੂਰਾ ‘ਚ ਨਸ਼ੇ ਦੇ ਸੌਦਾਗਰਾਂ ਦੇ ਘਰਾਂ ‘ਤੇ ਚੱਲਿਆ ਬੁਲਡੋਜ਼ਰ

ਕੋਟਕਪੂਰਾ: 15 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ‘ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲਾ ਪ੍ਰਸਾਸ਼ਨ ਫਰੀਦਕੋਟ ਵੱਲੋਂ ਅੱਜ ਕੋਟਕਪੂਰਾ ਵਿੱਚ ਨਸ਼ਾ ਵੇਚਣ ਦੇ ਕਾਰੋਬਾਰ ਨਾਲ਼ ਜੁੜੇ ਵਿਅਕਤੀਆਂ ਦੇ ਘਰਾਂ ’ਤੇ ਕਾਰਵਾਈ ਅਧੀਨ ਬੁਲਡੋਜ਼ਰ ਚਲਾਇਆ ਗਿਆ। ਇਹ ਕਾਰਵਾਈ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿਚ ਹੋਈ।

Continue Reading

ਅੰਮ੍ਰਿਤਸਰ ਦੇ ਮੰਦਰ ‘ਚ ਧਮਾਕਾ

ਅੰਮ੍ਰਿਤਸਰ:15 ਮਾਰਚ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ‘ਚ ਮੰਦਰ ਵਿਚ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਵੱਲੋਂ ਬੰਬ ਵਰਗੀ ਚੀਜ਼ ਸੁੱਟ ਕੇ ਮੰਦਰ ’ਤੇ ਹਮਲਾ ਕੀਤਾ। ਇਸ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਹੈ। ਪੁਲਿਸ ਵੱਲੋਂ ਸੀ.ਸੀ.ਟੀ.ਵੀ. ਆਪਣੇ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ […]

Continue Reading