ਸਿਹਤ ਸੈਕਟਰੀ ਵੱਲੋਂ ਜਿਲ੍ਹਾ ਫਾਜਿਲਕਾ ਵਿਖੇ ਬਣੇ ਨਵੇਂ ਟਰਸਰੀ ਕੈਂਸਰ ਕੇਅਰ ਸੈਂਟਰ ਦਾ ਦੌਰਾ

ਫਾਜ਼ਿਲਕਾ 14 ਮਾਰਚ, ਦੇਸ਼ ਕਲਿੱਕ ਬਿਓਰੋ           ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ, ਫਰੀਦਕੋਟ ਅਧੀਨ ਜਿਲ੍ਹਾ ਫਾਜਿਲਕਾ ਵਿਖੇ ਬਣੇ ਨਵੇਂ ਟਰਸਰੀ ਕੈਂਸਰ ਕੇਅਰ ਸੈਂਟਰ ਵਿਖੇ ਪੰਜਾਬ ਸਰਕਾਰ ਦੇ ਹੈਲਥ ਸੈਕਟਰੀ ਸ੍ਰੀ ਕੁਮਾਰ ਰਾਹੁਲ (ਆਈ.ਏ.ਐਸ.) ਅਤੇ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਡਾ. ਰਜੀਵ ਸੂਦ ਵਲੋਂ ਦੌਰਾ ਕੀਤਾ। ਉਨ੍ਹਾਂ ਦੇ ਨਾਲ ਯੂਨੀਵਰਸਿਟੀ ਤੋਂ ਡਾ.ਰਹਿਤ ਚੋਪੜਾ ਵਧੀਕ ਰਸਿਟਰਾਰ, ਡਾ. ਨੀਤੂ ਕੁੱਕੜ ਮੈਡੀਕਲ ਸੁਪਡੈਂਟ, ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਡਾ. ਫਤਿਹਜੀਤ ਮਾਨ ਲਿੰਕ ਅਫਸਰ, ਡਾ. ਪਰਵਿੰਦਰ ਸਿੰਘ ਸੰਧੂ ਡਾਇਰੈਕਟਰ ਟਰਸਰੀ ਕੈਂਸਰ ਕੇਅਰ ਸੈਂਟਰ ਅਤੇ ਡਾ. ਰਜਿੰਦਰ ਸਿੰਘ ਆਹੀ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਵਨਾ ਦੀ ਧਰਮਪਤਨੀ ਸ੍ਰੀਮਤੀ ਖੁਸਬੂ ਸਵਨਾ ਸਾਵਨਸੁੱਖਾ ਵੀ ਮੌਜੂਦ ਸਨ।                 ਹਸਪਤਾਲ ਦੇ ਦੌਰੇ ਦੌਰਾਨ ਉਹਨਾਂ ਵਲੋਂ ਸ਼ੁਰੂ ਕੀਤੇ ਕੈਸਰ ਕੇਅਰ ਸੈਂਟਰ ਅਤੇ ਨਿਰਮਾਣ ਅਧੀਨ ਕ੍ਰਿਟੀਕਲ ਕੇਅਰ ਯੂਨਿਟ ਦਾ ਦੌਰਾ ਕੀਤਾ। ਇਸ ਮੌਕੇ ਸਿਹਤ ਸੈਕਟਰੀ ਕੁਮਾਰ ਰਾਹੁਲ ਨੇ ਦਸਿਆ ਕਿ ਫਾਜਿਲਕਾ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੇ ਇਸ ਕੈਂਸਰ ਹਸਪਤਾਲ ਨਾਲ ਲੋਕਾਂ ਨੂੰ ਆਪਣੇ ਖੇਤਰ ਵਿੱਚ ਇਲਾਜ ਨਾਲ ਰਾਹਤ ਮਿਲੇਗੀ। ਵਰਤਮਾਨ ਵਿੱਚ ਓ.ਪੀ.ਡੀ ਅਤੇ ਕੀਮੋਥੈਰੇਪੀ ਸੇਵਾਵਾਂ ਚਾਲੂ ਹਨ ਅਤੇ ਜਲਦੀ ਹੀ ਰੇਡੀਓਥ੍ਰੇਪੀ, ਸਰਜਰੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਹੋਣਗੀਆਂ। ਵਾਇਸ ਚਾਂਸਲਰ ਡਾ. ਸੂਦ ਨੇ ਦਸਿਆ ਕਿ ਇਸ ਸਮੇਂ ਹਸਪਤਾਲ ਵਿੱਚ 30 ਮੈਂਬਰਾਂ ਦਾ ਸਟਾਫ ਹੈ ਅਤੇ ਜਲਦੀ ਹੀ ਨਵੀਂ ਭਰਤੀ ਲਈ ਇੰਟਰਵਿਊ ਲਈ ਜਾਵੇਗੀ ਜਿਸ ਤੋਂ ਬਾਅਦ ਹਸਪਤਾਲ ਵਿੱਚ ਵਾਧੂ ਡਾਕਟਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਉਹਨਾਂ ਕਿਹਾ ਗਲਤ ਜੀਵਨ ਸ਼ੈਲੀ ਅਤੇ ਖਾਣ-ਪੀਣ ਪ੍ਰਤੀ ਲਾਪਰਵਾਹੀ ਕਾਰਨ ਲੋਕ ਕੈਂਸਰ ਵਰਗੀਆਂ ਭਿਆਨਕ ਬੀਮਾਰੀਆਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਲੋਕਾਂ ਨੂੰ ਆਪਣੀ ਸਿਹਤਮੰਦ ਖੁਰਾਕ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ।   ਇਸ ਮੌਕੇ ਤੇ ਟਰਸਰੀ ਕੈਂਸਰ ਕੇਅਰ ਸੈਂਟਰ ਤੋਂ ਡਾ. ਸੁਮਿਤ ਕਟਾਰਿਆ, ਇੰਚਾਰਜ, ਡਾ. ਕੁਮਾਰੀ ਪੁਣਮ ਅਸ.ਪ੍ਰੋਫੈਸਰ, ਡਾ.ਲਵਪ੍ਰੀਤ ਈ.ਐਮ.ਓ.. ਸ੍ਰੀ. ਪ੍ਰਦੀਪ ਸਿਡਾਨਾ, ਸੁਪਰਡੈਂਟ ਅਤੇ ਸਮੂਹ ਸਟਾਫ ਵੀ ਸ਼ਾਮਿਲ ਸਨ।

Continue Reading

ਸੰਗਰੂਰ ਹਸਪਤਾਲ ‘ਚ ਗੁਲੂਕੋਸ਼ ਲਗਾਉਣ ਨਾਲ ਗਰਭਵਤੀ ਔਰਤਾਂ ਦੀ ਹਾਲਤ ਵਿਗੜੀ

ਲਗਭਗ ਸਾਰੀਆਂ ਔਰਤਾਂ ਦੀ ਹਾਲਤ ਖਤਰੇ ਤੋਂ ਬਾਹਰ: ਐਸ ਐਮ ਓਸੰਗਰੂਰ: 14 ਮਾਰਚ, ਦੇਸ਼ ਕਲਿੱਕ ਬਿਓਰੋਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਗੁਲੂਕੋਜ਼ ਲਗਾਉਣ ਤੋਂ ਬਾਅਦ ਗਾਇਨੀ ਵਿਭਾਗ ਵਿੱਚ ਤਕਰੀਬਨ 15 ਔਰਤਾਂ ਦੀ ਹਾਲਤ ਵਿਗੜ ਗਈ ਹੈ। ਗਰਭਵਤੀ ਔਰਤਾਂ ਨੂੰ ਐਂਮਰਜਸੀ ਹਾਲਾਤਾਂ ’ਚ ਆਕਸੀਜਨ ਲੱਗੀ ਹੈ। ਲਗਭਗ ਸਾਰੀਆਂ ਔਰਤਾਂ ਬੱਚੇ ਨੂੰ ਜਨਮ ਦੇ ਚੁੱਕੀਆਂ ਸਨ ਉਸ ਤੋਂ […]

Continue Reading

ਹਿਮਾਚਲ ‘ਚ ਭੂਚਾਲ ਦੇ ਝਟਕੇ

ਚੰਡੀਗੜ੍ਹ: 14 ਮਾਰਚ, ਦੇਸ਼ ਕਲਿੱਕ ਬਿਓਰੋਹਿਮਾਚਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 5.2 ਸੀ।ਨੈਸ਼ਨਲ ਸੈਂਟਰ ਫਾਰ ਸਿਜ਼ਮੋਲੋਜੀ ਦੇ ਅਨੁਸਾਰ, ਸ਼ੁੱਕਰਵਾਰ ਸਵੇਰੇ ਲੱਦਾਖ ਦੇ ਕਾਰਗਿਲ ਵਿੱਚ 5.2 ਤੀਬਰਤਾ ਦਾ ਭੂਚਾਲ ਆਇਆ, ਜਿਸਦੇ ਨਾਲ ਜੰਮੂ ਅਤੇ ਕਸ਼ਮੀਰ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ 2.50 ਵਜੇ 15 ਕਿਲੋਮੀਟਰ ਦੀ ਡੂੰਘਾਈ […]

Continue Reading

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ […]

Continue Reading

ਜਿਲ੍ਹੇ ਦੇ ਸਕੂਲਾਂ ਦੇ ਵਿਕਾਸ ਤੇ  ਖਰਚੀ ਜਾਵੇਗੀ ਇਕ ਕਰੋੜ ਤੋਂ ਵੱਧ ਦੀ ਰਾਸ਼ੀ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ 14 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜਿੱਥੇ ਰਾਜ ਤੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ,ਉਥੇ ਹੀ ਰਾਜ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿੱਚ ਤਰਜੀਹੀ ਤੌਰ ਤੇ ਵਿਕਾਸ ਕੀਤਾ ਜਾ ਰਿਹਾ ਹੈ ।ਇਹ ਪ੍ਰਗਟਾਵਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਪੰਜਾਬ […]

Continue Reading

ਸੀ.ਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕਾਂ ਲਈ ਲਾਹੇਵੰਦ ਉਪਰਾਲਾ

ਫਾਜ਼ਿਲਕਾ 14 ਮਾਰਚ, ਦੇਸ਼ ਕਲਿੱਕ ਬਿਓਰੋਸੀਐਮ ਦੀ ਯੋਗਸ਼ਾਲਾ ਮੁਹਿੰਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਤੇ ਲੋਕ ਹਿਤ ਉਪਰਾਲਾ ਹੈ। ਇਸ ਮੁਹਿੰਮ ਤੋਂ ਪ੍ਰੇਰਿਤ ਹੋ ਕੇ ਧਰਮ ਨਗਰੀ ਅਬੋਹਰ ਦੀ ਸੁਮਨ ਆਖ ਰਹੀ ਹੈ ਕਿ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੇ ਉਸਨੂੰ ਅਨੇਕਾ ਬਿਮਾਰੀਆਂ ਤੋਂ ਰਾਹਤ ਦਵਾਈ ਹੈ। ਉਹ ਪ੍ਰੋਜੈਕਟ ਦੀ ਤਾਰੀਫ ਕਰਦਿਆਂ ਦੱਸਦੀ ਹੈ ਕਿ ਪੰਜਾਬ ਸਰਕਾਰ […]

Continue Reading

ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕੀਤਾ ਕਾਬੂ

ਫਰੀਦਕੋਟ: 14 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ  ਦੇ ਦਿਸ਼ਾ ਨਿਰਦੇਸ਼ਾ ਤਹਿਤ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਮੁਹਿੰਮ ਦੀ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਲਗਾਤਾਰ ਅਪਰਾਧਿਕ ਅਨਸਰਾ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ […]

Continue Reading

ਸੁਨੰਦਾ ਸ਼ਰਮਾ ਨੇ CM ਮਾਨ ਤੇ ਗੁ੍ਰਪ੍ਰੀਤ ਮਾਨ ਦਾ ਕੀਤਾ ਧੰਨਵਾਦ

ਚੰਡੀਗੜ੍ਹ: 14 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਅਤੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਰਾਜ ਲਾਲੀ ਗਿੱਲ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਉਨ੍ਹਾਂ ਕਲਾਕਾਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ […]

Continue Reading

ਮੋਹਾਲੀ: ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ‘ਚ ਵਿਗਿਆਨੀ ਦੀ ਮੌਤ

ਮੋਹਾਲੀ: 14 ਮਾਰਚ, ਦੇਸ਼ ਕਲਿੱਕ ਬਿਓਰੋਮੋਹਾਲੀ ‘ਚ ਪਾਰਕਿੰਗ ਨੂੰ ਲੈ ਕੇ ਵਿਵਾਦ ਵਧ ਜਾਣ ਨਾਲ ਵਿਗਿਆਨੀ 39 ਸਾਲਾ ਅਭਿਸ਼ੇਕ ਸਵਰਨਕਰ ਦੀ ਮੌਤ ਹੋ ਗਈ। ਉਹ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਮੋਹਾਲੀ ਵਿਖੇ ਤਾਇਨਾਤ ਸੀ। ਮੰਗਲਵਾਰ ਰਾਤ ਕਰੀਬ 8.30 ਵਜੇ ਜਦੋਂ ਉਹ ਆਪਣੇ ਘਰ ਦੇ ਬਾਹਰ ਬਾਈਕ ਪਾਰਕ ਕਰ ਰਿਹਾ ਸੀ । ਬਾਈਕ ਪਾਰਕ […]

Continue Reading

ਅੱਜ ਦਾ ਇਤਿਹਾਸ

ਅੱਜ ਦਾ ਇਤਿਹਾਸ 14 ਮਾਰਚ 1931 ਨੂੰ ਭਾਰਤ ਦੀ ਪਹਿਲੀ ਧੁਨੀ ਫਿਲਮ, ਆਲਮ ਆਰਾ ਦੀ ਰਿਲੀਜ਼ ਹੋਈ ਜਿਸਦਾ ਨਿਰਦੇਸ਼ਨ ਅਰਦੇਸ਼ੀਰ ਈਰਾਨੀ ਨੇ ਕੀਤਾ ਹੈ।ਚੰਡੀਗੜ੍ਹ, 14 ਮਾਰਚ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 14 ਮਾਰਚ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ […]

Continue Reading