ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਵਿੱਚ ਆਧਿਆਪਕਾਂ ਦਾ ਬਹੁਤ ਵੱਡਾ ਯੋਗਦਾਨ – ਸਿੱਖਿਆ ਮੰਤਰੀ

-“ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਲੇਰਕੋਟਲਾ ਜ਼ਿਲ੍ਹਾ ਦੇ ਅਧਿਆਪਕਾਂ ਨਾਲ ਕੀਤਾ ਸੰਵਾਦ – ਅਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਦੀ ਕਾਰਗੁਜਾਰੀ ਵਿਚ ਕੀਤਾ ਜਾ ਰਿਹਾ ਹੈ ਲਗਾਤਾਰ ਸੁਧਾਰ – ਸਿੱਖਿਆ ਮੰਤਰੀ ਮਾਲੇਰਕੋਟਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ – ਪੰਜਾਬ ਦੇ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾਵਾਂ, ਲੋਕ ਸੰਪਰਕ ਵਿਭਾਗਾਂ ਬਾਰੇ ਕੈਬਨਿਟ ਮੰਤਰੀ […]

Continue Reading

ਆਰ.ਟੀ.ਏ. ਦਫ਼ਤਰ ਦੇ ਦੋ ਮੁਲਾਜ਼ਮ 5500 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ 16 ਦਸੰਬਰ, 2024: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ  ਨੇ ਅੱਜ ਰਜਿਸਟ੍ਰੇਸ਼ਨ ਅਤੇ ਟ੍ਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫ਼ਤਰ ਪਠਾਨਕੋਟ ਵਿਖੇ ਤਾਇਨਾਤ ਡਾਟਾ ਐਂਟਰੀ ਆਪਰੇਟਰ ਜਤਿੰਦਰ ਕੁਮਾਰ ਅਤੇ ਮੁਕੇਸ਼ ਨੂੰ 5500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

* ਫਰਵਰੀ ਵਿੱਚ ਸੂਬੇ ਵਿੱਚ ਕਰਵਾਇਆ ਜਾਵੇਗਾ ਰੰਗਲਾ ਪੰਜਾਬ ਮੇਲਾ* ਸੈਰ-ਸਪਾਟਾ ਵਿਭਾਗ ਨੂੰ ਸੂਬੇ ਵਿੱਚ ਅਤਿ ਆਧੁਨਿਕ ਸੰਮੇਲਨ ਕੇਂਦਰ ਸਥਾਪਤ ਕਰਨ ਲਈ ਕਿਹਾ ਚੰਡੀਗੜ੍ਹ, 16 ਦਸੰਬਰ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ […]

Continue Reading

ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ: ਬਰਸਟ

ਪਟਿਆਲਾ/ਚੰਡੀਗੜ੍ਹ, 16 ਦਸੰਬਰ 2024, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਨਗਰ ਨਿਗਮ ਚੋਣਾਂ ਤਹਿਤ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਤੇ ਵਲੰਟੀਆਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ […]

Continue Reading

ਆਪ ਨੇ ਪਟਿਆਲਾ ਨੂੰ ਇੱਕ ਆਧੁਨਿਕ, ਸੁਰੱਖਿਅਤ ਅਤੇ ਸਾਫ਼-ਸੁਥਰੇ ਸ਼ਹਿਰ ਵਿੱਚ ਤਬਦੀਲ ਕਰਨ ਲਈ ਪੰਜ ਗਰੰਟੀਆਂ ਦਾ ਕੀਤਾ ਐਲਾਨ

ਪਟਿਆਲਾ, 16 ਦਸੰਬਰ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਟਿਆਲਾ ਨਗਰ ਨਿਗਮ ਚੋਣਾਂ ਲਈ ਆਪਣੀ ਚੌਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ੀ ਹੇਠ ‘ਆਪ’ ਨੇ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਪੰਜ ਮੁੱਖ ਗਰੰਟੀਆਂ ਦਾ ਐਲਾਨ ਕੀਤਾ ਹੈ। ਇਹ […]

Continue Reading

ਮੋਰਿੰਡਾ ਵਿੱਚ ਤਿੰਨ ਦਿਨ ਸ਼ਹੀਦੀ ਜੋੜ ਮੇਲ ਸਮਾਪਤ 

ਮੋਰਿੰਡਾ: 16 ਦਸੰਬਰ, ਭਟੋਆ  ਮੋਰਿੰਡਾ ਦੇ ਗੁਰਦੁਆਰਿਆਂ ਵਿੱਚ ਸਿੱਖ ਪੰਥ ਦੇ ਮਹਾਨ ਸ਼ਹੀਦਾਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਿਹ ਸਿੰਘ ਦੀ ਲਾਸਾਨੀ ਅਤੇ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਅੱਜ ਪੂਰੇ ਜਾਹੋ ਜਲਾਲ ਨਾਲ ਸਮਾਪਤ ਹੋ ਗਿਆ। ਤਿੰਨ ਦਿਨ ਤੱਕ ਚੱਲੇ ਇਸ ਜੋੜ ਮੇਲ ਵਿੱਚ ਵੱਡੀ ਗਿਣਤੀ […]

Continue Reading

1971 ਦੀ ਭਾਰਤ ਪਾਕਿ ਜੰਗ ਵਿਚ ਦੇਸ਼ ਦੀ ਜਿੱਤ ਦੇ ਜਸ਼ਨਾਂ ਦੀ ਲੜੀ ਵਿਚ ਫਾਜ਼ਿਲਕਾ ਵਿਖੇ ਵਿਜੈ ਦਿਵਸ ਪ੍ਰੇਡ ਕਰਵਾਈ

ਫਾਜ਼ਿਲਕਾ: 16 ਦਸੰਬਰ, ਦੇਸ਼ ਕਲਿੱਕ ਬਿਓਰੋ1971 ਦੀ ਭਾਰਤ-ਪਾਕਿ ਜੰਗ ਵਿਚ ਦੇਸ਼ ਦੀ ਜਿਤ ਨੂੰ ਯਾਦ ਕਰਦਿਆਂ ਫਾਜ਼ਿਲਕਾ ਵਿਖੇ ਵਿਜੈ ਪਰੇਡ ਦਾ ਆਯੋਜਨ ਕੀਤਾ ਗਿਆ। ਸ਼ਹੀਦੀ ਸਮਾਰਕ ਕਮੇਟੀ ਆਸਫਵਾਲਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੌਜ ਦੇ ਸਹਿਯੋਗ ਨਾਲ ਵਿਜੈ ਦਿਵਸ ਨੂੰ ਸਮਰਪਿਤ ਕਰਵਾਈ ਇਹ ਵਿਕਟਰੀ ਪਰੇਡ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨੇੜੇ ਸ਼ਹੀਦ ਭਗਤ ਸਿੰਘ ਮਾਰਕੀਟ ਤੋਂ ਸ਼ੁਰੂ […]

Continue Reading

ਝਗੜਾ ਰਹਿਤ ਇੰਤਕਾਲਾਂ ਦਾ ਨਿਪਟਾਰਾ ਕਰਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪੰਜਾਬ ਵਿੱਚ ਆਇਆ ਪਹਿਲੇ ਨੰਬਰ ‘ਤੇ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ: 16  ਦਸੰਬਰ, ਦੇਸ਼ ਕਲਿੱਕ ਬਿਓਰੋ   ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਝਗੜਾ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ।ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੇ ਤਹਿਸੀਲਦਾਰਾਂ ਅਤੇ ਕਾਨੂੰਗੋਜ ਪਾਸ 1905 ਇੰਤਕਾਲ ਫੈਸਲੇ ਲਈ ਬਕਾਇਆ ਪਏ ਸਨ,ਜਿਹਨਾਂ […]

Continue Reading

ਖੇਤੀਬਾੜੀ ਮੰਤਰੀ ਨੇ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ ‘ਤੇ ਚਰਚਾ ਲਈ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ ਨਾਲ ਹੰਗਾਮੀ ਮੀਟਿੰਗ ਸੱਦੀ

ਚੰਡੀਗੜ੍ਹ, 16 ਦਸੰਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ‘ਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਇਸ ਸਬੰਧੀ ਸਲਾਹ-ਮਸ਼ਵਰੇ ਅਤੇ ਚਰਚਾ ਲਈ ਇਸੇ ਹਫ਼ਤੇ ਕਿਸਾਨਾਂ ਅਤੇ ਸਬੰਧਤ ਭਾਈਵਾਲਾਂ […]

Continue Reading

ਗੀਜਰ ਦੀ ਗੈਸ ਲੀਕ ਹੋਣ ਨਾਲ ਦੋ ਭੈਣਾਂ ਦੀ ਮੌਤ

ਜਲੰਧਰ: 16 ਦਸੰਬਰ, ਦੇਸ਼ ਕਲਿੱਕ ਬਿਓਰੋ ਜਲੰਧਰ ‘ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ ਜਿਸ ਵਿੱਚ ਗੀਜ਼ਰ ਦੀ ਗੈਸ ਲੀਕ ਹੋਣ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ ਹੋ ਗਈ। ਦੋਵੇਂ ਭੈਣਾਂ ਨਹਾਉਣ ਲਈ ਬਾਥਰੂਮ ਗਈਆਂ ਸਨ। ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਾ ਆਈਆਂ ਤਾਂ ਪਰਿਵਾਰਕ ਮੈਂਬਰਾਂ ਨੇ ਬਾਥਰੂਮ ਦਾ ਦਰਵਾਜ਼ਾ ਤੋੜਿਆ ਤਾਂ ਦੋਵੇਂ ਭੈਣਾਂ […]

Continue Reading