ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, 13-10-2024

ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥ […]

Continue Reading

ਭਗਵੰਤ ਮਾਨ ਸੋਮਵਾਰ ਨੂੰ ਭਾਰਤ ਸਰਕਾਰ ਅੱਗੇ ਰੱਖਣਗੇ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ

ਪੰਜਾਬ ‘ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਲਈ 573.55 ਕਰੋੜ ਰੁਪਏ ਜਾਰੀ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ ਮੁੱਖ ਮੰਤਰੀ ਨੇ ਨਿੱਜੀ ਤੌਰ ‘ਤੇ ਅਧਿਕਾਰੀਆਂ ਤੋਂ ਖਰੀਦ ਕਾਰਜਾਂ ਦੀ ਪ੍ਰਗਤੀ ਦਾ […]

Continue Reading

ਪੰਜਾਬ ਸਰਕਾਰ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਸਿਆ ਸ਼ਿਕੰਜਾ

ਮਾਈਨਿੰਗ ਵਿਭਾਗ ਅਤੇ ਪੁਲਿਸ ਦੀ ਸਾਂਝੀ ਟਾਸਕ ਫੋਰਸ ਨੇ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਕੀਤੀ ਛਾਪੇਮਾਰੀ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਲੋਕਾਂ ਨੂੰ ਆਪਣੇ ਨੇੜੇ-ਤੇੜੇ ਸ਼ੱਕੀ ਮਾਈਨਿੰਗ ਗਤੀਵਿਧੀ ਦੀ ਸੂਚਨਾ ਤੁਰੰਤ ਅਧਿਕਾਰੀਆਂ ਨੂੰ ਦੇਣ ਦੀ ਅਪੀਲ ਚੰਡੀਗੜ੍ਹ, 12 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ […]

Continue Reading

ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ​​ਕਰਨ ਲਈ ਨੇਕੀ ਦੇ ਮਾਰਗ ‘ਤੇ ਚੱਲੋ ; ਮੁੱਖ ਮੰਤਰੀ ਦੀ ਲੋਕਾਂ ਨੂੰ ਅਪੀਲ

ਅੰਮ੍ਰਿਤਸਰ, 12 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਤਿਉਹਾਰ ਮੌਕੇ ਲੋਕਾਂ ਨੂੰ ਸੂਬੇ ‘ਚੋਂ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸੱਚ ਦੇ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇੱਥੇ ਦੁਸਹਿਰਾ ਗਰਾਊਂਡ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]

Continue Reading

ਵਿਦਿਆਰਥੀ ਆਗੂ ਤੇ ਹਮਲਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ: ਜਮਹੂਰੀ ਅਧਿਕਾਰ ਸਭਾ

ਉਨ੍ਹਾਂ ‘ਤੇ ਐਸਸੀਐਸਟੀ ਐਕਟ ਧਾਰਾ ਵੀ ਲਾਈ ਜਾਵੇ l ਬਠਿੰਡਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋ ਰਜਿੰਦਰਾ ਕਾਲਜ ਬਠਿੰਡਾ ਦੇ ਵਿਦਿਆਰਥੀ ਆਗੂ ਤੇ ਹਮਲਾ ਕਰਨ ਵਾਲਿਆਂ ਵਿਰੁੱਧ ਐਸਸੀ,ਐਸਟੀ ਐਕਟ ਦੀ ਧਾਰਾ ਦਾ ਵਾਧਾ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ l ਪ੍ਰਿੰਸੀਪਲ ਵੱਲੋਂ ਬਾਹਰਲੇ ਅਨਸਰਾਂ ਵੱਲੋਂ ਕਾਲਜ ਹਦੂਦ ਵਿੱਚ ਦਾਖਲ ਹੋ ਕੇ ਕੀਤੀ ਗੁੰਡਾਗਰਦੀ ਖਿਲਾਫ ਟਰੈਸਪਾਸ ਦੀ […]

Continue Reading

ਰਿਲਾਇੰਸ ਵੱਲੋਂ ਲਗਾਇਆ ਜਾ ਰਿਹਾ ਗੈਸ ਪਲਾਂਟ ਬੰਦ ਕਰਨ ਦੀ ਮੰਗ

ਪੰਜਾਬ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦਾ ਪੁਤਲਾ ਫੂਕਿਆ ਲੁਧਿਆਣਾ, 12 ਅਕਤੂਬਰ: ਦੇਸ਼ ਕਲਿੱਕ ਬਿਓਰੋ ਅੱਜ ਇਲਾਕਾ ਨਿਵਾਸੀਆਂ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਬੱਗਾ ਕਲਾਂ ਵਿੱਚ ਲੱਗ ਰਹੇ ਪ੍ਰਦੂਸ਼ਿਤ ਗੈਸ ਪਲਾਂਟ ਅੱਗੇ ਵੱਡੇ ਪੱਧਰ ਤੇ ਧਰਨਾ ਦਿੱਤਾ ਗਿਆ, ਇਸ ਧਰਨੇ ਦੀ ਅਗਵਾਈ ਹਰਪਾਲ ਸਿੰਘ ਬੱਗਾ ਕਲਾਂ, ਭੁਪਿੰਦਰ ਸਿੰਘ ਕੁਤਬੇਵਾਲ, ਤੇ ਬੂਟਾ ਸਿੰਘ ਨੰਬਰਦਾਰ, ਵੱਲੋਂ ਕੀਤੀ ਗਈ। ਅੱਜ […]

Continue Reading

ਘਰ ਤੋਂ ਨਿਕਲਣ ਲੱਗਿਆਂ ਸਾਵਧਾਨ : ਪੰਜਾਬ ‘ਚ ਭਲਕੇ ਰਹੇਗਾ ਚੱਕਾ ਜਾਮ

ਮਾਨਸਾ 12 , ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਭਲਕੇ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਉਤੇ ਜਾਮ ਲਗਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ , ਆੜਤੀਆ ਐਸੋਸੀਏਸ਼ਨ ਅਤੇ ਸ਼ੈਲਰ ਮਾਲਕ ਐਸੋਸੀਏਸ਼ਨ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਜਿਲਾ ਮਾਨਸਾ ਦੀ ਅਹਿਮ ਮੀਟਿੰਗ ਭਾਈ ਬਹਿਲੋਂ ਗੁਰਦੁਆਰਾ ਸਾਹਿਬ ਫਫੜੇ […]

Continue Reading

ਮੋਰਿੰਡਾ ਵਿਖੇ ਦੁਸਹਿਰਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ 

 ਸ਼੍ਰੀ ਵਿਜੇ ਕੁਮਾਰ ਟਿੰਕੂ ਨੇ  ਰਾਵਣ ਦੇ ਪੁਤਲੇ ਨੂੰ ਫੂਕਣ ਦੀ ਰਸਮ ਅਦਾ ਕੀਤੀ ਮੋਰਿੰਡਾ 12 ਅਕਤੂਬਰ ਭਟੋਆ ਮੋਰਿੰਡਾ ਵਿਖੇ ਸ੍ਰੀ ਰਾਮ ਲੀਲਾ ਕਮੇਟੀ ਵੱਲੋਂ ਸ਼੍ਰੀ ਵਿਜੇ ਕੁਮਾਰ ਟਿੰਕੂ ਦੀ ਅਗਵਾਈ ਹੇਠ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਵਿਜੇ ਕੁਮਾਰ ਟਿੰਕੂ ਅਤੇ ਰਾਮਲੀਲਾ ਕਮੇਟੀ ਦੇ ਚੇਅਰਮੈਨ ਰਕੇਸ਼ […]

Continue Reading

ਪਾਵਰਕਾਮ ਅਤੇ ਟ੍ਰਾਂਸਕੋ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਰਾਵਨਰੂਪੀ ਪੁਤਲਾ

ਬਠਿੰਡਾ: 12 ਅਕਤੂਬਰ, ਦੇਸ਼ ਕਲਿੱਕ ਬਿਓਰੋ ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪੱਛਮ ਜ਼ੋਨ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ‘ਦੁਸਹਿਰੇ’ ਦੇ ਤਿਉਹਾਰ ਮੌਕੇ ਘਨਈਆ ਚੌਂਕ ਵਿੱਚ ਰੋਸ਼ ਰੈਲੀ ਕਰਕੇ ਫੂਕਿਆ ‘ਪੰਜਾਬ ਸਰਕਾਰ’, ਕੇਦਰ ਸਰਕਾਰ ਅਤੇ ਬਿਜਲੀ ਮੰਤਰੀ ਦਾ ਰਾਵਨਰੂਪੀ ਪੁਤਲਾ ਫੂਕਿਆ,ਇਸ ਸਮੇਂ […]

Continue Reading

ਸਰਕਾਰ ਵਲੋਂ ਝੋਨਾ ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ: ਖੁੱਡੀਆ

ਖਰੀਦ ਏਜੰਸੀਆਂ ਵਲੋਂ ਹੁਣ ਤੱਕ 1280 ਮੀਟਰਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਝੋਨੇ ਦੀ  ਖਰੀਦਕਿਸਾਨ ਸੁੱਕਾ ਤੇ ਸਾਫ ਸੁਥਰਾ ਝੋਨਾ ਮੰਡੀਆਂ ਵਿੱਚ ਲੈ ਕੇ ਆਉਣਸ੍ਰੀ ਮੁਕਤਸਰ ਸਾਹਿਬ: 12  ਅਕਤੂਬਰ,ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵਲੋਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਫਸਲ  ਖਰੀਦਣ ਲਈ ਸਾਰੇ ਪੁਖਤਾ ਪ੍ਰਬੰਧ ਮੰਡੀ ਬੋਰਡ ਵਲੋਂ ਕਰ ਲਏ ਗਏ ਹਨ ਤਾਂ ਜੋ ਝੋਨਾ […]

Continue Reading