ADC ਵੱਲੋਂ ਬਿਨਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਕਰਨ ਵਾਲੇ 100 ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਕੀਤੀ ਸ਼ਲਾਂਘਾ ਮਾਲੇਰਕੋਟਲਾ 09 ਅਕਤੂਬਰ : ਦੇਸ਼ ਕਲਿੱਕ ਬਿਓਰੋ ਪਰਾਲੀ ਸਾੜਨ ਤੋਂ ਗੁਰੇਜ਼ ਕਰਕੇ ਬਹੁਮੱਲੇ ਕੁਦਰਤੀ ਸੋਮਿਆਂ ਦੀ ਸਾਂਭ ਸੰਭਾਲ ਵਿੱਚ ਯੋਗਦਾਨ ਪਾਉਣ ਅਤੇ ਮਨੁੱਖਤਾ ਲਈ ਪੈਦਾ ਹੋਣ ਵਾਲੇ ਖ਼ਤਰੇ ਵਿਰੁੱਧ ਵਿੱਢੀ ਲੜਾਈ ਵਿੱਚ ਮੋਹਰੀ ਯੋਗਦਾਨ ਪਾਉਣ ਵਾਲੇ 100 ਅਗਾਂਹਵਧੂ ਕਿਸਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਸਮਾਗਮ ਦੌਰਾਨ ਸਨਮਾਨਿਤ ਕੀਤਾ । ਇਸ ਮੌਕੇ ਉਨ੍ਹਾਂ ਕਿਹਾ ਕਿ ਵਤਾਵਰਣ ਦੀ ਸ਼ੁੱਧਤਾ ਲਈ ਪਰਾਲੀ ਨੂੰ ਬਿਨਾਂ ਅੱਗ ਲਗਾਏ ਯੋਗ ਨਿਪਟਾਰਾ ਕਰਨ ਵਾਲੇ ਕਿਸਾਨ ਜ਼ਿਲ੍ਹੇ ਦੇ ਦੂਜੇ ਕਿਸਾਨਾਂ ਲਈ ਚਾਨਣ ਦੇ ਮੁਨਾਰੇ ਦਾ ਕੰਮ ਕਰਨਗੇ । ਵਧੀਕ ਡਿਪਟੀ ਕਮਿਸ਼ਨਰ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਸਹਿਯੋਗ ਨਾਲ ਸਾਲ 2023 ਵਿੱਚ ਸਾਲ 2022 ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 39 ਫੀਸਦੀ ਗਿਰਾਵਟ ਆਈ ਸੀ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾ ਕੇ ਕਿਸਾਨਾਂ ਦੇ ਸਹਿਯੋਗ ਨਾਲ ਅੱਗਾਂ ਦੀਆਂ ਘਟਨਾਵਾਂ ਨੂੰ ਨਿਲ ਕੀਤਾ ਜਾਵੇਗਾ । ਉਨ੍ਹਾਂ ਹੋਰ ਕਿਹਾ ਕਿ ਖੇਤਾਂ ‘ਚ ਪਰਾਲੀ ਨੂੰ […]
Continue Reading