ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦੀ ਉਡਾਣ ਅੰਮ੍ਰਿਤਸਰ ਵਿਖੇ ਉੱਤਰਨ ਨੂੰ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਸਾਜਿਸ਼

*ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੀ ਉਡਾਣ ਦੇ ਅੰਮ੍ਰਿਤਸਰ ਵਿਖੇ ਉੱਤਰਨ ਨੂੰ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਸਾਜਿਸ਼, ਡਿਪੋਰਟ ਹੋਏ ਨੌਜਵਾਨਾਂ ਨੂੰ ਗੁੰਮਰਾਹ ਕਰਨ ਵਾਲੇ ਏਜੰਟਾਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ ਗੁਰਦਾਸਪੁਰ: 6 ਫਰਵਰੀ, ਦੇਸ਼ ਕਲਿੱਕ ਬਿਓਰੋ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਮੈਂਬਰ ਪਾਰਲੀਮੈਂਟ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ […]

Continue Reading

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਤਰਨ ਤਾਰਨ ਤੋਂ ਵਿਦਿਆਰਥਣਾਂ ਦੀ ਅਨੀਮੀਆ ਜਾਂਚ ਮੁਹਿੰਮ ਦੀ ਕੀਤੀ ਗਈ ਸ਼ੁਰੂਆਤ ਬੱਚੀਆਂ ਦੀ ਨਰੋਈ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਜਾਂਚ ਮੁਹਿੰਮ ਨੂੰ ਜਲਦ ਹੀ ਸਾਰੇ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਸ਼ੁਰੂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ ਕੈਂਪ ਲਗਾਕੇ ਕੀਤੀ ਜਾਵੇਗੀ ਲੜਕੀਆਂ ਦੀ […]

Continue Reading

ਪੰਜਾਬ ਸਰਕਾਰ ਨੇ ਸ਼੍ਰੀ ਸਤਵੀਰ ਸਿੰਘ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ

ਪੰਜਾਬ ਸਰਕਾਰ ਨੇ ਸ਼੍ਰੀ ਸਤਵੀਰ ਸਿੰਘ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ  ਚੰਡੀਗੜ੍ਹ 6 ਫਰਵਰੀ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸ਼੍ਰੀ ਸਤਵੀਰ ਸਿੰਘ ਪੁੱਤਰ ਸ਼੍ਰੀ ਰਣਜੀਤ ਸਿੰਘ ਨਿਵਾਸੀ ਦਸਮੇਸ਼ ਨਗਰ, ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦਾ ਮੈਂਬਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਮੈਂਬਰ ਦੁਆਰਾ ਅਹੁਦਾ […]

Continue Reading

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ

ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਲਈ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮਮਾਨਸਾ, 06 ਫਰਵਰੀ: ਦੇਸ਼ ਕਲਿੱਕ ਬਿਓਰੋਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ, (ਮੋਹਾਲੀ) ਵੱਲੋਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ […]

Continue Reading

‘ਆਪ’ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਬੇਰਹਿਮੀ ਨਾਲ ਡਿਪੋਰਟ ਕਰਨ ਦੀ ਕੀਤੀ ਨਿੰਦਾ, ਮੋਦੀ ਸਰਕਾਰ ਤੋਂ  ਮੰਗੀ ਜਵਾਬਦੇਹੀ

‘ਆਪ’ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਬੇਰਹਿਮੀ ਨਾਲ ਡਿਪੋਰਟ ਕਰਨ ਦੀ ਕੀਤੀ ਨਿੰਦਾ, ਮੋਦੀ ਸਰਕਾਰ ਤੋਂ  ਮੰਗੀ ਜਵਾਬਦੇਹੀ ਮੋਦੀ ਕਹਿੰਦੇ ਹਨ ਕਿ ਟਰੰਪ ਉਨ੍ਹਾਂ ਦੇ ਦੋਸਤ ਹਨ, ਫਿਰ ਭਾਰਤੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਿਉਂ ਹੋ ਰਿਹਾ ਹੈ? ਮਲਵਿੰਦਰ ਕੰਗ ਆਪ’ ਨੇਤਾ ਨੀਲ ਗਰਗ ਨੇ ਹਰਿਆਣਾ ਸਰਕਾਰ ‘ਤੇ ਡਿਪੋਰਟ ਹੋਏ ਲੋਕਾਂ ਨਾਲ ਅਪਰਾਧੀਆਂ ਵਾਂਗ […]

Continue Reading

ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੋਰ  ਵਲੋਂ ਪਿੰਡ ਕਮਾਲੀ ਅਤੇ ਘੁਮੰਡਗੜ ਸੈਂਟਰ ਦਾ ਦੌਰਾ

ਸੀਨੀਅਰ ਮੈਡੀਕਲ ਅਫਸਰ ਡਾ. ਨਵਦੀਪ ਕੋਰ  ਵਲੋਂ ਪਿੰਡ ਕਮਾਲੀ ਅਤੇ ਘੁਮੰਡਗੜ ਸੈਂਟਰ ਦਾ ਦੌਰਾ     – ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ, ਦਿਤੀਆਂ ਹਦਾਇਤਾਂ  ਫਤਿਹਗੜ ਸਾਹਿਬ: 6 ਫਰਵਰੀ, ਦੇਸ਼ ਕਲਿੱਕ ਬਿਓਰੋ ਸਿਵਲ ਸਰਜਨ ਫਤਿਹਗੜ ਸਾਹਿਬ ਡਾ.ਦਵਿੰਦਰਜੀਤ ਕੋਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਪੀ.ਐਚ.ਸੀ ਨੰਦਪੁਰ ਕਲੋੜ ਡਾ. ਨਵਦੀਪ ਕੋਰ ਵੱਲੋ ਆਯੂਸ਼ਮਾਨ ਅਰੋਗਿਆ […]

Continue Reading

ਜ਼ਿਲ੍ਹਾ ਪ੍ਰਸਾਸ਼ਨ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ

ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਤਤਪਰ- ਗੁਰਮੀਤ ਕੁਮਾਰ ਬਾਂਸਲ * ਜ਼ਿਲ੍ਹਾ ਮਾਲੇਰਕੋਟਲਾ ਦੇ 09 ਸੇਵਾ ਕੇਂਦਰਾਂ ਚ ਪਿਛਲੇ ਇੱਕ ਸਾਲ ਦੌਰਾਨ 63,916 ਵੱਖ ਵੱਖ ਤਰ੍ਹਾਂ ਦੀ ਸੇਵਾਵਾਂ ਲੈਣ ਲਈ ਪ੍ਰਤੀਬੇਨਤੀਆਂ ਪ੍ਰਾਪਤ * ਸਿਰਫ਼ 0.21 ਫ਼ੀਸਦੀ ਭਾਵ 127 ਹੀ ਨਿਪਟਾਰੇ ਲਈ ਬਕਾਇਆ ਮਾਲੇਰਕੋਟਲਾ 06 ਫਰਵਰੀ : ਦੇਸ਼ ਕਲਿੱਕ ਬਿਓਰੋ                            ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਸੁਧਾਰ ਵਿਭਾਗ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਮਾਲੇਰਕੋਟਲਾ ਵਿਖੇ 09 ਸੇਵਾ ਕੇਂਦਰਾਂ ਕਾਰਜਸ਼ੀਲ ਹਨ ਜਿਨ੍ਹਾਂ ਤੋਂ ਕਰੀਬ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ । ਜ਼ਿਲ੍ਹਾਂ ਬਣਨ ਤੋਂ ਬਾਅਦ ਪੋਰਟਲ ਰਾਹੀਂ ਸੇਵਾ ਕੇਂਦਰਾਂ ‘ਤੇ ਪ੍ਰਾਪਤ ਹੋਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਘੱਟੋ ਘੱਟ ਬਕਾਇਆ ਦਰ ਨੂੰ ਕਾਇਮ ਰੱਖਿਆ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਨਾ ਹੋਵੇ । ਇਸ ਗੱਲ ਦੀ ਜਾਣਕਾਰੀ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਬਾਂਸਲ ਨੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।                                 ਉਨ੍ਹਾਂ ਦੱਸਿਆ ਕਿ  ਪਿਛਲੇ ਇੱਕ ਸਾਲ ਦੌਰਾਨ ਸਾਰੇ 09 ਸੇਵਾ ਕੇਂਦਰਾਂ ਵਿੱਚ ਲਗਭਗ 430 ਸੇਵਾਵਾਂ ਲਈ ਪ੍ਰਸ਼ਾਸਨ ਨੂੰ 63,916 ਦਰਖਾਸਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਗਿਆ। ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ  ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ 0.21 ਫ਼ੀਸਦੀ ਦੀ ਦਰ ਨਾਲ ਸਿਰਫ 127 ਅਰਜੀਆਂ ਹੀ ਨਿਪਟਾਰੇ ਲਈ ਬਕਾਇਆ ਹਨ।                            ਉਨ੍ਹਾਂ  ਪੈਂਡੈਂਸੀ (ਲੰਬਿਤ ਮਾਮਲੇ) ਦੀ ਨਿਯਮਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਹਾਸਲ ਕਰਨ ਇੱਕ ਵਿਹਾਰਕ ਕਾਰਜਵਿਧੀ ਵਿਕਸਿਤ ਕਰਨ ਦੇ ਨਿਰਦੇਸ਼ ਦਿੰਦਿਆ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਸਬ ਡਵੀਜ਼ਨ ਅਤੇ ਜ਼ਿਲ੍ਹਾ ਪੱਧਰ ‘ਤੇ ਬਕਾਇਆ ਪਈਆਂ ਅਰਜ਼ੀਆਂ ਦੀ ਨਿਯਮਤ ਸਮੀਖਿਆ ਕੀਤੀ ਜਾਵੇ ਤਾਂ ਜੋ ਪੈਂਡੈਂਸੀ (ਲੰਬਿਤ ਮਾਮਲੇ )ਨੂੰ ਜ਼ੀਰੋ ਫੀਸਦੀ ਤੱਕ ਲਜਾਇਆ ਜਾ ਸਕੇ ਅਤੇ ਵੱਧ ਤੋਂ ਵੱਧ ਬਕਾਇਆ ਦਰਖਾਸਤਾਂ ਵਾਲੇ ਵਿਭਾਗਾਂ ਤੋਂ ਰੋਜ਼ਾਨਾ ਆਧਾਰ ‘ਤੇ ਸਪੱਸ਼ਟੀਕਰਨ ਲਿਆ ਜਾਵੇ ।                                 ਇਸ ਮੌਕੇ ਉਨ੍ਹਾਂ ਨੇ ਤੈਅ ਸਮਾਂ ਸੀਮਾਂ ਤੋਂ ਪਹਿਲਾਂ ਅਰਜੀਆਂ ਦਾ ਨਿਪਟਾਰਾ ਕਰਨ ਵਾਲੇ ਅਧਿਕਾਰੀ/ ਕਰਮਚਾਰੀਆਂ ਦੀ ਸਲਾਘਾ ਕਰਦਿਆਂ ਬਾਕੀ ਕਰਮਚਾਰੀਆਂ ਨੂੰ ਵੀ ਪੂਰੀ ਤਨਦੇਹੀ  ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਪੈਂਡੈਂਸੀ (ਲੰਬਿਤ ਮਾਮਲੇ)  ਦਰ ਨੂੰ ਜੀਰੋ ਤੱਕ ਲਿਜਾਇਆ ਜਾ ਸਕੇ।                                 ਇਸ ਮੌਕੇ ਤਹਿਸੀਲਦਾਰ ਸ਼ੀਸ਼ਪਾਲ ਸਿੰਗਲਾ, ਤਹਿਸੀਲਦਾਰ ਪ੍ਰਵੀਨ ਕੁਮਾਰ,ਜ਼ਿਲਾ ਆਈ.ਟੀ ਮੈਨੇਜਰ ਮੋਨਿਕਾ ਸਿੰਗਲਾ, ਸਹਾਇਕ ਜ਼ਿਲਾ ਆਈ.ਟੀ ਮੈਨੇਜਰ ਨਰਿੰਦਰ ਸ਼ਰਮਾਂ, ਸੇਵਾ ਕੇਂਦਰਾਂ ਤੋਂ ਸਹਾਇਕ ਜ਼ਿਲਾ ਮੈਨੇਜਰ ਪੰਕਜ ਜੈਨ ਅਤੇ ਮਾਸਟਰ ਟ੍ਰੇਨਰ ਮਨਦੀਪ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Continue Reading

ਸਹਾਇਤਾ ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਲਾਘਾਯੋਗ ਹਨ: ਡੀ.ਆਈ.ਜੀ ਮਨਦੀਪ ਸਿੰਘ ਸਿੱਧੂ

ਸਹਾਇਤਾ ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸਾਲਾਘਾਯੋਗ ਹਨ: ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਦਿੜ੍ਹਬਾ -6 ਫਰਵਰੀ (ਜਸਵੀਰ ਲਾਡੀ )ਪੰਜਾਬ ਪੁਲੀਸ ਦੇ ਇਮਾਨਦਾਰੀ ਅਧਿਕਾਰੀ ਮਨਦੀਪ ਸਿੰਘ ਸਿੱਧੂ ਡੀ.ਆਈ.ਜੀ ਰੇਂਜ ਪਟਿਆਲਾ ਭਾਈ ਮੁਗਲੂ ਸਿੰਘ ਗੁਰਦੁਆਰਾ ਸਾਹਿਬ ਗੰਢੂਆਂ ਵਿਖੇ ਨਤਮਸਤ ਹੋਏ। ਇਸ ਮੌਕੇ ਉਹਨਾਂ ਨਾਲ ਪ੍ਰਿਥਵੀ ਸਿੰਘ ਚਹਿਲ ਡੀ.ਐਸ.ਪੀ ਦਿੜ੍ਹਬਾ, ਸਹਾਇਤਾ ਸੰਸਥਾ ਇੰਡੀਆ ਦੇ […]

Continue Reading

ਸੀ.ਪੀ.ਆਈ. (ਐੱਮ-ਐੱਲ) ਨਿਊ ਡੈਮੋਕ੍ਰੇਸੀ ਨੇ ਟਰੰਪ ਵੱਲੋਂ ਭਾਰਤੀਆਂ ਨੂੰ ਅਣਮਨੁੱਖੀ ਤਰੀਕੇ ਨਾਲ ਵਾਪਸ ਭੇਜਣ ਦੀ ਕੀਤੀ ਨਿੰਦਾ

ਸੀ.ਪੀ.ਆਈ. (ਐੱਮ-ਐੱਲ) ਨਿਊ ਡੈਮੋਕ੍ਰੇਸੀ ਨੇ ਟਰੰਪ ਵੱਲੋਂ ਭਾਰਤੀਆਂ ਨੂੰ ਅਣਮਨੁੱਖੀ ਤਰੀਕੇ ਨਾਲ ਵਾਪਸ ਭੇਜਣ ਦੀ ਕੀਤੀ ਨਿੰਦਾ ਦਲਜੀਤ ਕੌਰ  ਚੰਡੀਗੜ੍ਹ, 6 ਫਰਵਰੀ, 2025: ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਅਮਰੀਕਾ ਦੇ ਰਾਸ਼ਟਰਪਤੀ ਟਰੰਪ ਵੱਲੋਂ ਪ੍ਰਵਾਸੀਆਂ ਸਬੰਧੀ ਕੀਤੀ ਜਾ ਰਹੀ ਬਿਆਨਬਾਜੀ ਅਤੇ ਡਿਪੋਰਟ ਕੀਤੇ ਪ੍ਰਵਾਸੀ ਭਾਰਤੀਆਂ ਨਾਲ ਕੀਤੇ ਸਲੂਕ-ਵਰਤਾਓ ਦੀ ਜ਼ੋਰਦਾਰ […]

Continue Reading

ਸੱਤ ਛਾਜਲੀ ਦੀ ਮੌਤ ਨਾਲ ਇਲਾਕੇ ਨੂੰ ਪਿਆ ਨਾ ਪੂਰਿਆ ਜਾਣ ਵਾਲਾ ਘਾਟਾ

ਸੱਤ ਛਾਜਲੀ ਦੀ ਮੌਤ ਨਾਲ ਇਲਾਕੇ ਨੂੰ ਪਿਆ ਨਾ ਪੂਰਿਆ ਜਾਣ ਵਾਲਾ ਘਾਟਾ ਦਿੜ੍ਹਬਾ 6 ਫ਼ਰਵਰੀ (ਜਸਵੀਰ ਲਾਡੀ ਛਾਜਲੀ ) ਇਨਕਲਾਬੀ ਵਿਦਿਆਰਥੀ ਅਤੇ ਨੌਜਵਾਨ ਭਾਰਤ ਸਭਾ ਦਾ ਨਿਧੜਕ ਆਗੂ ਅਤੇ ਆਪਣੇ ਸਮੇਂ ਦਾ ਚੋਟੀ ਦਾ ਕਬੱਡੀ ਜਾਫੀ ਕਰਮ ਸਿੰਘ “ਸੱਤ” ਦੇ ਸੰਸਕਾਰ ਮੌਕੇ ਬਹੁਤ ਭਾਵੁਕ ਮਾਹੌਲ ਬਣ ਗਿਆ, ਜਦੋਂ ਸੱਤ ਛਾਜਲੀ ਦੇ ਛੋਟੇ ਪੁੱਤਰ ਸ਼ੁਪਿੰਦਰ […]

Continue Reading