ਬੈਂਕਾਂ ‘ਚ ਪੈਸੇ ਰੱਖਣ ਵਾਲੇ ਸਾਵਧਾਨ! ਸਾਈਬਰ ਠੱਗਾਂ ਨਾਲ ਰਲੇ 31 ਮੈਨੇਜਰ ਤੇ ਕਲਰਕ ਗ੍ਰਿਫਤਾਰ

ਚੰਡੀਗੜ੍ਹ: 31 ਮਾਰਚ, ਦੇਸ਼ ਕਲਿੱਕ ਬਿਓਰੋਬੈਂਕਾਂ ‘ਤੇ ਭਰੋਸਾ ਕਰਕੇ ਪੈਸਾ ਰੱਖਣ ਵਾਲੇ ਹੋ ਜਾਣ ਸਾਵਧਾਨ! ਸਾਰੀ ਉਮਰ ਦੀ ਕਮਾਈ ਕਰਕੇ ਬੈਂਕਾਂ ਵਿੱਚ ਜਮਾਂ ਕਰਵਾ ਕੇ ਸੁਰੱਖਿਆ ਸਮਝਣ ਵਾਲੇ ਲੋਕ ਹੁਣ ਸਮਝ ਲੈਣ ਕੇ ਉਨ੍ਹਾ ਦੇ ਪੈਸੇ ਹੁਣ ਬੈਂਕਾਂ ਵਿੱਚ ਵੀ ਸੁਰੱਖਿਅਤ ਨਹੀਂ। ਡਿਜ਼ੀਟਲ ਅਰੈਸਟ, ਨੌਕਰੀ ਦਾ ਲਾਲਚ ਦੇ ਕੇ ਅੱਜ ਕੱਲ੍ਹ ਦੇ ਠੱਗ ਬੈਂਕਾਂ ‘ਚ […]

Continue Reading

ਪਾਣੀ ਦੀ ਬੱਚਤ ਕਰਨ ਵਾਲੀ DSR ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (DSR) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਲਜੀਤ ਕੌਰ  ਦਿੜ੍ਹਬਾ/ਸੰਗਰੂਰ, 31 ਮਾਰਚ, 2025: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ। […]

Continue Reading

ਤਰਨਤਾਰਨ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਈ ਸਥਾਨਕ  ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਤਰਨਤਾਰਨ/ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸਥਾਨਕ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਸਰਬਜੀਤ ਸਿੰਘ ਲਾਲੀ (ਵਾਰਡ ਨੰ. 24), ਸੁਰਿੰਦਰ ਸਿੰਘ ਮੱਲ੍ਹੀ (ਵਾਰਡ ਨੰ. 6), ਅਮਰਜੀਤ ਸਿੰਘ ਰਾਜਪੂਤ (ਵਾਰਡ ਨੰ. 9), ਕੁਲਵੰਤ ਕੌਰ (ਵਾਰਡ ਨੰ. 19), ਪਲਵਿੰਦਰ ਕੌਰ (ਵਾਰਡ ਨੰ. […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਚੰਡੀਗੜ੍ਹ/ਮਾਨਸਾ, 31 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। […]

Continue Reading

ਪੰਜਾਬ ਸਰਕਾਰ ਵੱਲੋਂ ਐਨ.ਜੀ.ਓਜ਼ ਨੂੰ ਵਿੱਤੀ ਸਹਾਇਤਾ ਲਈ 80 ਲੱਖ ਰੁਪਏ ਦੀ ਗਰਾਂਟ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰਮੰਦ ਅਤੇ ਆਤਮ ਨਿਰਭਰ ਬਣਾਉਣ ਦੇ ਉਦੇਸ਼ ਨਾਲ ਐਨ.ਜੀ.ਓਜ਼ (ਗੈਰ-ਸਰਕਾਰੀ ਸੰਸਥਾਵਾਂ) ਨੂੰ 80 ਲੱਖ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। […]

Continue Reading

ਕਰਨਲ ਬਾਠ ਮਾਮਲੇ ‘ਚ ਸਿੱਟ ਨੇ ADGP ਏ.ਐਸ. ਰਾਏ ਦੀ ਅਗਵਾਈ ਹੇਠ ਜਾਂਚ ਅਰੰਭੀ

ਪਟਿਆਲਾ 31 ਮਾਰਚ: ਦੇਸ਼ ਕਲਿੱਕ ਬਿਓਰੋਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਕਰਨ ਲਈ ਡੀ.ਜੀ.ਪੀ. ਪੰਜਾਬ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਨੇ ਪਟਿਆਲਾ ਪੁੱਜ ਕੇ ਮਾਮਲੇ ਦੀ ਜਾਂਚ ਅਰੰਭੀ। ਉਨ੍ਹਾਂ ਨੇ ਰਜਿੰਦਰਾ ਹਸਪਤਾਲ ਦੇ ਬਾਹਰ ਸਬੰਧਤ ਢਾਬੇ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਘਟਨਾ ਦੇ ਸਾਰੇ […]

Continue Reading

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ […]

Continue Reading

ਜਲਾਲਾਬਾਦ ਵਿਧਾਨ ਸਭਾ ਹਲਕੇ ‘ਚ ਭਗਵੰਤ ਸਿੰਘ ਮਾਨ ਸਰਕਾਰ ਨੇ ਤਿੰਨ ਸਾਲਾਂ ਵਿੱਚ ਖਰਚੇ 47.89 ਕਰੋੜ ਰੁਪਏ

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਦਾ ਦਿੱਤਾ ਵੇਰਵਾਜਲਾਲਾਬਾਦ 31 ਮਾਰਚ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਵਿੱਢੇ ਵੱਡੇ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਸੁਧਾਰ […]

Continue Reading

ਡਿਪਟੀ ਮੇਅਰ ਨੇ ਮਟੌਰ ਅਤੇ ਸ਼ਾਹੀ ਮਾਜਰਾ ਵਿੱਚ ਮੁਸਲਿਮ ਭਾਈਚਾਰੇ ਨੂੰ ਦਿੱਤੀ ਈਦ ਦੀ ਵਧਾਈ

ਮੋਹਾਲੀ, 31 ਮਾਰਚ: ਦੇਸ਼ ਕਲਿੰਕ ਬਿਓਰੋ ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੱਜ ਈਦ-ਉਲ-ਫਿਤਰ ਦੇ ਪਵਿੱਤਰ ਮੌਕੇ ‘ਤੇ ਮੋਹਾਲੀ ਦੇ ਵੱਖ-ਵੱਖ ਖੇਤਰਾਂ ਵਿੱਚ ਜਾ ਕੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਖੁਸ਼ੀ ਦਾ ਪਲ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਈਦ ਦੀ ਹਾਰਦਿਕ ਮੁਬਾਰਕਬਾਦ ਦਿੱਤੀ। ਪਿੰਡ ਮਟੌਰ ‘ਚ ਉਨ੍ਹਾਂ ਨੇ ਮੁਸਲਿਮ ਭਾਈਚਾਰੇ ਦੇ […]

Continue Reading