ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ

ਲੁਧਿਆਣਾ, 10 ਦਸੰਬਰ, ਦੇਸ਼ ਕਲਿੱਕ ਬਿਓਰੋ : ਲੁਧਿਆਣਾ ਨਗਰ ਨਿਗਮ ਦੀਆਂ ਹੋਣ ਵਾਲੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 37 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋ, ਰਣਜੀਤ ਸਿੰਘ […]

Continue Reading

ਡਾ: ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨਿਯੁਕਤ

ਅੰਮ੍ਰਿਤਸਰ, 10 ਦਸੰਬਰ, ਦੇਸ਼ ਕਲਿਕ ਬਿਊਰੋ :ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਨੂੰ 23 ਦਿਨਾਂ ਬਾਅਦ 11ਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਇਸ ਤੋਂ ਪਹਿਲਾਂ ਡਾ: ਜਸਪਾਲ ਸਿੰਘ ਉਪ ਕੁਲਪਤੀ ਸਨ ਪਰ ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਇਹ ਅਹੁਦਾ ਖਾਲੀ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਡਾ: […]

Continue Reading

ਸੁਖਜਿੰਦਰ ਸਿੰਘ ਰੰਧਾਵਾ ਨੇ ਸੋਨੀਆ ਗਾਂਧੀ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਾਂਗਰਸ ਪਾਰਟੀ ਦੀ ਸੁਪਰੀਮੋ, ਬੇਮਿਸਾਲ ਅਤੇ ਪ੍ਰੇਰਨਾਦਾਇਕ ਹਸਤੀ ਤਿਆਗ ਦੀ ਮੂਰਤ ਅਤੇ ਕਾਂਗਰਸ ਪਾਰਟੀ ਨੂੰ ਕਠਿਨ ਸਮੇਂ ਵਿੱਚ ਅਗਵਾਈ ਪ੍ਰਦਾਨ ਕਰਕੇ ਸਫ਼ਲਤਾ ਦੀਆਂ ਮੰਜ਼ਿਲਾਂ […]

Continue Reading

ਚੰਡੀਗੜ੍ਹ ਦੀ ਹਰਮੀਤ ਢਿੱਲੋਂ ਨੂੰ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਟੀਮ ’ਚ ਦਿੱਤਾ ਵੱਡਾ ਅਹੁਦਾ

ਚੰਡੀਗੜ੍ਹ, 10 ਦਸੰਬਰ, ਦੇਸ਼ ਕਲਿੱਕ ਬਿਓਰੋ ਚੰਡੀਗੜ੍ਹ ਦੀ ਜੰਮਪਲ ਨੂੰ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਦੀ ਟੀਮ ਵਿੱਚ ਅਹਿਮ ਸਥਾਨ ਮਿਲਿਆ ਹੈ। ਟਰੰਪ ਨੇ ਭਾਰਤੀ ਮੂਲ ਦੀ ਹਰਮੀਤ ਢਿੱਲੋਂ ਨੂੰ ਕਾਨੂੰਨ ਵਿਭਾਗ ਵਿੱਚ ਨਾਗਰਿਕ ਅਧਿਕਾਰਾਂ ਲਈ ਅਸਿਸਟੈਂਟ ਅਟਾਰਨੀ ਜਨਰਲ ਚੁਣਿਆ ਹੈ। ਹਰਮੀਤ ਢਿੱਲੋਂ ਦਾ ਜਨਮ 2 ਅਪ੍ਰੈਲ 1969 ਨੂੰ ਚੰਡੀਗੜ੍ਹ ਵਿੱਚ ਹੋਇਆ। ਦੋ ਸਾਲ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕੱਚੇ ਦਫ਼ਤਰੀ ਮੁਲਾਜ਼ਮਾਂ ਨਾਲ ਪੈਨਲ ਮੀਟਿੰਗ

ਵਿੱਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ 15 ਦਿਨ ਦੇ ਅੰਦਰ ਦਫ਼ਤਰੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਮਸਲਾ ਨਿਬੇੜਨ ਦੇ ਹੁਕਮ :ਸੰਧਾ ਮੋਹਾਲੀ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦੇ ਦਫ਼ਤਰੀ ਕਾਮਿਆਂ ਨਾਲ ਵਿੱਤ ਮੰਤਰੀ ਹਰਪਾਲ ਚੀਮਾ ਦੀ ਪ੍ਰਧਾਨਗੀ ਹੇਠ ਸਿਵਲ ਸਕੱਤਰੇਤ ਵਿਖੇ ਪੈਨਲ ਮੀਟਿੰਗ ਹੋਈ। ਮੀਟਿੰਗ ਵਿੱਚ ਸਿੱਖਿਆ ਮੰਤਰੀ ਹਰਜੋਤ […]

Continue Reading

‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਮੁੱਖ ਮੰਤਰੀ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਖੇਡਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਪੰਜਾਬ ਸਟੇਟ (ਡਿਵੈਲਪਮੈਂਟ ਅਤੇ ਪ੍ਰਮੋਸ਼ਨ ਆਫ਼ ਸਪੋਰਟਸ) ਐਕਟ, 2024 ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ […]

Continue Reading

ਸਟਾਰਟਅੱਪ ਨੂੰ ਆਪਣੇ ਨਾਲ ਜੋੜਨ ਉਦਯੋਗਪਤੀ, ਸਰਕਾਰ ਕਰੇਗੀ ਮਦਦ : ਹਰਜੋਤ ਬੈਂਸ

ਪੰਜਾਬ ਦੇ ਸਕੂਲਾਂ ‘ਚ ਤਿਆਰ ਹੋ ਰਹੇ ਹਨ ਬਿਜ਼ਨੈੱਸ ਬਲਾਸਟਰ, 50 ਹਜ਼ਾਰ ਨੂੰ ਦਿੱਤੀ ਸੀਡ ਮਨੀਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਸਟਾਰਟ-ਅੱਪ ਤਿਆਰ ਕਰਦੇ ਹੋਏ ਪੰਜਾਬ ਨੂੰ ਸਟਾਰਟ-ਅੱਪ ਹੱਬ ਬਣਾਉਣ ਦਾ ਸੱਦਾ ਦਿੱਤਾ ਹੈ। ਬੈਂਸ ਨੇ ਕਿਹਾ ਕਿ ਸਟਾਰਟਅੱਪ ਗਤੀਵਿਧੀਆਂ ਸਮੇਂ ਦੀ […]

Continue Reading

ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਬਿਨਾਂ ਕਿਸੇ ਦੇਰੀ ਦੇ ਹੱਲ ਕਰੇ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 9 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਸੋਮਵਾਰ ਨੂੰ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਕਿ ਉਹ ਕਿਸਾਨਾਂ ਦੀਆਂ ਹੱਕੀ ਮੰਗਾਂ ਵੱਲ ਅੱਖਾਂ ਬੰਦ ਕਰਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ‘ਤੇ ਰੁਲਣ ਲਈ ਛੱਡ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ […]

Continue Reading

ਸਿਵਲ ਸਰਜਨ ਦਾ ਡਰਾਈਵਰ 35 ਕਰੋੜ ਰੁਪਏ ਦੀ ਹੈਰੋਇਨ ਸਮੇਤ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਪੁਲਿਸ ਨੇ 35 ਕਰੋੜ ਰੁਪਏ ਮੁੱਲ ਦੀ 5 ਕਿਲੋ 100 ਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਤਸਕਰ ਫੌਰਚੂਨਰ ਕਾਰ ਵਿੱਚ ਸਫਰ ਕਰ ਰਿਹਾ ਸੀ। ਪੁਲਿਸ ਨੇ ਲੋਹਾਰਕਾ ਰੋਡ ’ਤੇ ਨਾਕਾਬੰਦੀ ਦੌਰਾਨ ਇਸ ਤਸਕਰ ਨੂੰ ਗ੍ਰਿਫ਼ਤਾਰ ਕੀਤਾ।ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਗ੍ਰਿਫ਼ਤਾਰ ਕੀਤਾ […]

Continue Reading

ਇਨੋਵਾ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ

ਅੰਮ੍ਰਿਤਸਰ, 9 ਦਸੰਬਰ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਵੇਰਕਾ ਬਾਈਪਾਸ ’ਤੇ ਅੱਜ ਸਵੇਰੇ ਇੱਕ ਇਨੋਵਾ ਗੱਡੀ ਅਤੇ ਟਰੈਕਟਰ-ਟਰਾਲੀ ਦੀ ਜਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਦੋਨਾਂ ਵਾਹਨਾਂ ‘ਚ ਸਵਾਰ ਵਿਅਕਤੀਆਂ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇਨੋਵਾ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਟਰੈਕਟਰ ਵੀ ਦੋ ਹਿੱਸਿਆਂ ’ਚ ਵੰਡ ਗਿਆ।ਪ੍ਰਾਪਤ ਜਾਣਕਾਰੀ […]

Continue Reading