ਮੋਹਾਲੀ ‘ਚ ਸੋਸਾਇਟੀ ਦੀ ਬਾਊਂਡਰੀ ਨਾਲ ਕਾਰ ਟਕਰਾਉਣ ਤੋਂ ਬਾਅਦ ਨੌਜਵਾਨਾਂ ਦੇ ਦੋ ਧੜੇ ਭਿੜੇ, ਗੋਲੀਆਂ ਚੱਲੀਆਂ

ਮੋਹਾਲੀ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਖਰੜ-ਕੁਰਾਲੀ ਰੋਡ ‘ਤੇ ਸਥਿਤ ਫਿਊਚਰ ਹਾਈਟਸ ਸੋਸਾਇਟੀ ਵਿੱਚ ਐਤਵਾਰ-ਸੋਮਵਾਰ ਦੀ ਰਾਤ ਇੱਕ ਕਾਰ ਦੇ ਸੋਸਾਇਟੀ ਦੀ ਬਾਊਂਡਰੀ ਨਾਲ ਟਕਰਾ ਜਾਣ ਤੋਂ ਬਾਅਦ ਜਬਰਦਸਤ ਹੰਗਾਮਾ ਹੋ ਗਿਆ। ਕਾਰ ਦੀ ਟੱਕਰ ਨਾਲ ਸੋਸਾਇਟੀ ਦੀ ਗ੍ਰਿਲ ਟੁੱਟ ਗਈ ਅਤੇ ਇੱਕ ਖਜੂਰ ਦਾ ਦਰੱਖਤ ਵੀ ਉਖੜ ਗਿਆ। ਜਿਸ ਤੋਂ ਬਾਅਦ ਝਗੜਾ ਇਸ ਹੱਦ […]

Continue Reading

ਤੇਲੰਗਾਨਾ ਸੁਰੰਗ ‘ਚ ਫਸੇ 8 ਲੋਕਾਂ ‘ਚ ਇਕ ਪੰਜਾਬੀ ਨੌਜਵਾਨ ਵੀ ਸ਼ਾਮਲ, ਪਰਿਵਾਰ ਚਿੰਤਾ ‘ਚ ਡੁੱਬਿਆ

ਤਰਨਤਾਰਨ, 25 ਫ਼ਰਵਰੀ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੀ ਸ੍ਰੀਸ਼ੈਲਮ ਸੁਰੰਗ ਦਾ ਇਕ ਹਿੱਸਾ ਢਹਿ ਜਾਣ ਕਾਰਨ 8 ਲੋਕ ਫਸ ਗਏ ਹਨ, ਜਿਨ੍ਹਾਂ ਵਿੱਚ ਪੰਜਾਬ ਦਾ ਇਕ ਨੌਜਵਾਨ ਵੀ ਸ਼ਾਮਲ ਹੈ। ਇਸ ਨੌਜਵਾਨ ਦੀ ਪਹਿਚਾਣ ਤਰਨਤਾਰਨ ਦੇ ਸਰਹੱਦੀ ਪਿੰਡ ਚੀਮਾ ਕਲਾਂ ਦੇ ਵਿਰਸਾ ਸਿੰਘ ਦੇ ਪੁੱਤ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।ਉਸ ਦੀ ਪਤਨੀ ਰਾਜਵਿੰਦਰ ਕੌਰ ਨੇ […]

Continue Reading

ਮੁਠਭੇੜ ਤੋਂ ਬਾਅਦ ਪੰਜਾਬ ਪੁਲਿਸ ਨੇ ਦੋ ਬਦਮਾਸ਼ਾਂ ਨੂੰ ਕੀਤਾ ਗ੍ਰਿਫਤਾਰ

ਖੇਮਕਰਨ, 25 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰ ਸਮੇਂ ਖੇਮਕਰਨ ਦੇ ਪਿੰਡ ਭੂਰਾ ਕੋਹਨਾ ਨੇੜੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਭੂਰਾ ਕੋਹਨਾ ਨੇੜੇ ਜਦੋਂ ਪੁਲਿਸ ਪਾਰਟੀ ਨੇ ਮੋਟਰਸਾਈਕਲ ਸਵਾਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪੁਲਿਸ ਉਤੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਜਵਾਬੀ […]

Continue Reading

ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 8 ਆਈਏਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਏ

ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ […]

Continue Reading

ਪੰਜਾਬ ਵਿੱਚ ਰਾਸ਼ਟਰੀ ਰੋਗ ਰੋਕਥਾਮ ਕੇਂਦਰ ਕੀਤਾ ਜਾਵੇਗਾ ਸਥਾਪਤ

ਪੰਜਾਬ ਨੇ ਅੰਮ੍ਰਿਤਸਰ ਵਿੱਚ ਸੂਬਾਈ ਸ਼ਾਖਾ ਸਥਾਪਤ ਕਰਨ ਲਈ ਐਨ.ਸੀ.ਡੀ.ਸੀ., ਨਵੀਂ ਦਿੱਲੀ ਨਾਲ ਐਮ.ਓ.ਯੂ ਕੀਤਾ ਸਹੀਬੱਧ ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਜਨਤਕ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ  ਕਰਨ ਦੇ ਮੱਦੇਨਜ਼ਰ ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਰਾਸ਼ਟਰੀ ਰੋਗ ਰੋਕਥਾਮ ਕੇਂਦਰ (ਐਨ.ਸੀ.ਡੀ.ਸੀ.), ਨਵੀਂ ਦਿੱਲੀ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਕਮਿਊਨਿਟੀ ਹੈਲਥ […]

Continue Reading

‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪ੍ਰਤਾਪ ਬਾਜਵਾ ਨੂੰ ਦੱਸਿਆ਼ ਭਾਜਪਾ ਦਾ ਵਫ਼ਾਦਾਰ

ਚੰਡੀਗੜ੍ਹ, 24 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸੀ ਆਗੂ ਪ੍ਰਤਾਪ ਬਾਜਵਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦਾ ਭਾਰਤੀ ਜਨਤਾ ਪਾਰਟੀ (ਭਾਜਪਾ) ‘ਚ ਸ਼ਾਮਲ ਹੋਣਾ ਲਗਭਗ ਤੈਅ ਹੈ। ਬਾਜਵਾ ਦੇ ਹਾਲੀਆ ਸਿਆਸੀ ਵਤੀਰੇ ਅਤੇ ਬੈਂਗਲੁਰੂ ਵਿੱਚ ਕਥਿਤ ਗੁਪਤ ਮੀਟਿੰਗਾਂ ਦਾ ਜ਼ਿਕਰ ਕਰਦਿਆਂ […]

Continue Reading

ਸਿਹਤ ਮੰਤਰੀ ਵੱਲੋਂ ਪੇਂਡੂ ਖੇਤਰਾਂ ਤੱਕ ਸਿਹਤ ਸੇਵਾਵਾਂ ਦੀ ਪਹੁੰਚ ਨੂੰ ਵਧਾਉਣ ਲਈ 10 ਨਵੀਆਂ ਮੋਬਾਈਲ ਮੈਡੀਕਲ ਯੂਨਿਟਾਂ ਲਾਂਚ

ਹੰਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਲਾਂਚ ਕੀਤੀਆਂ ਗਈਆਂ ਇਹ ਐਮਐਮਯੂਜ਼ ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਦੇਣਗੀਆਂ ਸੇਵਾਵਾਂ ਚੰਡੀਗੜ੍ਹ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੇਂਡੂ ਅਤੇ ਪਛੜੇ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ […]

Continue Reading

ਕਿਸਾਨ ਸਾਡੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ : ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ

ਅੰਮ੍ਰਿਤਸਰ, 24 ਫਰਵਰੀ 2024, ਦੇਸ਼ ਕਲਿੱਕ ਬਿਓਰੋ : ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੀਐਮ ਕਿਸਾਨ ਸੰਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰਨ ਦੇ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਹਿੱਸਾ ਲਿਆ। ਇਸ ਮੌਕੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ […]

Continue Reading

ਮੁੱਖ ਮੰਤਰੀ ਦਫ਼ਤਰ ’ਚੋਂ ਡਾ. ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਈ

ਨਵੀਂ ਦਿੱਲੀ, 24 ਫਰਵਰੀ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਧਾਨ ਸਭਾ ਦਾ ਪਹਿਲਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਉਤੇ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਫੋਟੋ ਹਟਾਉਣ ਦਾ ਦੋਸ਼ ਲਗਾਇਆ ਗਿਆ ਹੈ। ਸਾਬਕਾ ਮੁੱਖ ਮੰਤਰੀ […]

Continue Reading