ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੀ ਇੱਕ ਹੋਰ ਬੱਸ ਨਾਲ ਵਾਪਰਿਆ ਹਾਦਸਾ, ਤਿੰਨ ਔਰਤਾਂ ਦੀ ਮੌਤ

ਦਲਜੀਤ ਕੌਰਬਰਨਾਲਾ, 4 ਜਨਵਰੀ, ਅੱਜ ਸ਼ਨੀਵਾਰ ਨੂੰ ਪੰਜਾਬ ‘ਚ ਕਿਸਾਨਾਂ ਨਾਲ ਭਰੀਆਂ ਦੋ ਬੱਸਾਂ ਹਾਦਸਾਗ੍ਰਸਤ ਹੋ ਗਈਆਂ, ਜਿਸ ‘ਚ ਤਿੰਨ ਔਰਤਾਂ ਦੀ ਮੌਤ ਹੋ ਗਈ। ਜਦਕਿ 30 ਤੋਂ ਵੱਧ ਲੋਕ ਜ਼ਖਮੀ ਹਨ। ਇਹ ਦੋਵੇਂ ਹਾਦਸੇ ਵੱਖਰੇ-ਵੱਖਰੇ ਹੋਏ ਹਨ। ਇਨ੍ਹਾਂ ਵਿੱਚੋਂ ਇੱਕ ਬੱਸ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ’ਤੇ ਜਾ […]

Continue Reading

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਸਜਾਇਆ ਗਿਆ

ਮੋਰਿੰਡਾ  4 ਜਨਵਰੀ ( ਭਟੋਆ ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ ਅਤੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ  ਦੇ ਪ੍ਰਬੰਧਕਾਂ ਵੱਲੋ ਡੇਰਾ ਕਾਰ ਸੇਵਾ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸ਼ਹੀਦਗੰਜ ਸਾਹਿਬ  ਤੋਂ ਸਾਂਝੇ ਤੌਰ ਤੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ।ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ […]

Continue Reading

ਦਿੱਲੀ ਚੋਣਾਂ: ਭਾਰਤੀ ਜਨਤਾ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਨਵੀਂ ਦਿੱਲੀ: 4 ਜਨਵਰੀ, ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ। ਮਨਜਿੰਦਰ ਸਿੰਘ ਸਿਰਸਾ ਨੂੰ ਬਣਾਇਆ ਉਮੀਦਵਾਰ। ਕੇਜਰੀਵਾਲ ਖਿਲਾਫ ਪ੍ਰਵੇਸ਼ ਵਰਮਾ ਹੋਣਗੇ ਉਮੀਦਵਾਰ।

Continue Reading

ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸਪਲਟੀ, ਕਈਆਂ ਨੂੰ ਲੱਗੀਆਂ ਸੱਟਾਂ

ਬਠਿੰਡਾ, 4 ਜਨਵਰੀ, ਦੇਸ਼ ਕਲਿਕ ਬਿਊਰੋ :ਬਠਿੰਡਾ ‘ਚ ਸੰਘਣੀ ਧੁੰਦ ਕਾਰਨ ਹਾਦਸਾ ਵਾਪਰਿਆ ਹੈ। ਧੁੰਦ ਕਾਰਨ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਟੋਹਾਣਾ ‘ਚ ਹੋਣ ਵਾਲੀ ਮਹਾਪੰਚਾਇਤ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ ਮਾਨਸਾ ਨੈਸ਼ਨਲ ਹਾਈਵੇ ‘ਤੇ ਫੁੱਟਪਾਥ ‘ਤੇ ਜਾ ਚੜ੍ਹੀ। ਸੰਤੁਲਨ ਵਿਗੜਨ ਕਾਰਨ ਬੱਸ ਪਲਟ ਗਈ। ਹਾਦਸੇ ਵਿੱਚ ਕਈ ਕਿਸਾਨਾਂ ਨੂੰ ਮਾਮੂਲੀ […]

Continue Reading

ED ਵਲੋਂ ਪੰਜਾਬ-ਹਰਿਆਣਾ ‘ਚ ਵੱਡੀ ਕਾਰਵਾਈ, 47 ਲੱਖ ਰੁਪਏ ਦੀ ਜਾਇਦਾਦ ਅਟੈਚ

ਚੰਡੀਗੜ੍ਹ, 4 ਜਨਵਰੀ, ਦੇਸ਼ ਕਲਿਕ ਬਿਊਰੋ :ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ-ਹਰਿਆਣਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਨੈਸ਼ਨਲ ਹਾਈਡ੍ਰੋਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ (ਐਨਐਚਪੀਸੀ) ਦੇ ਸਾਬਕਾ ਚੀਫ਼ ਜਨਰਲ ਮੈਨੇਜਰ (ਸੀਜੀਐਮ) ਹਰਜੀਤ ਸਿੰਘ ਪੁਰੀ ਅਤੇ ਉਨ੍ਹਾਂ ਦੀ ਪਤਨੀ ਅਰਵਿੰਦਰਜੀਤ ਕੌਰ ਦੀ 47 ਲੱਖ ਰੁਪਏ ਦੀ ਜਾਇਦਾਦ ਅਟੈਚ ਕਰ ਲਈ ਹੈ।ਅਟੈਚ ਕੀਤੀਆਂ ਜਾਇਦਾਦਾਂ ਹਰਿਆਣਾ ਦੇ ਫਰੀਦਾਬਾਦ ਅਤੇ ਪੰਜਾਬ […]

Continue Reading

ਪੰਜਾਬ ‘ਚ ਠੰਢ ਹੋਈ ਜਾਨਲੇਵਾ, ਇਕ ਵਿਅਕਤੀ ਦੀ ਮੌਤ

ਜਲੰਧਰ, 4 ਜਨਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਠੰਢ ਨੇ ਗੰਭੀਰ ਰੂਪ ਧਾਰਨ ਕਰ ਲਿਆ ਹੈ। ਜਿਸ ਕਾਰਨ ਪਸ਼ੂ-ਪੰਛੀਆਂ ਨੂੰ ਹੀ ਨਹੀਂ ਸਗੋਂ ਮਨੁੱਖਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਲੰਧਰ ‘ਚ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕੜਾਕੇ ਦੀ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਸ਼ਨਿਚਰਵਾਰ, ੨੧ ਪੋਹ (ਸੰਮਤ ੫੫੬ ਨਾਨਕਸ਼ਾਹੀ) 04-01-2025 ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ […]

Continue Reading

ਆਰ.ਐਮ.ਪੀ.ਆਈ. ਦੇ ਸੱਦੇ ‘ਤੇ 48 ਥਾਵਾਂ ‘ਤੇ ਫੂਕੇ ਗਏ ਮੋਦੀ ਤੇ ਅਮਿਤ ਸ਼ਾਹ ਦੇ ਪੁਤਲੇ

-‘ਸੰਵਿਧਾਨ ਬਚਾਉ ਮੋਦੀ ਹਟਾਉ’ ਦਿਵਸ ਮਨਾਉਣ ਦੇ ਸੱਦੇ ਪ੍ਰਤੀ ਲੋਕਾਂ ਨੇ ਭਰਿਆ ਭਰਵਾਂ ਹੁੰਗਾਰਾ  ਦਲਜੀਤ ਕੌਰ  ਚੰਡੀਗੜ੍ਹ/ਜਲੰਧਰ, 03 ਜਨਵਰੀ, 2025: ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੀ ਪੰਜਾਬ ਰਾਜ ਕਮੇਟੀ ਨੇ ਪਾਰਟੀ ਦੇ ਸੱਦੇ ‘ਤੇ 48 ਥਾਵਾਂ ‘ਤੇ ਭਰਵੇਂ ਇਕੱਠ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੇ […]

Continue Reading

ਪੰਜਾਬ ਸਰਕਾਰ ਨੇ ਲੋਹੜੀ ਬੰਪਰ ਦੀ ਇਨਾਮੀ ਰਾਸ਼ੀ ਵਧਾ ਕੇ ਕੀਤੀ 10 ਕਰੋੜ ਰੁਪਏ: ਹਰਪਾਲ ਸਿੰਘ ਚੀਮਾ

ਬੰਪਰ ਰਾਜ ਦੇ ਵਿਕਾਸ ਵਿੱਚ ਯੋਗਦਾਨ ਪਾਉਂਦੇ ਹੋਏ ਵੱਡੇ ਇਨਾਮ ਜਿੱਤਣ ਦੇ ਰੋਮਾਂਚਕ ਮੌਕੇ ਦੀ ਕਰਦਾ ਹੈ ਪੇਸ਼ਕਸ਼ ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਲੋਹੜੀ ਮੱਕਰ ਸੰਕ੍ਰਾਂਤੀ ਬੰਪਰ ਲਾਟਰੀ 2025 ਲਈ ਇਨਾਮੀ ਰਾਸ਼ੀ ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ, ਜੋ ਕਿ ਹੁਣ ਕੁੱਲ […]

Continue Reading

ਮਲੋਟ ਵਿਖੇ ਸੰਘਣੀ ਧੁੰਦ ਕਾਰਨ ਸਵਾਰੀਆਂ ਨਾਲ ਭਰੀ ਬੱਸ ਖਾਈ ‘ਚ ਡਿੱਗੀ, 7 ਲੋਕ ਜ਼ਖਮੀ

ਮਲੋਟ, 3 ਜਨਵਰੀ, ਦੇਸ਼ ਕਲਿਕ ਬਿਊਰੋ :ਮੁਕਤਸਰ ਦੇ ਮਲੋਟ ‘ਚ ਸੰਘਣੀ ਧੁੰਦ ਕਾਰਨ ਇਕ ਨਿੱਜੀ ਬੱਸ 10 ਫੁੱਟ ਡੂੰਘੀ ਖਾਈ ‘ਚ ਪਲਟ ਗਈ। ਹਾਦਸੇ ਵਿੱਚ ਡਰਾਈਵਰ ਅਤੇ ਦੋ ਔਰਤਾਂ ਸਮੇਤ 7 ਸਵਾਰੀਆਂ ਜ਼ਖ਼ਮੀ ਹੋ ਗਈਆਂ। ਇਹ ਹਾਦਸਾ ਗੰਨੇ ਨਾਲ ਭਰੀ ਟਰਾਲੀ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ।ਇਹ ਹਾਦਸਾ ਮਲੋਟ-ਅਬੋਹਰ ਰੋਡ ‘ਤੇ ਸਥਿਤ ਪਿੰਡ ਕਰਮਗੜ੍ਹ ਨੇੜੇ […]

Continue Reading