ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ

ਗਣਤੰਤਰਤਾ ਦਿਵਸ ਸਬੰਧੀ ਸਕੂਲੀ ਵਿਦਿਆਰਥੀਆਂ ਨੇ ਕੀਤੀ ਰਿਹਰਸਲ ਫ਼ਰੀਦਕੋਟ 18 ਜਨਵਰੀ,2025, ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਵੱਲੋਂ ਨਹਿਰੂ ਸਟੇਡੀਅਮ ਫਰੀਦਕੋਟ ਦਾ ਦੌਰਾ ਕਰਕੇ ਗਣਤੰਤਰਤਾ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਦੇਸ਼ ਭਗਤੀ ਤੇ ਸੱਭਿਆਚਾਰਕ ਸਮਾਗਮ ਦੀਆਂ ਆਈਟਮਾਂ ਦੀ ਚੋਣ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਸਾਰੀਆਂ ਆਈਟਮਾਂ ਖੁਦ ਵੇਖੀਆਂ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ […]

Continue Reading

ਫਾਜ਼ਿਲਕਾ ਪੁਲਿਸ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾ ਕੇ ਲੋਕਾਂ ਨੂੰ ਸੜਕ ਸੁਰੱਖਿਆ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ

ਫਾਜ਼ਿਲਕਾ, 18 ਜਨਵਰੀ 2025: ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਪੁਲਿਸ ਵੱਲੋਂ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਸੜਕ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਅੱਜ ਧੁੰਦ ਵਾਲੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਫਾਜ਼ਿਲਕਾ ਪੁਲਿਸ ਦੇ ਟ੍ਰੈਫਿਕ ਸਟਾਫ ਨੇ ਵਾਹਨਾਂ ‘ਤੇ ਰਿਫਲੈਕਟਰ ਲਗਾ ਕੇ ਸੜਕ ਸੁਰੱਖਿਆ ਲਈ ਮਹੱਤਵਪੂਰਣ ਕਦਮ ਚੁੱਕਿਆ। ਰਿਫਲੈਕਟਰ ਲਗਾਉਣ ਦਾ ਉਦੇਸ਼ ਸੜਕਾਂ ‘ਤੇ ਧੁੰਦ ਕਾਰਨ ਹਾਦਸਿਆਂ ਨੂੰ ਰੋਕਣਾ ਅਤੇ ਰਾਤ ਦੇ ਸਮੇਂ ਚੱਲ ਰਹੇ ਵਾਹਨਾਂ ਨੂੰ ਦਿਖਣ ਯੋਗ ਬਣਾਉਣਾ ਹੈ, ਕਿਉਕਿ ਧੁੰਦ ਦੇ ਕਾਰਨ ਦ੍ਰਿਸ਼ਤਾ ਘਟ ਜਾਂਦੀ ਹੈ, ਜਿਸ ਕਾਰਨ ਹਾਦਸਿਆਂ ਦਾ ਖਤਰਾ ਵਧ ਜਾਂਦਾ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ, ਟ੍ਰੈਫਿਕ ਪੁਲਿਸ ਵੱਲੋਂ ਵਾਹਨਾਂ ਦੀ ਦਿਖਣਸ਼ੀਲਤਾ ਵਧਾਉਣ ਲਈ ਰਿਫਲੈਕਟਰ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਰਿਫਲੈਕਟਰ ਰਾਤ ਦੇ ਸਮੇਂ ਜਾਂ ਘੱਟ ਦਿਖਾਈ ਦੇਣ ਵਾਲੇ ਮੌਸਮ ਵਿੱਚ ਲਾਈਟ ਪੈਂਦੇ ਹੀ ਚਮਕਦੇ ਹਨ, ਜਿਸ ਨਾਲ ਵਾਹਨਾਂ ਦੀ ਉਪਸਥਿਤੀ ਸਪਸ਼ਟ ਹੁੰਦੀ ਹੈ ਅਤੇ ਹਾਦਸਿਆਂ ਤੋਂ ਬਚਾਅ ਹੁੰਦਾ ਹੈ।           ਐਸ.ਐਸ.ਪੀ. ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਵੱਲੋਂ ਜ਼ਿਲ੍ਹੇ ਦੇ ਵਾਹਨ ਚਾਲਕਾ ਨੂੰ ਅਪੀਲ ਕੀਤੀ ਗਈ ਕਿ ਹਰ ਵਾਹਨ ਚਾਲਕ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਵੇ, ਤਾਂ ਜੋ ਸੜਕਾਂ ਤੇ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਹ ਮੁਹਿੰਮ ਸਿਰਫ ਧੁੰਦ ਦੇ ਮੌਸਮ ਲਈ ਹੀ ਨਹੀਂ ਸਗੋਂ ਹਰ ਸਮੇਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ। ਇਸ ਮੌਕੇ ਸਥਾਨਕ ਲੋਕਾਂ ਨੇ ਫਾਜ਼ਿਲਕਾ ਪੁਲਿਸ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ ਹੈ ਅਤੇ ਟ੍ਰੈਫਿਕ ਸਟਾਫ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਅੱਜ ਸ਼ੁਰੂ ਹੋਣ ਵਾਲੇ ਯੂਥ ਫੈਸਟ 2025 ਦਾ ਪੋਸਟਰ ਰਲੀਜ਼

ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋ  ਅੱਜ  ਸ਼ੁਰੂ ਹੋਣ ਵਾਲੇ ਯੂਥ ਫੈਸਟ 2025 ਦਾ ਪੋਸਟਰ ਰਲੀਜ਼ ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 17 ਜਨਵਰੀ ਭਟੋਆ  ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋ ਹਲਕੇ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਪ੍ਰਤਿਭਾਵਾਨ ਬਣਾਉਣ ਲਈ 18 ਅਤੇ 19 ਜਨਵਰੀ  ਨੂੰ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਲਠੇੜੀ ਵਿਖੇ ਕਰਵਾਏ ਜਾ ਰਹੇ ਯੂਥ ਫੈਸਟ 2025 […]

Continue Reading

ਨਗਰ ਕੌਂਸਲ ਮੋਰਿੰਡਾ ਦੇ ਕੱਚੇ ਸਫਾਈ ਕਰਮਚਾਰੀਆਂ  ਵੱਲੋਂ ਮੰਗਾਂ ਮੰਨਣ ਦਾ ਭਰੋਸਾ ਮਿਲਣ ਉਪਰੰਤ ਹੜਤਾਲ ਖਤਮ 

ਨਗਰ ਕੌਂਸਲ ਮੋਰਿਡਾ ਦੇ ਕੱਚੇ ਸਫਾਈ ਕਰਮਚਾਰੀਆਂ  ਵੱਲੋ ਮੰਗਾਂ ਮੰਨਣ ਦਾ ਭਰੋਸਾ ਮਿਲਣ ਉਪਰੰਤ ਹੜਤਾਲ ਖਤਮ  ਮੋਰਿਡਾ 16 ਜਨਵਰੀ ਭਟੋਆ  ਨਗਰ ਕੌਂਸਲ  ਮੋਰਿਡਾ ਦੇ ਕੱਚੇ ਸਫਾਈ ਕਰਮਚਾਰੀਆਂ ਵੱਲੋਂ ਕੌਂਸਲ ਦੇ ਅਧਿਕਾਰੀਆਂ ਵੱਲੋਂ ਕੌਂਸਲਰਾਂ ਵੱਲੋਂ ਕੱਚੇ ਸਫਾਈ ਕਰਮਚਾਰੀਆਂ ਨੂੰ ਪੱਕੇ ਕਰਨ ਸਬੰਧੀ ਮਤਾ ਪਾ ਕੇ ਸਰਕਾਰ ਨੂੰ ਭੇਜਣ ਅਤੇ ਹੋਰ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਮਿਲਣ […]

Continue Reading

ਹਰਿਆਣੇ ਦੇ ਸਿੱਖ ਬਾਦਲ ਦਲ ਨੂੰ ਮੂੰਹ ਨਾ ਲਾਉਣ: ਰਵੀਇੰਦਰ ਸਿੰਘ 

ਹਰਿਆਣੇ ਦੇ ਸਿੱਖ ਬਾਦਲ ਦਲ ਨੂੰ ਮੂੰਹ ਨਾ ਲਾਉਣ: ਰਵੀਇੰਦਰ ਸਿੰਘ  – ਅਕਾਲੀ ਦਲ 1920 ਦੇ ਪ੍ਰਧਾਨ ਸਰਦਾਰ ਰਵੀਇੰਦਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ‘ਚ ਬਲਜੀਤ ਸਿੰਘ ਦਾਦੂਵਾਲ ਦੇ ਉਮੀਦਵਾਰਾਂ ਦੀ ਹਿਮਾਇਤ ਕਰਨ ਦਾ ਐਲਾਨ  ਮੋਰਿੰਡਾ  16 ਜਨਵਰੀ  ( ਭਟੋਆ )  ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਹਰਿਆਣਾ ਸਿੱਖ ਗੁਰਦੁਆਰਾ […]

Continue Reading

 ਪੁਲਿਸ ਵੱਲੋ ਢਾਬੇ ਦੇ ਮਾਲਕ ਯੂਥ ਅਕਾਲੀ ਆਗੂ ‘ਤੇ  ਕਤਲਾਨਾ ਹਮਲੇ ਸਬੰਧੀ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ 

  ਪੁਲਿਸ ਵੱਲੋ ਮਾਮੇ ਦੇ ਢਾਬੇ ਦੇ ਮਾਲਕ ਅਤੇ ਯੂਥ ਅਕਾਲੀ ਆਗੂ ਲੱਖੀ ਸ਼ਾਹ ਤੇ  ਕਤਲਾਨਾ ਹਮਲੇ ਸਬੰਧੀ ਅੱਧੀ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ  ਸੀਨੀਅਰ ਅਕਾਲੀ ਆਗੂਆਂ ਵੱਲੋ ਹਮਲਾਵਰ ਜਲਦੀ ਗ੍ਰਿਫਤਾਰ ਕਰਨ ਦੀ ਮੰਗ  ਮੋਰਿੰਡਾ 16  ਜਨਵਰੀ ( ਭਟੋਆ  ) ਮੋਰਿੰਡਾ ਸ਼ਹਿਰੀ ਪੁਲਿਸ ਨੇ ਲੋਹੜੀ ਵਾਲੇ ਦਿਨ ਮੋਰਿੰਡਾ ਦੇ ਮਹਾਰਾਣਾ ਪ੍ਰਤਾਪ ਚੌਂਕ […]

Continue Reading

ਫਾਜ਼ਿਲਕਾ: ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ

ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਅਧਿਕਾਰੀਆਂ ਨਾਲ ਹੋਈ ਬੈਠਕ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਨਿਯਮਾਂ ਪ੍ਰਤੀ ਜਾਗਰੂਕਤਾ ਤੇ ਪਾਲਣਾ ਹੀ ਸਭ ਤੋਂ ਵੱਡਾ ਹਥਿਆਰ-ਮਨਦੀਪ ਕੌਰ ਜਨਹਿਤ ਨੂੰ ਕੌਮੀ ਸੜਕ ਸੁਰੱਖਿਆ ਮੁਹਿੰਮ ਬਾਰੇ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ ਫਾਜ਼ਿਲਕਾ, 16 ਜਨਵਰੀ, ਦੇਸ਼ ਕਲਿੱਕ ਬਿਓਰੋ ਟ੍ਰੈਫਿਕ ਨਿਯਮਾਂ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਰਕਾਰ […]

Continue Reading

ਗਣਤੰਤਰ ਦਿਵਸ ਤੇ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਹੋਈ

ਗਣਤੰਤਰ ਦਿਵਸ ਤੇ ਸਮਾਗਮ ਦੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਰਿਹਰਸਲ ਹੋਈ ਫਾਜ਼ਿਲਕਾ 16 ਜਨਵਰੀ, ਦੇਸ਼ ਕਲਿੱਕ ਬਿਓਰੋ ਗਣਤੰਤਰ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦੌਰਾਨ ਪੇਸ਼ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪਹਿਲੀ ਰਿਹਰਸਲ ਡੀਸੀ ਡੀਏਵੀ ਸਕੂਲ ਫਾਜ਼ਿਲਕਾ ਵਿਖੇ ਹੋਈ। ਜਿਸ ਵਿੱਚ ਫਾਜ਼ਿਲਕਾ ਦੇ ਐਸਡੀਐਮ ਕੰਵਰਜੀਤ ਸਿੰਘ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਤਹਿਸੀਲਦਾਰ ਨਵਜੀਵਨ ਛਾਬੜਾ, ਡਿਪਟੀ ਡੀਈਓ […]

Continue Reading

ਬਟਾਲਾ ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਹਮਲਾ

ਬਟਾਲਾ ‘ਚ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਹਮਲਾ ਬਟਾਲਾ: 15 ਜਨਵਰੀ, ਨਰੇਸ਼ ਕੁਮਾਰ ਬਟਾਲਾ ਦੇ ਪਿੰਡ ਜੈਂਤੀਪੁਰ ਦੇ ਸ਼ਰਾਬ ਕਾਰੋਬਾਰੀ ਦੇ ਘਰ ‘ਤੇ ਅੱਜ ਗ੍ਰਨੇਡਨੁਮਾ ਹਮਲਾ ਕੀਤਾ ਗਿਆ ਹੈ। ਗਨੀਮਤ ਇਹ ਰਹੀ ਕਿ ਬਲਾਸਟ ਨਹੀਂ ਹੋਇਆ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਘਰ ਦੇ ਸ਼ੀਸ਼ੇ ਟੁੱਟਣ ਦੀ ਖਬਰ ਸਾਹਮਣੇ ਆਈ ਹੈ। ਇਹ […]

Continue Reading

ਚੇਤਨਾ ਵਰਕਸ਼ਾਪ ਜਥੇਬੰਦੀ ਦੀ ਮਜ਼ਬੂਤੀ ਲਈ ਅਤਿ ਜ਼ਰੂਰੀ: ਹਰਨੇਕ ਸਿੰਘ ਮਹਿਮਾ

ਚੇਤਨਾ ਵਰਕਸ਼ਾਪ ਜਥੇਬੰਦੀ ਦੀ ਮਜ਼ਬੂਤੀ ਲਈ ਅਤਿ ਜ਼ਰੂਰੀ: ਹਰਨੇਕ ਸਿੰਘ ਮਹਿਮਾ  ਨਵਾਂ ਮੰਡੀਕਰਨ ਖੇਤੀ ਖਰੜਾ ਰੱਦ ਕਰਨ ਲਈ ਸੰਘਰਸ਼ ਨੂੰ ਵਿਸ਼ਾਲ ਕਰਦਿਆਂ ਤੇਜ਼ ਕੀਤਾ ਜਾਵੇਗਾ: ਗੁਰਦੀਪ ਸਿੰਘ ਰਾਮਪੁਰਾ   ਦਲਜੀਤ ਕੌਰ  ਬਰਨਾਲਾ, 15 ਜਨਵਰੀ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਚੇਤਨਾ ਵਰਕਸ਼ਾਪ  ਕੁਲਵੰਤ ਸਿੰਘ ਮਾਨ ਦੀ ਪ੍ਰਧਾਨਗੀ ਆਯੋਜਿਤ ਕੀਤੀ ਗਈ। […]

Continue Reading