ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਫੋਗਿੰਗ ‘ਚ ਤੇਜੀ ਲਿਆਉਣ ਦੇ ਦਿੱਤੇ ਆਦੇਸ਼

ਪਟਿਆਲਾ 4 ਨਵੰਬਰ: ਦੇਸ਼ ਕਲਿੱਕ ਬਿਓਰੋ                    ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਮੱਛਰ ਪੈਦਾ ਹੋਣ ਵਾਲੇ  ਫੋਗਿੰਗ ‘ਚ ਤੇਜੀ ਲਿਆਉਣ ਦੇ ਆਦੇਸ਼ ਦਿੱਤੇ ਹਨ । ਉਹਨਾਂ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ: ਜਤਿੰਦਰ ਕਾਂਸਲ, ਐਪੀਡਿਮੋਲੋਜਿਸਟ ਡਾ: ਸੁਮਿਤ ਸਿੰਘ , ਐਸ.ਐਮ.ਓਜ਼ , ਸਮੂਹ ਕਾਰਜ ਸਾਧਕ ਅਫਸਰ, ਸਮੂਹ ਬੀ.ਡੀ.ਪੀ.ਓਜ਼ ਸਮੇਤ ਹੋਰ ਅਧਿਕਾਰੀਆਂ ਨਾਲ ਡੇਂਗੂ ਅਤੇ ਚਿਕਨਗੁਨੀਆ ਦੀ ਰੋਕਥਾਮ ਸਬੰਧੀ ਇਕ ਬੈਠਕ ਕੀਤੀ । ਉਹਨਾਂ ਕਿਹਾ ਕਿ ਸ਼ਹਿਰ ਵਿੱਚ ਮੱਛਰਾਂ ਦੇ ਵੱਧ ਜਾਣ ਕਾਰਨ ਡੇਂਗੂ ਤੇ ਚਿਕਨਗੁਨੀਆ ਬੁਖਾਰ ਦੇ ਕੇਸ ਵਧ ਰਹੇ ਹਨ ਜਿਸ ਦੀ ਰੋਕਥਾਮ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਫਾਗਿੰਗ ਵਿੱਚ ਕੋਈ ਕਸਰ ਨਾ ਛੱਡੀ ਜਾਵੇ ।                    ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਮੂਹ ਐਸ.ਐਮ.ਓਜ਼ ਤੋਂ ਡੇਂਗੂ ਦੇ ਕੇਸਾਂ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿੱਚ ਫਾਗਿੰਗ ਦੇ ਨਾਲ ਨਾਲ ਲੋਕਾਂ ਨੂੰ ਮੱਛਰਾਂ ਦੇ ਕੱਟਣ ਤੋ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕ ਵੀ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੱਛਰ ਦੀ ਪੈਦਾਵਾਰ ਆਮ ਜਨਤਾ ਦੀ ਮਦਦ ਨਾਲ ਹੀ ਖਤਮ ਕੀਤੀ ਜਾ ਸਕਦੀ ਹੈ । ਉਨਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਤਾਂ ਜੋ ਮੱਛਰਾਂ ਦਾ ਲਾਰਵਾ ਨਾ ਪੈਦਾ ਹੋਵੇ । ਉਹਨਾਂ ਕਿਹਾ ਕਿ  ਘਰਾਂ ਵਿੱਚ ਖੜ੍ਹੇ ਸਾਫ ਪਾਣੀ ਨਾਲ ਹੀ ਮੱਛਰ ਪੈਦਾ ਹੁੰਦਾ ਹੈ ਜਿਸ ਤੋ ਡੇਂਗੂ , ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ ।                    ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਨਾਲ ਮਿਲਕੇ ਡੇਂਗੂ ਵਿਰੁੱਧ ਮੁਹਿੰਮ ਚਲਾਈ ਗਈ ਹੈ । ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੱਛਰਾਂ ਤੋਂ ਬਚਾਅ ਲਈ ਅਤੇ ਮੱਛਰਾਂ ਦੇ ਕੱਟਣ ਤੋ ਬਚਣ ਲਈ ਪੂਰੀਆਂ ਬਾਹਾਂ ਦੇ ਕੱਪੜੇ ਪਾ ਕੇ ਰੱਖਣ ।                   ਮੀਟਿੰਗ ਦੌਰਾਨ ਸਿਵਲ ਸਰਜਨ ਡਾ: ਜਤਿੰਦਰ ਕਾਂਸਲ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਲਈ ਲਗਾਤਾਰ ਖੜੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ।

Continue Reading

ਪਿੰਡ ਅਬਦਾਲ ਦੇ 20 ਪਰਿਵਾਰ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕਾਂਗਰਸ ਪਾਰਟੀ ‘ਚ ਸ਼ਾਮਲ

ਡੇਰਾ ਬਾਬਾ ਨਾਨਕ, 4 ਨਵੰਬਰ, ਦੇਸ਼ ਕਲਿੱਕ ਬਿਓਰੋ : ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਬਦਾਲ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ‌ਪਿੰਡ ਅਬਦਾਲ ਦੇ 20 ਪਰਿਵਾਰਾਂ ਨੇ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਸਦਾ ਲਈ ਅਲਵਿਦਾ ਕਹਿ ਕਿ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ

ਨਾਭਾ, 4 ਨਵੰਬਰ: ਦੇਸ਼ ਕਲਿੱਕ ਬਿਓਰੋਮੌਜੂਦਾ ਹਾੜੀ ਸੀਜ਼ਨ ਦੌਰਾਨ ਕਣਕ ਦੀ ਬਿਜਾਈ ਤੇ ਹੋਰਨਾਂ ਫ਼ਸਲਾਂ ਲਈ ਕਿਸਾਨਾਂ ਨੂੰ ਨਿਰਵਿਘਨ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਤਾਰ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਖਾਦਾਂ ਦੀ ਜਮ੍ਹਾਖ਼ੋਰੀ, ਕੀਮਤ ਵੱਧ ਵਸੂਲਣ ਤੇ ਖਾਦ ਨਾਲ ਹੋਰ ਸਮਾਨ […]

Continue Reading

ਵੱਡੀ ਖਬਰ: 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਹਫਤਾ ਲੇਟ

ਚੰਡੀਗੜ੍ਹ: 4 ਨਵੰਬਰ, ਦੇਸ਼ ਕਲਿੱਕ ਬਿਓਰੋਚੋਣ ਕਮਿਸ਼ਨ ਵੱਲੋਂ ਪੰਜਾਬ ਅਤੇ ਬਾਕੀ ਸੂਬਿਆਂ ਦੀਆਂ ਜ਼ਿਮਨੀ ਚੋਣਾਂ ਦੀਆਂ ਮਿਤੀਆਂ ਵਿੱਚ ਬਦਲਾਅ ਕੀਤਾ ਗਿਆ ਹੈ। ਜ਼ਿਮਨੀ ਚੋਣਾਂ ਹੁਣ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਕਰਵਾਈਆਂ ਜਾਣਵੀਆਂ। ਚੋਣਾ ਦੇ ਨਤੀਜੇ ਹੁਣ 23 ਨਵੰਬਰ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਤਿਉਹਾਰਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ ਵੱਖ ਪਾਰਟੀਆਂ ਵੱਲੋਂ ਮੰਗ […]

Continue Reading

ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਖਰੀਦੀਆਂ

ਚੰਡੀਗੜ੍ਹ, 3 ਨਵੰਬਰ: ਦੇਸ਼ ਕਲਿੱਕ ਬਿਓਰੋ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ […]

Continue Reading

ਚੰਡੀਗੜ੍ਹ: ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 3 ਨਵੰਬਰ, ਦੇਸ਼ ਕਲਿ਼ਕ ਬਿਓਰੋ– ਕੱਲ੍ਹ 4 ਨਵੰਬਰ ਤੋਂ ਚੰਡੀਗੜ੍ਹ ਦੇ ਸਕੂਲਾਂ ਵਿੱਚ ਦਾ ਸਮਾਂ ਬਦਲ ਦਿੱਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਹੁਕਮਾਂ ਅਨੁਸਾਰ ਇਹ ਨਵੀਂ ਸਮਾਂ ਸਾਰਣੀ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸੋਮਵਾਰ ਤੋਂ ਲਾਗੂ ਹੋ ਜਾਵੇਗੀ ਅਤੇ 31 ਮਾਰਚ, 2025 ਤੱਕ ਲਾਗੂ ਰਹੇਗੀ। ਸਿੰਗਲ ਸ਼ਿਫਟ ਵਿੱਚ ਚੱਲਣ ਵਾਲੇ […]

Continue Reading

ਮੋਹਾਲੀ: ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ

ਮੋਹਾਲੀ: 3 ਨਵੰਬਰ, 2024: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇਹ ਸਾਲ ਦੇ ਸੰਭਾਵੀ ਖਰੀਦ […]

Continue Reading

ਸੁਖਜਿੰਦਰ ਰੰਧਾਵਾ, ਸੁਖ ਸਰਕਾਰੀਆ, ਅਜਨਾਲਾ, ਸੱਚਰ ਨੇ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਲ‌ਈ ਮੰਗੀਆਂ ਵੋਟਾਂ

ਡੇਰਾ ਬਾਬਾ ਨਾਨਕ, 3 ਨਵੰਬਰ, ਦੇਸ਼ ਕਲਿੱਕ ਬਿਓਰੋ :ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ, ਵਿਧਾਇਕ ਰਾਜਾ ਸਾਂਸੀ ਸੁਖ ਸਰਕਾਰੀਆ ਜੀ, ਜ਼ਿਲ੍ਹਾ ਦਿਹਾਤੀ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਜਨਾਲਾ ਸਰਦਾਰ ਹਰਪ੍ਰਤਾਪ ਸਿੰਘ ਅਜਨਾਲਾ, ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਅਤੇ ਹਲਕਾ ਅਟਾਰੀ ਤੋਂ ਸਾਬਕਾ ਵਿਧਾਇਕ ‌ਤਰਸੇਮ ਸਿੰਘ […]

Continue Reading

ਜਿਲ੍ਹਾ ਪੱਧਰੀ ਸਹੋਦਿਆ ਸੁੰਦਰ ਲਿਖਾਈ ਮੁਕਾਬਲੇ ‘ਚ ਗੁਰਸੀਰਤ ਤੀਜੇ ਸਥਾਨ ‘ਤੇ

ਦਲਜੀਤ ਕੌਰ ਲਹਿਰਾਗਾਗਾ, 3 ਨਵੰਬਰ 2024 ਸੀਬੀਐਸਈ ਸਕੂਲਾਂ ਦੀਆਂ ਵੱਖ-ਵੱਖ ਸਾਲਾਨਾ ਗਤੀਵਿਧੀਆਂ ਦੀ ਲੜੀ ਤਹਿਤ ਹੋਏ ‘ਦਾ ਫਾਲਕਨ ਸਹੋਦਿਆ ਇੰਟਰ ਸਕੂਲਜ਼ ਕੈਲੀਗ੍ਰਾਫੀ’ ਮੁਕਾਬਲੇ ਵਿੱਚ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ, ਲਹਿਰਾਗਾਗਾ ਦੀ 7ਵੀਂ ਕਲਾਸ ਦੀ ਵਿਦਿਆਰਥਣ ਗੁਰਸੀਰਤ ਕੌਰ ਗੰਢੂਆਂ ਨੇ ਪੰਜਾਬੀ ਵਿਸ਼ੇ ‘ਚ ਜਿਲ੍ਹਾ ਪੱਧਰ ‘ਤੇ ਤੀਜਾ ਸਥਾਨ ਹਾਸਿਲ ਕੀਤਾ। ਜਦੋਂ ਕਿ ਰੀਤ, ਖੁਸ਼ਪ੍ਰੀਤ ਕੌਰ, ਅਤੇ ਨਿਸ਼ਠਾ […]

Continue Reading

ਸਰਕਾਰੀ ਸਕੂਲ ਤੰਗੌਰੀ ਦੇ ਵਿਦਿਆਰਥੀਆਂ ਦਾ ਐਥਲੈਟਿਕਸ ਮੀਟ ਅਤੇ ਖੇਡਾਂ ਵਤਨ ਪੰਜਾਬ ਦੀਆਂ ‘ਚ ਸ਼ਾਨਦਾਰ ਪ੍ਰਦਰਸ਼ਨ

ਮੋਹਾਲੀ: 3 ਨਵੰਬਰ, ਜਸਵੀਰ ਗੋਸਲ ਸਰਕਾਰੀ ਹਾਈ ਸਕੂਲ ਤੰਗੌਰੀ ਦੇ ਵਿਦਿਆਰਥੀਆ ਦੀਆਂ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਅਤੇ ਖੇਡਾਂ ਵਤਨ ਪੰਜਾਬ ਦੀਆਂ ‘ਚ ਸ਼ਾਨਦਾਰ ਪ੍ਰਾਪਤੀਆਂ ਰਹੀਆਂ ਹਨ।ਸਕੂਲ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਜੋ 78 ਸੈਕਟਰ ਸਪੋਰਟਸ ਕੰਪਲੈਕਸ ਮੋਹਾਲੀ ਵਿਖੇ ਹੋਈ ਉਹਨਾਂ ਵਿੱਚ ਸੁਮਿਤ ਨੇ ਅੰਡਰ 17 ਸਾਲ ਦੀ ਲੰਬੀ ਛਾਲ, 400ਮੀ ਹਰਡਲ ਵਿੱਚ ਪਹਿਲਾ ਸਥਾਨ,ਨਿਰੰਤ ਨੇ ਅੰਡਰ […]

Continue Reading