ਯੁੱਧ ਨਸ਼ਿਆਂ ਵਿਰੁੱਧ : ਜਲੰਧਰ ਦਿਹਾਤੀ ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਪੰਚਾਇਤੀ ਗਲੀ ’ਚ ਕਬਜ਼ਾ ਕਰਨ ਵਾਲੀ ਨਸ਼ਾ ਤਸਕਰ ਖਿਲਾਫ਼ ਵੱਡੀ ਕਾਰਵਾਈ

ਚੰਡੀਗੜ੍ਹ / ਜਲੰਧਰ  30 ਮਾਰਚ : ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈਐਸ.ਐਸ.ਪੀ. ਜਲੰਧਰ (ਦਿਹਾਤੀ) ਗੁਰਮੀਤ ਸਿੰਘ ਦੀ ਅਗਵਾਈ ਵਿੱਚ ਜਲੰਧਰ ਦਿਹਾਤੀ ਪੁਲਿਸ ਵਲੋਂ ਅੱਜ ਸਥਾਨਕ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਥਾਣਾ ਨੂਰਮਹਿਲ ਅਧੀਨ ਪੈਂਦੇ ਪਿੰਡ ਪਾਸਲਾ […]

Continue Reading

ਧਰਤੀ ਹੇਠਲੇ ਪਾਣੀ ਦੀ ਸਮੱਸਿਆ ਨਾਲ ਨਜਿੱਠਣ ਲਈ ਆਲਮੀ ਮਾਹਿਰਾਂ ਵੱਲੋਂ ਵਿਚਾਰ-ਵਟਾਂਦਰਾ: ਪੰਜਾਬ ਅਤੇ ਕੈਲੀਫੋਰਨੀਆ ਮਿਲ ਕੇ ਹੱਲ ਕੱਢਣ ਲਈ ਯਤਨਸ਼ੀਲ

ਚੰਡੀਗੜ੍ਹ, 30 ਮਾਰਚ: ਦੇਸ਼ ਕਲਿੱਕ ਬਿਓਰੋ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦੀ ਗੰਭੀਰ ਚੁਣੌਤੀ ਦੇ ਹੱਲ ਲਈ ਮਹੱਤਵਪੂਰਨ ਪਹਿਲਕਦਮੀ ਤਹਿਤ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਫਰੈਜ਼ਨੋ ਦੀ ਇੱਕ ਟੀਮ ਨੇ ਇਸ ਸਮੱਸਿਆ ਵਾਸਤੇ ਕੋਈ ਟਿਕਾਊ ਹੱਲ ਕੱਢਣ ਲਈ ਪੰਜਾਬ ਦੇ ਖੇਤੀਬਾੜੀ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕੀਤਾ। ਡਾ. ਸ਼ੈਰਨ ਐਲਿਜ਼ਾਬੈਥ ਬੇਨਸ ਅਤੇ ਡਾ. ਗੁਰਰੀਤ ਸਿੰਘ ਬਰਾੜ ਦੀ ਅਗਵਾਈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ 30ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 72 ਨਸ਼ਾ ਤਸਕਰ ਕਾਬੂ; 8.8 ਕਿਲੋਗ੍ਰਾਮ ਹੈਰੋਇਨ, 99 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 30 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਨੂੰ 30ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.8 ਕਿਲੋ ਹੈਰੋਇਨ, 500 ਕਿਲੋ ਗਾਂਜਾ ਅਤੇ 99410 […]

Continue Reading

ਪੰਜਾਬ ‘ਚ ਮੱਛੀ ਪਾਲਣ ਅਧੀਨ 43 ਹਜ਼ਾਰ ਏਕੜ ਤੋਂ ਵੱਧ ਰਕਬਾ, ਸਾਲਾਨਾ 1.81 ਲੱਖ ਟਨ ਮੱਛੀਆਂ ਦਾ ਹੋ ਰਿਹੈ ਉਤਪਾਦਨ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 30 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿਮੱਛੀ ਪਾਲਣ ਖੇਤਰ ‘ਚ ਮਹੱਤਵਪੂਰਨ ਪ੍ਰਗਤੀ ਕਰਦਿਆਂ ਸੂਬਾ ਕੁਦਰਤੀ ਪਾਣੀਆਂ, ਨਿੱਜੀ ਤਲਾਬਾਂ ਅਤੇ ਪੰਚਾਇਤੀ ਛੱਪੜਾਂ ਤੋਂ ਸਾਲਾਨਾ ਕੁੱਲ 1,81,188 ਟਨ ਮੱਛੀ ਪੈਦਾ ਕਰ ਰਿਹਾ ਹੈ। ਇਸ ਵੇਲੇ ਸੂਬੇ ਵਿੱਚ 43,973 ਏਕੜ ਰਕਬਾ ਮੱਛੀ […]

Continue Reading

ਪੰਜਾਬ ਸਰਕਾਰ ਨੇ ਲਗਾਇਆ ਨਵਾਂ ਐਡਵੋਕੇਟ ਜਨਰਲ

ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਸੀਨੀਅਰ ਐਡਵੋਕੇਟ ਮਨਿੰਦਰਜੀਤ ਸਿੰਘ ਬੇਦੀ ਨੂੰ ਨਵਾਂ ਐਡਵੋਕੇਟ ਜਨਰਲ (AG) ਲਗਾਇਆ ਹੈ।

Continue Reading

ਮਣੀਕਰਨ ਗੁਰਦੁਆਰਾ ਸਾਹਿਬ ਦੇ ਕੋਲ ਤੇਜ਼ ਹਵਾਵਾਂ ਕਾਰਨ ਪਹਾੜੀ ਤੋਂ ਦਰੱਖਤ ਡਿੱਗੇ, 6 ਲੋਕਾਂ ਦੀ ਮੌਤ ਕਈ ਜ਼ਖ਼ਮੀ

ਕੁੱਲੂ, 30 ਮਾਰਚ, ਦੇਸ਼ ਕਲਿਕ ਬਿਊਰੋ :ਹਿਮਾਚਲ ਪ੍ਰਦੇਸ਼ ਦੇ ਧਾਰਮਿਕ ਤੇ ਸੈਰ-ਸਪਾਟਾ ਸਥਾਨ ਮਣੀਕਰਨ ਗੁਰਦੁਆਰਾ ਸਾਹਿਬ ਦੇ ਕੋਲ ਅੱਜ ਐਤਵਾਰ ਸ਼ਾਮ ਕਰੀਬ 4 ਵਜੇ ਤੇਜ਼ ਹਵਾਵਾਂ ਕਾਰਨ ਪਹਾੜੀ ਤੋਂ ਦਰੱਖਤ ਸੜਕ ‘ਤੇ ਡਿੱਗ ਗਏ। ਮਲਬੇ ਹੇਠ ਦੱਬਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਕੁਝ ਲੋਕਾਂ ਦੇ ਅਜੇ ਵੀ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ […]

Continue Reading

ਸ਼ਹੀਦ ਭਗਤ ਸਿੰਘ ਦੇ ਪਿੰਡ ਨੂੰ ਵਿਰਾਸਤੀ ਸਥਾਨ ਵਜੋਂ ਵਿਕਸਤ ਕਰਨ ਲਈ ਪ੍ਰਧਾਨ ਮੰਤਰੀ ਨੇ ਸਾਢੇ 53 ਕਰੋੜ ਰੁਪਏ ਜਾਰੀ ਕੀਤੇ : ਤਰੁਣ ਚੁੱਘ

ਖਟਕੜ ਕਲਾਂ: 30 ਮਾਰਚ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਦੋਵਾਂ ਆਗੂਆਂ ਨੂੰ ਸਨਮਾਨਤ ਕੀਤਾ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ […]

Continue Reading

ਪੰਜਾਬ ਦੇ 950 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ, ਸਰਕਾਰ ਜਲਦ ਕਰੇ ਪਦਉੱਨਤੀਆਂ: ਲੈਕਚਰਾਰ ਯੂਨੀਅਨ

ਮੋਹਾਲੀ: 30 ਮਾਰਚ, ਜਸਵੀਰ ਗੋਸਲਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 950 ਸਕੂਲ ਬਿਨਾਂ ਪ੍ਰਿੰਸੀਪਲ ਚਲ ਰਹੇ ਹਨ। ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਕੁਮਾਰ ਤੇ ,ਜਨਰਲ ਸਕੱਤਰ ਬਲਰਾਜ ਬਾਜਵਾ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਖਾਲੀ ਆਸਾਮੀਆਂ ਭਰਨ ਲਈ ਪਦਉੱਨਤੀਆਂ ਦਾ ਕੋਟਾ 75% ਅਤੇ ਸਿੱਧੀ […]

Continue Reading

ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ

ਜਲੰਧਰ, 30 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬੀ ਸਾਹਿਤਕ ਜਗਤ ਲਈ ਇਹ ਬੇਹੱਦ ਦੁਖਦਾਈ ਖ਼ਬਰ ਹੈ ਕਿ ਨਾਮਵਰ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ। ਉਹ ਜਲੰਧਰ ਮੋਤਾ ਸਿੰਘ ਨਗਰ ਵਿੱਚ ਰਹਿੰਦੇ ਸਨ, ਜਿਥੇ ਕਿ ਉਹ ਸਦੀਵੀ ਵਿਛੋੜਾ ਦੇ ਗਏ। ਪੰਜਾਬੀ ਕਹਾਣੀ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਲਈ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਏਗਾ। ਉਨ੍ਹਾਂ ਵੱਲੋ਼ ‘ਮਾੜਾ […]

Continue Reading

ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ : ਹਰਜੋਤ ਬੈਂਸ

ਮੈਗਾ ਪੀ.ਟੀ.ਐਮ. ਦੌਰਾਨ ਵਿਧਾਇਕਾਂ ਨੇ 100 ਤੋਂ ਵੱਧ ਸਰਕਾਰੀ ਸਕੂਲਾਂ ਦਾ ਦੌਰਾ ਕਰਕੇ ਮਾਪਿਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਚੰਡੀਗੜ੍ਹ, 30 ਮਾਰਚ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ […]

Continue Reading