ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫਾ ਅੱਜ ਨਹੀਂ ਕੀਤਾ ਪ੍ਰਵਾਨ

ਚੰਡੀਗੜ੍ਹ: 18 ਨਵੰਬਰ, ਦੇਸ਼ ਕਲਿੱਕ ਬਿਓਰੋਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਅੱਜ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪ੍ਰਵਾਨ ਨਹੀਂ ਕੀਤਾ। ਪਾਰਟੀ ਦੇ ਵਰਕਿੰਗ ਕਮੇਟੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਮੀਡੀਆ ਨੂੰ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਗੰਭੀਰ ਵਿਚਾਰ […]

Continue Reading

ਜਲੰਧਰ ‘ਚ ਭਿਆਨਕ ਸੜਕ ਹਾਦਸੇ ਦੌਰਾਨ 3 ਲੋਕਾਂ ਦੀ ਮੌਤ ਚਾਰ ਗੰਭੀਰ ਜ਼ਖ਼ਮੀ

ਜਲੰਧਰ, 18 ਨਵੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਹੋਟਲ ਰਣਵੀਰ ਕਲਾਸਿਕ ਨੇੜੇ ਹੋਏ ਭਿਆਨਕ ਸੜਕ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ। ਚਾਰ ਲੋਕ ਗੰਭੀਰ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ‘ਚ ਇਕ ਬੱਚਾ ਵੀ ਸ਼ਾਮਲ ਹੈ। ਪੁਲਸ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਪੂਰੀ ਗੱਡੀ […]

Continue Reading

ਜੇ ਸੁਖਬੀਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਨਹੀਂ ਰਹਿੰਦੇ ਤਾਂ ਮੇਰੀ ਵੀ SAD ਨੂੰ ਸਤਿ ਸ੍ਰੀ ਅਕਾਲ: ਐਨ. ਕੇ. ਸ਼ਰਮਾ

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹੇ ਨਰਿੰਦਰ ਕੁਮਾਰ ਸ਼ਰਮਾ (ਐਨ.ਕੇ.) ਨੇ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਐਨ ਕੇ ਸ਼ਰਮਾ ਅਕਾਲੀ ਆਗੂ ਸੁਖਬੀਰ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਐਨ.ਕੇ. ਸ਼ਰਮਾ ਨੂੰ ਲੋਕ ਸਭਾ ਚੋਣਾਂ ਵਿੱਚ ਪਟਿਆਲਾ ਤੋਂ ਅਕਾਲੀ ਦਲ ਦਾ ਉਮੀਦਵਾਰ […]

Continue Reading

ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਵਲੋਂ ਦਿੱਲੀ ਕੂਚ ਦਾ ਐਲਾਨ

ਸ਼ੰਭੂ, 18 ਨਵੰਬਰ, ਦੇਸ਼ ਕਲਿਕ ਬਿਊਰੋ : ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਧਰਨਾ ਲਾਈ ਬੈਠੇ ਕਿਸਾਨ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨਗੇ। ਚੰਡੀਗੜ੍ਹ ਵਿੱਚ ਸੋਮਵਾਰ (18 ਨਵੰਬਰ) ਨੂੰ ਹੋਈ ਕਿਸਾਨਾਂ ਦੀ ਮੀਟਿੰਗ ਵਿੱਚ ਮੁੜ ਦਿੱਲੀ ਕੂਚ ਦਾ ਫੈਸਲਾ ਲਿਆ ਗਿਆ।ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸ਼ੰਭੂ ਬਾਰਡਰ ਤੋਂ ਹੀ ਦਿੱਲੀ […]

Continue Reading

ਆਂਗਣਵਾੜੀ ਵਰਕਰਾਂ, ਹੈਲਪਰਾਂ ਤੇ ਮਨਰੇਗਾ ਮਜ਼ਦੂਰਾਂ ਵੱਲੋਂ ਰਵਨੀਤ ਸਿੰਘ ਬਿੱਟੂ ਦੇ ਘਰ ਦਾ ਘਿਰਾਓ

ਲੁਧਿਆਣਾ, 18 ਨਵੰਬਰ,ਦੇਸ਼ ਕਲਿੱਕ ਬਿਓਰੋ ਅੱਜ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਗਿੱਲ ਰੋਡ, ਦਾਣਾ ਮੰਡੀ ਸਥਿਤ ਘਰ ਦਾ ਘਿਰਾਓ ਕੀਤਾ ਗਿਆ। ਇਹ ਘੇਰਾਬੰਦੀ ਅਤੇ ਧਰਨਾ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਬਾਅ ਪਾਉਣ ਲਈ ਕੀਤਾ ਗਿਆ ਹੈ। ਇਸ ਮੌਕੇ ਹਜ਼ਾਰਾਂ ਮਜ਼ਦੂਰ ਅਤੇ ਆਂਗਣਵਾੜੀ ਵਰਕਰਾਂ ਧਰਨਾ […]

Continue Reading

ਰਾਹੁਲ ਗਾਂਧੀ ਅੱਜ ਪੰਜਾਬ ਆਉਣਗੇ 

ਅੰਮ੍ਰਿਤਸਰ, 18 ਨਵੰਬਰ, ਦੇਸ਼ ਕਲਿਕ ਬਿਊਰੋ : ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਹਾਲਾਂਕਿ ਇਸ ਦਾ ਅਧਿਕਾਰਤ ਸ਼ਡਿਊਲ ਅਜੇ ਕਿਸੇ ਨਾਲ ਸਾਂਝਾ ਨਹੀਂ ਕੀਤਾ ਗਿਆ ਹੈ ਪਰ ਜਾਣਕਾਰੀ ਮੁਤਾਬਕ ਉਹ ਅੱਜ ਸ਼ਾਮ ਨੂੰ ਹਰਿਮੰਦਰ ਸਾਹਿਬ ਆਉਣਗੇ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ […]

Continue Reading

ਪੰਜਾਬ ‘ਚ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾਏ

ਜਲੰਧਰ, 18 ਨਵੰਬਰ, ਦੇਸ਼ ਕਲਿਕ ਬਿਊਰੋ : ਪੰਜਾਬ ‘ਚ ਜਿਵੇਂ-ਜਿਵੇਂ ਠੰਡ ਵਧ ਰਹੀ ਹੈ, ਉਥੇ ਹੀ ਪੰਜਾਬ ‘ਚ ਧੁੰਦ ਕਾਰਨ ਸੜਕ ਹਾਦਸਿਆਂ ਦਾ ਕਹਿਰ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਦੇ ਸਾਰੇ ਹਾਈਵੇਅ ‘ਤੇ ਜ਼ੀਰੋ ਵਿਜ਼ੀਬਿਲਟੀ ਹੈ। ਸਵੇਰ ਅਤੇ ਰਾਤ ਨੂੰ ਕਈ ਹਾਦਸੇ ਵਾਪਰ ਰਹੇ ਹਨ। ਜਲੰਧਰ ਵਿੱਚ ਅੱਜ ਸਵੇਰੇ ਦੋ […]

Continue Reading

ਪੰਜਾਬ ‘ਚ ਵਧੇਗੀ ਠੰਢ, ਧੁੰਦ ਨੂੰ ਲੈਕੇ ਚਿਤਾਵਨੀ ਜਾਰੀ

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ‘ਚ ਬਰਫਬਾਰੀ ਤੋਂ ਬਾਅਦ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ਠੰਡਾ ਹੋਣ ਲੱਗਾ ਹੈ। ਹਾਲਾਂਕਿ ਪਿਛਲੇ 24 ਘੰਟਿਆਂ ‘ਚ ਜ਼ਿਆਦਾ ਬਦਲਾਅ ਨਹੀਂ ਹੋਇਆ ਹੈ ਪਰ ਆਉਣ ਵਾਲੇ 5 ਦਿਨਾਂ ‘ਚ ਤਾਪਮਾਨ ‘ਚ 2 ਤੋਂ 5 ਡਿਗਰੀ ਦੀ ਗਿਰਾਵਟ ਆਵੇਗੀ। ਪੰਜਾਬ ‘ਚ ਅੱਜ ਵੀ ਧੁੰਦ ਨੂੰ ਲੈ ਕੇ ਅਲਰਟ ਜਾਰੀ […]

Continue Reading

ਅੱਜ ਦਾ ਇਤਿਹਾਸ

18 ਨਵੰਬਰ 2017 ਨੂੰ ਭਾਰਤ ਦੀ ਮਾਨੁਸ਼ੀ ਛਿੱਲਰ ਨੇ ਮਿਸ ਵਰਲਡ ਦਾ ਖਿਤਾਬ ਜਿੱਤਿਆ ਸੀਚੰਡੀਗੜ੍ਹ, 18 ਨਵੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 18 ਨਵੰਬਰ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਜਾਨਣ ਦੀ ਕੋਸ਼ਿਸ਼ ਕਰਾਂਗੇ 18 ਨਵੰਬਰ ਦੇ […]

Continue Reading

ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ

ਚੰਡੀਗੜ੍ਹ, 17 ਨਵੰਬਰ:ਦੇਸ਼ ਕਲਿੱਕ ਬਿਓਰੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ […]

Continue Reading