ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸੰਕਲਪ: ਪੰਜਾਬ ਵਿੱਚੋਂ ਨਸ਼ਾ ਅਤੇ ਨਸ਼ਾ ਤਸਕਰਾਂ ਨੂੰ ਕਰਾਂਗੇ ਜੜ੍ਹੋਂ ਖਤਮ

ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ Arvind Kejriwal and Bhagwant Mann:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਬਾਰੇ ਦੱਸਿਆ ਅਤੇ 30 ਮਾਰਚ ਤੱਕ ਕੀਤੀ ਗਈ ਪੁਲਿਸ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਸੋਮਵਾਰ ਨੂੰ ਅਮਨ ਅਰੋੜਾ ਨੇ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 31ਵੇਂ ਦਿਨ ਪੰਜਾਬ ਪੁਲਿਸ ਵੱਲੋਂ 48 ਨਸ਼ਾ ਤਸਕਰ ਕਾਬੂ; 16.7 ਕਿਲੋ ਹੈਰੋਇਨ, 34 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਦੇ 31ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 48 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 16.7 ਕਿਲੋ ਹੈਰੋਇਨ ਅਤੇ 34300 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। […]

Continue Reading

ਪਾਣੀ ਦੀ ਬੱਚਤ ਕਰਨ ਵਾਲੀ DSR ਤਕਨੀਕ ਅਪਣਾਉਣ ਵਾਲੇ 20 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ 27.79 ਕਰੋੜ ਰੁਪਏ ਜਾਰੀ: ਖੁੱਡੀਆਂ

ਚੰਡੀਗੜ੍ਹ, 31 ਮਾਰਚ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸਾਉਣੀ ਸੀਜ਼ਨ 2024 ਦੌਰਾਨ ਪਾਣੀ ਦੀ ਬੱਚਤ ਕਰਨ ਵਾਲੀ ਝੋਨੇ ਦੀ ਸਿੱਧੀ ਬਿਜਾਈ (DSR) ਤਕਨੀਕ ਅਪਣਾਉਣ ਵਾਲੇ 20,229 ਕਿਸਾਨਾਂ ਨੂੰ 27.79 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਲ […]

Continue Reading

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਖੇ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਕੀਤੀ ਸ਼ਿਰਕਤ

ਦਲਜੀਤ ਕੌਰ  ਦਿੜ੍ਹਬਾ/ਸੰਗਰੂਰ, 31 ਮਾਰਚ, 2025: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਦਿੜ੍ਹਬਾ ਵਿਖੇ ਸਥਿਤ ਜਾਮਾ ਮਸਜਿਦ ਵਿੱਚ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਮੁਸਲਿਮ ਭਾਈਚਾਰੇ ਨੂੰ ਨਿੱਘੀ ਮੁਬਾਰਕਬਾਦ ਭੇਟ ਕੀਤੀ। ਉਹਨਾਂ ਕਿਹਾ ਕਿ ਉਹ ਕਾਮਨਾ ਕਰਦੇ ਹਨ ਕਿ ਮੁਸਲਿਮ ਭਾਈਚਾਰਾ ਹੋਰ ਵੀ ਤਰੱਕੀ ਅਤੇ ਖੁਸ਼ਹਾਲੀ ਹਾਸਿਲ ਕਰੇ। […]

Continue Reading

ਤਰਨਤਾਰਨ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਈ ਸਥਾਨਕ  ਆਗੂ ਪਾਰਟੀ ਵਿੱਚ ਹੋਏ ਸ਼ਾਮਲ

ਤਰਨਤਾਰਨ/ਚੰਡੀਗੜ੍ਹ, 31 ਮਾਰਚ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੂੰ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸਥਾਨਕ ਆਗੂ ਪਾਰਟੀ ਵਿੱਚ ਸ਼ਾਮਲ ਹੋ ਗਏ। ਸਰਬਜੀਤ ਸਿੰਘ ਲਾਲੀ (ਵਾਰਡ ਨੰ. 24), ਸੁਰਿੰਦਰ ਸਿੰਘ ਮੱਲ੍ਹੀ (ਵਾਰਡ ਨੰ. 6), ਅਮਰਜੀਤ ਸਿੰਘ ਰਾਜਪੂਤ (ਵਾਰਡ ਨੰ. 9), ਕੁਲਵੰਤ ਕੌਰ (ਵਾਰਡ ਨੰ. 19), ਪਲਵਿੰਦਰ ਕੌਰ (ਵਾਰਡ ਨੰ. […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਸਰਦੂਲਗੜ੍ਹ ਹਲਕੇ ‘ਚ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਚਾਰ ਮਾਈਨਰਾਂ ਅਤੇ ਪੁਲ ਦਾ ਉਦਘਾਟਨ

ਚੰਡੀਗੜ੍ਹ/ਮਾਨਸਾ, 31 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਹਲਕਾ ਸਰਦੂਲਗੜ੍ਹ ਵਿੱਚ ਨਵੇਂ ਬਣਾਏ ਚਾਰ ਮਾਈਨਰਾਂ ਅਤੇ ਇੱਕ ਪੁਲ ਦਾ ਉਦਘਾਟਨ ਕੀਤਾ। ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਗਏ ਇਨ੍ਹਾਂ ਪ੍ਰਾਜੈਕਟਾਂ ਨਾਲ ਇਸ ਖੇਤਰ ਵਿੱਚ ਸਿੰਜਾਈ ਸਹੂਲਤਾਂ ਵਿੱਚ ਹੋਰ ਵਾਧਾ ਹੋਵੇਗਾ। […]

Continue Reading

ਕਰਨਲ ਬਾਠ ਮਾਮਲੇ ‘ਚ ਸਿੱਟ ਨੇ ADGP ਏ.ਐਸ. ਰਾਏ ਦੀ ਅਗਵਾਈ ਹੇਠ ਜਾਂਚ ਅਰੰਭੀ

ਪਟਿਆਲਾ 31 ਮਾਰਚ: ਦੇਸ਼ ਕਲਿੱਕ ਬਿਓਰੋਕਰਨਲ ਪੁਸ਼ਪਿੰਦਰ ਸਿੰਘ ਬਾਠ ਨਾਲ ਕੁੱਟਮਾਰ ਮਾਮਲੇ ਦੀ ਜਾਂਚ ਕਰਨ ਲਈ ਡੀ.ਜੀ.ਪੀ. ਪੰਜਾਬ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਏ.ਡੀ.ਜੀ.ਪੀ. ਸ. ਏ.ਐਸ. ਰਾਏ ਨੇ ਪਟਿਆਲਾ ਪੁੱਜ ਕੇ ਮਾਮਲੇ ਦੀ ਜਾਂਚ ਅਰੰਭੀ। ਉਨ੍ਹਾਂ ਨੇ ਰਜਿੰਦਰਾ ਹਸਪਤਾਲ ਦੇ ਬਾਹਰ ਸਬੰਧਤ ਢਾਬੇ ਨੇੜੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਤੇ ਘਟਨਾ ਦੇ ਸਾਰੇ […]

Continue Reading

ਮੁੱਖ ਮੰਤਰੀ ਵੱਲੋਂ ਮੁਸਲਿਮ ਭਰਾਵਾਂ ਨੂੰ ਈਦ ਦਾ ਤੋਹਫ਼ਾ; ਮਲੇਰਕੋਟਲਾ ਦੇ ਵਿਕਾਸ ਲਈ 200 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਐਲਾਨ

ਮਾਲੇਰਕੋਟਲਾ, 31 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੇਸ਼ ਕੀਤੇ ਗਏ ਵਕਫ਼ ਸੋਧ ਬਿੱਲ ਦਾ ਡਟ ਕੇ ਵਿਰੋਧ ਕਰੇਗੀ। ਈਦ ਦੇ ਪਵਿੱਤਰ ਤਿਉਹਾਰ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਸਲਿਮ ਭਾਈਚਾਰਾ ਇਸ ਬਿੱਲ […]

Continue Reading

ਪੰਜਾਬ ‘ਚ ਕੱਲ੍ਹ ਤੋਂ ਸਾਰੇ ਸਕੂਲਾਂ ਦਾ ਸਮਾਂ ਬਦਲਿਆ

ਮੋਹਾਲੀ, 31ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਕੂਲਾਂ ਵਿੱਚ ਕੱਲ੍ਹ 1 ਅਪ੍ਰੈਲ ਨੂੰ ਨਵਾਂ ਸੈਸ਼ਨ ਸ਼ੁਰੂ ਹੋ ਰਿਹਾ ਹੈ। ਸਰਕਾਰ ਵੱਲੋਂ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ। ਸਰਕਾਰ ਵੱਲੋਂ ਇਹ ਫ਼ੈਸਲਾ ਮੌਸਮੀ ਤਬਦੀਲੀ ਨੂੰ ਦੇਖਦਿਆਂ ਲਿਆ ਗਿਆ ਹੈ। 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਨਵੇਂ ਵਿੱਦਿਅਕ ਸੈਸ਼ਨ ਨਾਲ ਸਕੂਲਾਂ ਦਾ ਸਮਾਂ ਵੀ ਬਦਲ ਜਾਵੇਗਾ। ਸਾਰੇ […]

Continue Reading

ਭਲਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਸਾੜਨਗੀਆਂ ਬਜਟ ਦੀਆਂ ਕਾਪੀਆਂ

ਜਲੰਧਰ, 31 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਅੱਖੋ ਪਰੋਖੇ ਕਰਨ ਨੂੰ ਲੈ ਕੇ ਆਂਗਣਵਾੜੀ ਯੂਨੀਅਨ ਵੱਲੋਂ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ। ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਜ਼ਿਲ੍ਹਾ ਜਲੰਧਰ ਦੀ ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ, ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ ਨੇ ਕਿਹਾ ਕਿ ਲੋਕ ਵਿਰੋਧੀ […]

Continue Reading