1984 ਦੇ ਦੰਗਾ ਪੀੜਤ ਪਰਿਵਾਰਾਂ ਦੀਆਂ ਲੰਬਿਤ ਮੁਸ਼ਕਲਾਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

ਐੱਸ.ਏ.ਐੱਸ. ਨਗਰ 12 ਦਸੰਬਰ 2024, ਦੇਸ਼ ਕਲਿੱਕ ਬਿਓਰੋ :ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ 1984 ਦੇ ਦੰਗਾ ਪੀੜਤ ਪਰਿਵਾਰਾਂ  ਦੀਆਂ ਮੁਸ਼ਕਲਾਂ ਅਤੇ ਲੰਬਿਤ ਪਏ ਮਾਮਲਿਆਂ ਦੀ ਸਮੀਖਿਆ ਕੀਤੀ ਗਈ।     ਮੀਟਿੰਗ ਦੌਰਾਨ ਦੰਗਾ ਪੀੜਤ ਪਰਿਵਾਰਾਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਉਨ੍ਹਾਂ ਦੀਆਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਿਪਟੀ […]

Continue Reading

‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ […]

Continue Reading

ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਮਾਨਸਾ, 12 ਦਸੰਬਰ : ਦੇਸ਼ ਕਲਿੱਕ ਬਿਓਰੋਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।ਉਨ੍ਹਾਂ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ […]

Continue Reading

ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੇ ਕਿਸਾਨਾਂ ਨੂੰ ਕੀਤੀ ਅਪੀਲ

ਚੰਡੀਗੜ੍ਹ: 12 ਦਸੰਬਰ, ਦੇਸ਼ ਕਲਿੱਕ ਬਿਓਰੋਪਿਛਲੇ ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੋਸ਼ਲ ਮੀਡੀਆ ‘ਤੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਹਰ ਘਰ ਦੇ ਵਿੱਚੋਂ ਇੱਕ ਮੈਂਬਰ ਮੋਰਚੇ ਵਿੱਚ ਜ਼ਰੂਰ ਸ਼ਾਮਲ ਹੋਵੇ ਤਾਂ ਕਿ ਇੱਕ ਹਫਤਾ ਇਸ ਤਰ੍ਹਾਂ ਡਟਣ ਨਾਲ ਅਸੀਂ ਆਪਣਾ ਮੋਰਚਾ ਜਿੱਤ ਲਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰ […]

Continue Reading

ਪਟਿਆਲਾ: ਭਾਜਪਾ ਉਮੀਦਵਾਰਾਂ ਨੇ ਲਾਏ ਫਾਈਲਾਂ ਖੋਹੇ ਜਾਣ ਦੇ ਦੋਸ਼

ਪਟਿਆਲਾ: 12 ਦਸੰਬਰ, ਦੇਸ਼ ਕਲਿੱਕ ਬਿਓਰੋਪਟਿਆਲਾ ਵਿਖੇ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਉਸ ਸਮੇਂ ਭਾਰੀ ਹੰਗਾਮਾ ਹੋਇਆ ਜਦੋਂ ਇੱਕ ਵਿਅਕਤੀ ਵਲੋਂ ਦੋ ਭਾਜਪਾ ਉਮੀਦਵਾਰਾਂ ਦੀਆਂ ਨਾਮਜ਼ਦਗੀ ਵਾਲੀਆਂ ਫ਼ਾਈਲਾਂ ਖੋਹ ਲਈਆਂ ਗਈਆਂ ਅਤੇ ਫਾਈਲਾਂ ਖੋਹ ਕੇ ਮੌਕੇ ਤੋਂ ਫਰਾਰ ਹੋ ਗਿਆ। ਭਾਜਪਾ ਵੱਲੋਂ ਦੋਸ਼ ਲਾਇਆ ਜਾ ਰਿਹਾ ਹੈ ਕਿ ਇਹ ਘਟਨਾ ਪੁਲਿਸ […]

Continue Reading

ਪੰਜਾਬ ਵਿਚ ਈ ਚਾਲਾਨ ਤੋਂ ਸਰਕਾਰੀ ਖਜ਼ਾਨੇ ’ਚ ਆਏ 315348085 ਰੁਪਏ

ਚੰਡੀਗੜ੍ਹ ’ਚ ਈ ਚਾਲਾਨਾਂ ਤੋਂ ਡੇਢ ਅਰਬ ਰੁਪਏ ਵਸੂਲੇ ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਚਾਰ ਸਾਲਾਂ ਦੌਰਾਨ ਹੋਏ ਈ ਚਲਾਨ ਤੋਂ ਸਰਕਾਰੀ ਖਜ਼ਾਨੇ ਵਿੱਚ 31,53,,48,085 ਰੁਪਏ ਆਏ। ਇਸ ਸਮੇਂ ਦੌਰਾਨ 4,07,691 ਈ ਚਲਾਨ  ਹੋਏ। ਇਸੇ ਸਮੇਂ ਦੌਰਾਨ ਚੰਡੀਗੜ੍ਹ ਵਿੱਚ 1,49,99,55,378 ਰੁਪਏ ਸਰਕਾਰੀ ਖਜ਼ਾਨੇ ਵਿੱਚ ਆਏ ਜਦੋਂ ਕਿ ਇਸ ਸਮੇਂ ਦੌਰਾਨ […]

Continue Reading

ਦਲਜੀਤ ਦੁਸਾਂਝ ਦੇ ਚੰਡੀਗੜ੍ਹ ਸ਼ੋਅ ਨੂੰ ਲੈ ਕੇ ਲੱਗੀਆਂ ਪਾਬੰਦੀਆਂ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬੀ ਗਾਇਕ ਦਲਜੀਤ ਦੁਸਾਂਝ ਵੱਲੋਂ ਦੇਸ਼ ਭਰ ਵਿੱਚ ਵੱਖ ਵੱਖ ਥਾਵਾਂ ਕੀਤੇ ਜਾ ਰਹੇ ਦਿਲ ਲੁਮਿਨਾਤੀ ਟੂਰ ਦੇ ਤਹਿਤ ਚੰਡੀਗੜ੍ਹ ਵਿਖੇ 14 ਦਸੰਬਰ ਨੂੰ ਕੰਨਸਰਟ ਹੋ ਰਿਹਾ ਹੈ। ਦਲਜੀਤ ਦੁਸਾਂਝ ਦੇ ਪ੍ਰੋਗਰਾਮ ਤੋਂ ਪਹਿਲਾਂ ਬਾਲ ਅਧਿਕਾਰ ਕਮਿਸ਼ਨ ਵੱਲੋਂ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਦਲਜੀਤ ਦੁਸਾਂਝ ਨੂੰ ਪਟਿਆਲਾ ਪੈਗ, […]

Continue Reading

ਇੰਸਟਾਗ੍ਰਾਮ, ਫੇਸਬੁੱਕ, ਵਾਟਸਐਪ ਤੇ ਥ੍ਰੈਡਸ ਕਈ ਘੰਟੇ ਡਾਊਨ ਰਹੇ

ਨਵੀਂ ਦਿੱਲੀ, 12 ਦਸੰਬਰ, ਦੇਸ਼ ਕਲਿਕ ਬਿਊਰੋ :ਦੁਨੀਆ ਭਰ ਵਿੱਚ ਮੈਟਾ ਪਲੇਟਫਾਰਮ ਦੇ ਸਾਰੇ ਐਪ ਜਿਵੇਂ ਕਿ ਇੰਸਟਾਗ੍ਰਾਮ, ਫੇਸਬੁੱਕ, ਵਾਟਸਐਪ ਅਤੇ ਥ੍ਰੈਡਸ ਮੈਸੇਜਿੰਗ ਐਪ ਲਗਭਗ 3 ਘੰਟਿਆਂ ਲਈ ਡਾਊਨ ਰਹੇ। ਡਾਊਨਡਿਟੈਕਟਰ ਡਾਟ ਕਾਮ ਦੇ ਅਨੁਸਾਰ, ਦੁਨੀਆ ਭਰ ਵਿੱਚ ਹਜ਼ਾਰਾਂ ਯੂਜ਼ਰਾਂ ਨੇ ਇਸ ਦੀ ਸ਼ਿਕਾਇਤ ਕੀਤੀ।ਆਉਟੇਜ ਟ੍ਰੈਕਿੰਗ ਵੈਬਸਾਈਟ ਮੁਤਾਬਕ, ਲਗਭਗ 50,000 ਤੋਂ ਵੱਧ ਯੂਜ਼ਰਾਂ ਦੇ ਫੋਨ […]

Continue Reading

ਸੁਖਬੀਰ ਸਿੰਘ ਬਾਦਲ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਭੁਗਤ ਰਹੇ ਨੇ ਧਾਰਮਿਕ ਸਜ਼ਾ

ਸ਼੍ਰੀ ਮੁਕਤਸਰ ਸਾਹਿਬ, 12 ਦਸੰਬਰ, ਦੇਸ਼ ਕਲਿਕ ਬਿਊਰੋ :ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਦੇ 10ਵੇਂ ਦਿਨ ਅੱਜ ਸੁਖਬੀਰ ਸਿੰਘ ਬਾਦਲ ਅਕਾਲੀ ਆਗੂਆਂ ਨਾਲ ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਨਤਮਸਤਕ ਹੋਏ। ਮੁਕਤਸਰ ਵਿੱਚ ਆਪਣੀ ਸਜ਼ਾ ਦੇ ਦੂਜੇ ਦਿਨ, ਬਾਦਲ ਨੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ Cold Wave ਦਾ ਅਲਰਟ ਜਾਰੀ, ਤਾਪਮਾਨ ਹੋਰ ਘਟਣ ਦੀ ਸੰਭਾਵਨਾ

ਚੰਡੀਗੜ੍ਹ, 12 ਦਸੰਬਰ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਵੱਲੋਂ ਪੰਜਾਬ-ਚੰਡੀਗੜ੍ਹ ਵਿੱਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ 15 ਦਸੰਬਰ ਤੱਕ ਪੰਜਾਬ-ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਬੀਤੇ ਦਿਨ ਵੀ ਤਾਪਮਾਨ ਵਿੱਚ 0.3 ਡਿਗਰੀ ਅਤੇ ਚੰਡੀਗੜ੍ਹ ਵਿੱਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਸੀ। ਪੰਜਾਬ ਦੇ 7 […]

Continue Reading