ਪਟਿਆਲਾ 14 ਅਕਤੂਬਰ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਅਤੇ ਉਰਦੂ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ ਸਾਲ 2022 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ, ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ 2021 ਸਾਲ ਦੌਰਾਨ ਛਪੀਆਂ ਪੁਸਤਕਾਂ ਦੀ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਮੰਗ ਕੀਤੀ ਗਈ ਸੀ ਅਤੇ ਵੱਖ-ਵੱਖ ਖੇਤਰਾਂ ਦੇ ਵਿਦਵਾਨ ਵਿਸ਼ਾ ਮਾਹਿਰਾਂ ਤੋਂ ਇਨ੍ਹਾਂ ਪੁਸਤਕਾਂ ਦਾ ਮੁਲਾਂਕਣ ਕਰਵਾਇਆ ਗਿਆ ਅਤੇ ਸਰਵੋਤਮ ਪੁਸਤਕਾਂ ਦੀ ਚੋਣ ਕੀਤੀ ਗਈ। ਇਸ ਪੁਰਸਕਾਰ ’ਚ ਇਨਾਮੀ ਰਾਸ਼ੀ ਦੇ ਨਾਲ-ਨਾਲ ਇਕ ਪਲੇਕ ਅਤੇ ਸ਼ਾਲ ਭੇਂਟ ਕੀਤੀ ਜਾਵੇਗੀ। ਇਹ ਵੀ ਪੜ੍ਹੋ: 65000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸਾਲ 2022 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਤਹਿਤ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਵਿਜੇ ਵਿਵੇਕ ਦੀ ਪੁਸਤਕ ‘ਛਿਣ ਭੰਗਰ ਵੀ ਕਾਲਾਤੀਤ ਵੀ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ) ਅਰਵਿੰਦਰ ਕੌਰ ਧਾਲੀਵਾਲ ਦੀ ਪੁਸਤਕ ‘ਝਾਂਜਰਾਂ ਵਾਲੇ ਪੈਰ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਜਗਤਾਰਜੀਤ ਸਿੰਘ ਦੀ ਪੁਸਤਕ ‘ਚਿੱਤਰਕਾਰੀ ਵਿੱਚ ਗੁਰੂ ਨਾਨਕ’ ਨੂੰ, ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ ਟੀਕਾਕਾਰੀ/ਕੋਸ਼ਕਾਰੀ) ਨਵਦੀਪ ਸਿੰਘ ਗਿੱਲ ਦੀ ਪੁਸਤਕ ‘ਉੱਡਣਾ ਬਾਜ਼’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਮਨਜੀਤ ਕੌਰ ਅਜ਼ਾਦ ਦੀ ਪੁਸਤਕ ‘ਵਿਸ਼ਵ ਸੱਭਿਆਚਾਰ ਬਨਾਮ ਸਥਾਨਕ
Continue Reading