Sunday, October 20, 2024

ਪੰਜਾਬ

ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ

ਚੰਡੀਗੜ੍ਹ, 19 ਅਕਤੂਬਰ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ।ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ ਅਤੇ […]

ਚੰਡੀਗੜ੍ਹ/ਆਸਪਾਸ

ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੱਲੋਂ ਮੁਹਾਲੀ ਦੇ ਪਹਿਲੇ ਸਰਸ ਮੇਲੇ ਦਾ ਉਦਘਾਟਨ

ਮੋਹਾਲੀ, 18 ਅਕਤੂਬਰ, 2024: ਦੇਸ਼ ਕਲਿੱਕ ਬਿਓਰੋਮੋਹਾਲੀ ਦੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸਮਾਗਮ ਅਜੀਵਿਕਾ ਸਰਸ ਮੇਲੇ ਦੀ ਸ਼ੁਰੂਆਤ ਅੱਜ ਸ਼ਾਮ ਨੂੰ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਾਨਵ ਮੰਗਲ ਸਮਾਰਟ ਸਕੂਲ ਨੇੜੇ ਸੈਕਟਰ 88 ਵਿੱਚ ਇੱਕ ਸ਼ਾਨਦਾਰ ਢੰਗ ਨਾਲ ਕੀਤੀ। ਉਦਘਾਟਨੀ ਸਮਾਰੋਹ ਵਿੱਚ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ […]

ਮੁੱਖ ਖੇਤੀਬਾੜੀ ਅਫਸਰ ਨੇ ਝੋਨੇ ਦੀ ਪਰਾਲੀ ਨੂੰ ਮਿੱਟੀ ਵਿਚ ਮਿਲਾਉਣ ਦੇ ਦੱਸੇ ਨੁਕਤੇ

ਮੋਹਾਲੀ, 18 ਅਕਤੂਬਰ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਸਾਉਣੀ 2024-25 ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਖੇਤੀਬਾੜੀ ਵਿਭਾਗ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਅਧੀਨ ਜ਼ਿਲ੍ਹਾ ਐਸ ਏ ਐਸ ਨਗਰ ਨੂੰ […]

ਰਾਸ਼ਟਰੀ

20 ਤੋਂ ਵੱਧ ਭਾਰਤੀ ਹਵਾਈ ਉਡਾਨਾਂ ਨੂੰ ਬੰਬ ਦੀ ਧਮਕੀ, ਐਮਰਜੈਂਸੀ ਲੈਂਡਿੰਗ ਕਰਾਈ

ਚੰਡੀਗੜ੍ਹ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਹੈਦਰਾਬਾਦ ਤੋਂ ਚੰਡੀਗੜ੍ਹ ਆ ਰਹੀ ਇੰਡੀਗੋ ਫਲਾਈਟ ਵਿੱਚ ਬੰਬ ਦੀ ਧਮਕੀ ਨਾਲ ਯਾਤਰੀਆਂ ਅਤੇ ਅਧਿਕਾਰੀਆਂ ਵਿੱਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ। ਫਲਾਈਟਾਂ ‘ਚ ਬੰਬ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ ਹੈ। ਸ਼ਨੀਵਾਰ ਨੂੰ ਇੰਡੀਅਨ ਏਅਰਲਾਈਨਜ਼ ਦੀਆਂ 20 ਤੋਂ ਵੱਧ ਉਡਾਣਾਂ ਨੂੰ ਬੰਬ ਦੀ ਧਮਕੀ ਮਿਲੀ ਹੈ, ਜਿਸ ਕਾਰਨ ਦਹਿਸ਼ਤ […]

ਆਸਾਰਾਮ ਦੇ ਬੇਟੇ ਨੂੰ ਬਾਪੂ ਨਾਲ ਮੁਲਾਕਾਤ ਦੀ ਇਜ਼ਾਜ਼ਤ ਮਿਲੀ

ਸੂਰਤ: 19 ਅਕਤੂਬਰ, ਦੇਸ਼ ਕਲਿੱਕ ਬਿਓਰੋ ਗੁਜਰਾਤ ਹਾਈ ਕੋਰਟ ਨੇ ਆਸਾਰਾਮ ਅਤੇ ਉਨ੍ਹਾਂ ਦੇ ਬੇਟੇ ਨਰਾਇਣ ਸਾਈਂ ਦੀ ਮੁਲਾਕਾਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਦੋਵਾਂ ਦੀ ਮੁਲਾਕਾਤ ਜੋਧਪੁਰ ਜੇਲ੍ਹ ਵਿੱਚ ਹੋਵੇਗੀ। ਹਾਲਾਂਕਿ ਇਸ ਮੁਲਾਕਾਤ ਲਈ ਆਸਾਰਾਮ ਦੇ ਬੇਟੇ ਨੂੰ 5 ਲੱਖ ਰੁਪਏ ਜਮ੍ਹਾ ਕਰਵਾਉਣੇ ਹੋਣਗੇ। ਬਲਾਤਕਾਰ ਦੇ ਮਾਮਲੇ ਵਿੱਚ 11 ਸਾਲ ਤੋਂ ਜੇਲ੍ਹ ਵਿੱਚ ਬੰਦ […]

ਸੰਸਾਰ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਦਾ ਮਾਮਲਾ, FBI ਨੇ ਭਾਰਤੀ ਨੌਜਵਾਨ ਨੂੰ ਮੋਸਟ ਵਾਂਟੇਡ ਐਲਾਨਿਆ

ਚੰਡੀਗੜ੍ਹ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਅਮਰੀਕੀ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹਰਿਆਣਾ ਦੇ ਰੇਵਾੜੀ ਦਾ ਇੱਕ ਨੌਜਵਾਨ ਵੀ ਨਿਊਯਾਰਕ ਸਥਿਤ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੈ। ਅਮਰੀਕੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (FBI) ਨੇ ਨੌਜਵਾਨ ਵਿਕਾਸ ਯਾਦਵ ਦਾ ਮੋਸਟ ਵਾਂਟੇਡ ਪੋਸਟਰ ਜਾਰੀ […]

ਪ੍ਰਵਾਸੀ ਪੰਜਾਬੀ

ਅਮਰੀਕੀ ਅਦਾਲਤ ਨੇ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ

ਨਵੀਂ ਦਿੱਲੀ, 20 ਸਤੰਬਰ, ਦੇਸ਼ ਕਲਿਕ ਬਿਊਰੋ :ਅਮਰੀਕਾ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ਸਰਕਾਰ ਨੂੰ ਸੰਮਨ ਭੇਜਿਆ ਹੈ। ਭਾਰਤ ਦੇ ਐਨਐਸਏ ਅਜੀਤ ਡੋਵਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ, ਰਾਅ ਏਜੰਟ ਵਿਕਰਮ ਯਾਦਵ ਅਤੇ ਕਾਰੋਬਾਰੀ ਨਿਖਿਲ ਗੁਪਤਾ ਦੇ ਨਾਂ ਵੀ ਇਸ ਸੰਮਨ […]

ਕੈਨੇਡਾ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ‘ਤੇ ਕੀਤੀ ਸਖਤੀ, ਵੀਜ਼ੇ ਘਟਾਏ

ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੇ ਪੰਜ ਅਧਿਕਾਰੀ ਮੁਅੱਤਲ ਆਪਣੇ ਐਲਾਨ ਵਿੱਚ, ਟਰੂਡੋ ਨੇ ਕਿਹਾ ਕਿ ਸਰਕਾਰ ਕੈਨੇਡਾ ਵਿੱਚ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਵਿਦੇਸ਼ੀ ਕਰਮਚਾਰੀਆਂ ਦੇ ਨਿਯਮਾਂ ਨੂੰ ਵੀ ਸਖਤ ਕਰੇਗੀ। ਜਸਟਿਨ ਟਰੂਡੋ ਨੇ ਇੱਕ ਟਵੀਟ ਵਿੱਚ ਕਿਹਾ ਕਿ ਅਸੀਂ ਘੱਟ ਤਨਖਾਹ ਵਾਲੇ, ਅਸਥਾਈ ਵਿਦੇਸ਼ੀ ਕਾਮਿਆਂ ਦੀ ਗਿਣਤੀ ਘਟਾ ਰਹੇ […]

ਬਜ਼ੁਰਗ NRI ਨੂੰ ਅਗਵਾ ਤੋਂ ਬਾਅਦ ਕਤਲ ਕਰਕੇ ਲਾਸ਼ ਨਹਿਰ ‘ਚ ਸੁੱਟੀ

ਜਲੰਧਰ, 17 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਜ਼ਿਲ੍ਹੇ ਦੇ ਪਿੰਡ ਕੰਗ ਸਾਹਬੂ ਤੋਂ ਅਣਪਛਾਤੇ ਕਾਰ ਸਵਾਰਾਂ ਵੱਲੋਂ ਇੱਕ ਐਨਆਰਆਈ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ। ਪੁਲੀਸ ਨੇ ਬਜ਼ੁਰਗ ਐਨਆਰਆਈ ਦੀ ਲਾਸ਼ ਬਰਾਮਦ ਕਰ ਲਈ ਹੈ। ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਸਦਰ ਨਕੋਦਰ ਦੀ ਪੁਲੀਸ ਨੇ ਬੀਐਨਐਸ 104 (ਅਗਵਾ) ਤਹਿਤ […]

ਸਿੱਖਿਆ \ ਤਕਨਾਲੋਜੀ

ਪੰਜਾਬ ਦੇ ਸਕੂਲੀ ਬੱਚਿਆਂ ਦੀ ਬੱਸ ਦਰੱਖਤ ਨਾਲ ਟਕਰਾਈ, ਕਈ ਜ਼ਖਮੀ

ਪੰਚਕੂਲਾ: 19 ਅਕਤੂਬਰ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮਲੇਰਕੋਟਲਾ ਤੋਂ ਮੋਰਨੀ ਹਿੱਲ ਲਈ ਟੂਰ ‘ਤੇ ਜਾ ਰਹੀ ਨਿੱਜੀ ਸਕੂਲ ਬੱਸ ਟਿੱਕਰਤਾਲ ਕੋਲ ਸੰਤੁਲਨ ਗੁਆਉਣ ਕਾਰਨ ਦਰਖਤ ਨਾਲ ਟਕਰਾਅ ਗਈ, ਜਿਸ ਨਾਲ ਕੁਝ ਬੱਚੇ ਜ਼ਖਮੀ ਹੋ ਗਏ । ਜ਼ਖਮੀਆਂ ਨੂੰ ਤੁਰੰਤ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ਕਰਵਾਇਆ ਗਿਆ ਹੈ ਜ਼ਿਥੇ ਉਹ ਜ਼ੇਰੇ ਇਲਾਜ ਹਨ। ਗਣੀਮਤ ਇਹ […]

ਬਰਨਾਲਾ ਵਿਖੇ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਈ, ਔਰਤ ਸਮੇਤ 2 ਦੀ ਮੌਤ, ਦੋ ਗੰਭੀਰ

ਬਰਨਾਲਾ, 18 ਅਕਤੂਬਰ, ਦੇਸ਼ ਕਲਿਕ ਬਿਊਰੋ :ਬਰਨਾਲਾ ਵਿੱਚ ਸੰਤੁਲਨ ਵਿਗੜਨ ਕਾਰਨ ਇੱਕ ਕਾਰ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਔਰਤ ਸਮੇਤ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਸਿਵਲ ਹਸਪਤਾਲ […]