News

ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਦਾ 7ਵਾਂ ਬੈਚ ਪੰਜ-ਰੋਜ਼ਾ ਟਰੇਨਿੰਗ ਲਈ ਭੇਜਿਆ ਜਾਵੇਗਾ ਸਿੰਗਾਪੁਰ

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਕੂਲੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ 36 ਸਕੂਲ ਪ੍ਰਿੰਸੀਪਲਾਂ ਨੂੰ ਪੰਜ-ਰੋਜ਼ਾ ਸਿਖਲਾਈ ਲਈ ਸਿੰਗਾਪੁਰ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਲੀਡਰਸ਼ਿਪ ਡਿਵੈੱਲਪਮੈਂਟ ਪ੍ਰੋਗਰਾਮ ਤਹਿਤ […]

Continue Reading

ਗਾਇਕ ਮੀਕਾ ਸਿੰਘ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਮਿਲਾਏ ਸੁਰ

ਜਨ ਸਭਾ ਵਿੱਚ ਸਾਂਸਦ ਰਾਘਵ ਚੱਢਾ ਨੇ ਸਮਝਾਇਆ ‘ਆਪ’ ਦੀਆਂ ਸਕੀਮਾਂ ਰਾਹੀਂ ਹਰ ਮਹੀਨੇ 25,000 ਰੁਪਏ ਦੀ ਬੱਚਤ ਦਾ ਗਣਿਤ ਦਿੱਲੀ, 2 ਫਰਵਰੀ 2025, ਦੇਸ਼ ਕਲਿੱਕ ਬਿਓਰੋ : ਚਾਂਦਨੀ ਚੌਕ ਵਿਧਾਨ ਸਭਾ ਦੇ ਮਜਨੂੰ ਕਾ ਟਿੱਲਾ ਇਲਾਕੇ ਦੇ ਲੋਕ ਸ਼ਨੀਵਾਰ ਦੀ ਸ਼ਾਮ ਨੂੰ ਸ਼ਾਇਦ ਹੀ ਭੁੱਲ ਸਕਣਗੇ। ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ ਦੀ ਵਿਸ਼ਾਲ […]

Continue Reading

ਡੀ.ਆਈ.ਜੀ. ਵੱਲੋਂ ਬਸੰਤ ਪੰਚਮੀ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ,727 ਪੁਲਿਸ ਕਰਮਚਾਰੀਆਂ ਨੂੰ ਦਿੱਤੀ ਤਰੱਕੀ

ਡੀ.ਆਈ.ਜੀ. ਵੱਲੋਂ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਡੀ.ਆਈ.ਜੀ. ਸਿੱਧੂ ਨੇ ਪਾਈਆਂ ਨਵੀਆਂ ਪੈੜਾਂ, ਨਵੇਂ ਸਾਲ ਦੇ ਮੌਕੇ ‘ਤੇ ਵੀ ਦਿੱਤੀਆਂ ਸਨ ਮੁਲਾਜ਼ਮਾਂ ਨੂੰ ਤਰੱਕੀਆਂ ·         ਐਸ.ਐਸ.ਪੀ ਮਾਲੇਰਕੋਟਲਾ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਦਿੱਤੀਆਂ ਸੁਭ ਕਾਮਨਾਵਾਂ ਮਾਲੇਰਕੋਟਲਾ, 2 ਫ਼ਰਵਰੀ: ਦੇਸ਼ ਕਲਿੱਕ ਬਿਓਰੋ               ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਮਾਲੇਰਕੋਟਲਾ, ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ।                     ਇਨ੍ਹਾਂ ਤਰੱਕੀਆਂ ਦੇ ਅੱਜ ਬਸੰਤ ਪੰਚਮੀ ਦੇ ਮੌਕੇ ‘ਤੇ  ਹੁਕਮ ਜਾਰੀ ਕਰਦਿਆਂ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਦੀ ਸੁਰੱਖਿਆ ਅਤੇ ਅਮਨ ਸ਼ਾਂਤੀ ਲਈ ਕੰਮ ਕਰ ਰਹੀ ਹੈ, ਜਿਸ ਦੇ ਮੱਦੇਨਜ਼ਰ ਸਮੇਂ-ਸਮੇਂ ‘ਤੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਂਦੀ ਹੈ ਪਰੰਤੂ ਜਦੋਂ ਕਿਸੇ ਤਿੱਥ ਤਿਉਹਾਰ ਮੌਕੇ ਕਿਸੇ ਵੀ ਮੁਲਾਜ਼ਮ ਨੂੰ ਤਰੱਕੀ ਮਿਲਦੀ ਹੈ ਤਾਂ ਉਸ ਦੀ ਖੁਸ਼ੀ ਵੱਖਰੀ ਹੀ ਹੁੰਦੀ ਹੈ।                   ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਿਹੜੇ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 23, ਹੌਲਦਾਰ ਤੋਂ ਸਹਾਇਕ ਥਾਣੇਦਾਰ 132, ਸਿਪਾਹੀ ਤੋਂ ਹੌਲਦਾਰ 572 ਸ਼ਾਮਲ ਹਨ।ਜਿਕਰਯੋਗ ਹੈ ਕਿ ਮਾਲੇਰਕੋਟਲਾ ਦੇ ਸਹਾਇਕ ਥਾਣੇਦਾਰ ਤੋਂ ਸਬ–ਇੰਸਪੈਕਟਰ 03, ਹੌਲਦਾਰ ਤੋਂ ਸਹਾਇਕ ਥਾਣੇਦਾਰ 06, ਸਿਪਾਹੀ ਤੋਂ ਸੀਨੀਅਰ ਸਿਪਾਹੀ 49 ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ ।              ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਨੇ ਤਰੱਕੀਯਾਬ ਹੋਏ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਬਾਰਕਬਾਦ ਦਿੱਤੀ। ਇਨ੍ਹਾਂ ਕਰਮਚਾਰੀਆਂ ਨੂੰ ਸ਼ੁਭ ਇੱਛਾਵਾਂ ਦਿੰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਹ ਤਰੱਕੀਯਾਬ ਕਰਮਚਾਰੀ ਤਨਦੇਹੀ ਨਾਲ ਸਥਾਪਤ ਕਾਨੂੰਨਾਂ ਦੀ ਪਾਲਣਾ ਕਰਦੇ ਹੋਏ ਲੋਕ ਹਿੱਤ ਵਿੱਚ ਕੰਮ ਕਰਨਗੇ।                     ਜਿਕਰਯੋਗ ਹੈ ਕਿ ਡੀ.ਆਈ.ਜੀ. ਸਿੱਧੂ ਨੇ ਨਵੀਆਂ ਪੈੜਾਂ ਪਾਈਆਂ ਹਨ, ਨਵੇਂ ਸਾਲ ਦੇ ਮੌਕੇ ‘ਤੇ ਵੀ ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਸਨ।ਉਨ੍ਹਾਂ ਨੇ ਪਟਿਆਲਾ ਰੇਂਜ ਦੇ ਜ਼ਿਲ੍ਹਾ ਮਾਲੇਰਕੋਟਲਾ ਦੇ 6 , ਪਟਿਆਲਾ ਦੇ 73, ਸੰਗਰੂਰ ਦੇ 18, ਬਰਨਾਲਾ ਦੇ 10, ਅਤੇ ਜੀ.ਆਰ.ਪੀ. ਦੇ 19 ਕੁੱਲ 126 ਸਿਪਾਹੀਆਂ ਨੂੰ ਹੌਲਦਾਰ ਤਰੱਕੀਯਾਬ ਕੀਤਾ ਸੀ।             ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ ਨੇ ਤਰੱਕੀਯਾਬ ਹੋਏ 58 ਮੁਲਾਜ਼ਮਾਂ ਅਤੇ ਉਨ੍ਹਾਂ ਦੇ ਸਕੇ ਸਬੰਧੀਆਂ ਨੂੰ ਸੁਭ ਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਾਹਿਰ ਕੀਤੀ ਕਿ ਉਹ ਆਪਣੀ ਰਹਿੰਦੀ ਸਰਵਿਸ ਦੌਰਾਨ ਆਪਣੀ ਡਿਊਟੀ ਸਪਰਪਣ ਦੀ ਭਾਵਨਾਂ ਨਾਲ ਨਿਭਾਉਣਗੇ ਅਤੇ ਸਮਾਜ ਨੂੰ ਨਵੀ ਸੇਹ ਪ੍ਰਦਾਨ ਕਰਦੇ ਹੋਏ ਜ਼ਿਲ੍ਹੇ ਵਿੱਚ  ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਨਸ਼ਾ ਮੁਕਤ ਸਮਾਜ ਦੀ ਰਚਨਾ ਵਿੱਚ ਅਹਿਮ ਰੋਲ ਅਦਾ ਕਰਨਗੇ ।

Continue Reading

ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਡਰਾਇਆ ਜਾ ਰਿਹਾ : ਕੇਜਰੀਵਾਲ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਭਾਜਪਾ ਉਤੇ ਦੋਸ਼ ਲਗਾਉਂਦਾ ਹੋਏ ਕਿਹਾ ਕਿ ਪਾਰਟੀ ਵਰਕਰਾਂ ਨੂੰ ਡਰਾਇਆ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਕੇ ਦਿੱਲੀ ਪੁਲਿਸ ਦੀ ਸ਼ਿਕਾਇਤ ਕੀਤੀ ਹੈ। ਕੇਜਰੀਵਾਲ ਨੇ ਚੋਣ ਕਮਿਸ਼ਨ ਤੋਂ ਦੋਸ਼ੀ ਪੁਲਿਸ ਅਧਿਕਾਰੀਆਂ […]

Continue Reading

ਬਰਾਤੀਆਂ ਨੂੰ ਲਿਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ, 7 ਦੀ ਮੌਤ ਤੇ 15 ਜ਼ਖਮੀ

ਬਰਾਤੀਆਂ ਨੂੰ ਲਿਜਾ ਰਹੀ ਬੱਸ ਨਾਲ ਵਾਪਰਿਆ ਹਾਦਸਾ, 7 ਦੀ ਮੌਤ ਤੇ 15 ਜ਼ਖਮੀਨਾਸਿਕ : 2 ਫਰਵਰੀ, ਦੇਸ਼ ਕਲਿੱਕ ਬਿਓਰੋਮਹਾਰਾਸ਼ਟਰ ਦੇ ਨਾਸਿਕ-ਗੁਜਰਾਤ ਹਾਈਵੇਅ ‘ਤੇ ਇਕ ਲਗਜ਼ਰੀ ਬੱਸ ਦੇ 200 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਕਰੀਬ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ ਪੰਦਰਾਂ ਜ਼ਖਮੀ ਹੋ ਗਏ। ਪ੍ਰਾਈਵੇਟ ਲਗਜ਼ਰੀ ਬੱਸ ਪੁਣੇ ਜ਼ਿਲੇ ਦੇ ਲੋਹੇਗਾਓਂ ਤੋਂ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ’ਚ ਚੋਣ ਪ੍ਰਚਾਰ ਦੌਰਾਨ ਗਾਇਆ ਗੀਤ

ਨਵੀਂ ਦਿੱਲੀ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਪ੍ਰਚਾਰ ਕਰਦੇ ਸਮੇਂ ਪੰਜਾਬੀ ਗਾਇਕ ਮਿੱਕਾ ਸਿੰਘ ਨਾਲ ਗੀਤ ਗਾਇਆ। ਮੁੱਖ ਮੰਤਰੀ ਭਗਵੰਤ ਮਾਨ ਤੇ ਮਿੱਕਾ ਸਿੰਘ ਸਟੇਜ ਉਤੇ ਗੀਤ ਗਾ ਰਹੇ ਹਨ। ਭਗਵੰਤ ਮਾਨ ਚਾਂਦਨੀ ਚੌਕ ਵਿਧਾਨ ਸਭਾ ਹਲਕੇ ਵਿਚ ਮਜਨੂੰ ਕਾ […]

Continue Reading

ਡੀ.ਆਈ.ਜੀ. ਨੇ ਪਟਿਆਲਾ ਰੇਂਜ ਦੇ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀ ਦਿੱਤੀ

ਪਟਿਆਲਾ, 2 ਫ਼ਰਵਰੀ, ਦੇਸ਼ ਕਲਿੱਕ ਬਿਓਰੋ :ਪਟਿਆਲਾ ਰੇਂਜ, ਪਟਿਆਲਾ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ. ਮਨਦੀਪ ਸਿੰਘ ਸਿੱਧੂ, ਆਈ.ਪੀ.ਐਸ. ਨੇ ਬਸੰਤ ਪੰਚਮੀ ਦੇ ਪਵਿੱਤਰ ਦਿਹਾੜੇ ‘ਤੇ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ ਦਿੰਦੇ ਹੋਏ ਪਟਿਆਲਾ ਰੇਂਜ ਦੇ ਜਿ਼ਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਵਿਖੇ ਤਾਇਨਾਤ 727 ਪੁਲਿਸ ਕਰਮਚਾਰੀਆਂ ਨੂੰ ਤਰੱਕੀਯਾਬ ਕੀਤਾ ਹੈ। ਇਨ੍ਹਾਂ ਤਰੱਕੀਆਂ ਦੇ ਅੱਜ […]

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਉਤੇ ਦਰਜ ਸਾਰੀਆਂ FIR ਅਦਾਲਤ ’ਚ ਪੇਸ਼ ਕਰਨ ਦੇ ਹੁਕਮ

ਚੰਡੀਗੜ੍ਹ, 2 ਫਰਵਰੀ, ਦੇਸ਼ ਕਲਿੱਕ ਬਿਓਰੋ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਖਿਲਾਫ ਦਰਜ ਕੀਤੀਆਂ ਗਈਆਂ ਸਾਰੀਆਂ ਐਫਆਈਆਰ ਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜਾਣਕਾਰੀ ਮੰਗੀ ਗਈ ਹੈ। ਹਾਈਕੋਰਟ ਨੇ ਅੰਮ੍ਰਿਤਸਰ ਅਤੇ ਮੋਗਾ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਸਬੰਧੀ 17 ਫਰਵਰੀ ਤੱਕ ਪੂਰੀ ਜਾਣਕਾਰੀ ਅਦਾਲਤ ਵਿੱਚ ਪੇਸ਼ […]

Continue Reading

BCCI ਅਵਾਰਡ: ਸਚਿਨ ਤੇਂਦੁਲਕਰ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ

BCCI ਐਵਾਰਡ: ਸਚਿਨ ਤੇਂਦੁਲਕਰ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਨਵੀਂ ਦਿੱਲੀ: 2 ਫਰਵਰੀ, ਦੇਸ਼ ਕਲਿੱਕ ਬਿਓਰੋਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ, ਜਿਸ ਦੇ ਬੱਲੇਬਾਜ਼ੀ ਰਿਕਾਰਡ ਅਤੇ ਅੰਤਰਰਾਸ਼ਟਰੀ ਕ੍ਰਿਕਟ ‘ਤੇ ਪ੍ਰਭਾਵ ਸਮੇਂ ਦੀ ਪਰੀਖਿਆ ‘ਤੇ ਖੜਾ ਰਿਹਾ ਹੈ, ਨੂੰ ਸ਼ਨੀਵਾਰ ਨੂੰ ਕਰਨਲ ਸੀਕੇ ਨਾਇਡੂ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਮੌਜੂਦਾ ਭਾਰਤ ਦੇ ਤੇਜ਼ ਗੇਂਦਬਾਜ਼ […]

Continue Reading

ਸੁਡਾਨ: ਤਾਜ਼ਾ ਹਮਲੇ ‘ਚ 56 ਲੋਕਾਂ ਦੀ ਮੌਤ 150 ਤੋਂ ਵੱਧ ਜ਼ਖਮੀ

ਸੁਡਾਨ: ਤਾਜ਼ਾ ਹਮਲੇ ‘ਚ 56 ਲੋਕਾਂ ਦੀ ਮੌਤ 150 ਤੋਂ ਵੱਧ ਜ਼ਖਮੀ ਓਮਦੁਰਮਨ: 2 ਫਰਵਰੀ, ਦੇਸ਼ ਕਲਿੱਕ ਬਿਓਰੋਸੁਡਾਨ ਦੇ ਤੋਪਖਾਨੇ ਦੇ ਗੋਲਾਬਾਰੀ ਅਤੇ ਹਵਾਈ ਹਮਲਿਆਂ ਵਿੱਚ ਸ਼ਨੀਵਾਰ ਨੂੰ ਵੱਡੇ ਖਾਰਟੂਮ ਵਿੱਚ ਘੱਟੋ ਘੱਟ 56 ਲੋਕ ਮਾਰੇ ਗਏ।ਸੁਡਾਨ ਦੀ ਨਿਯਮਤ ਸੈਨਾ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ ਵਿੱਚ ਅਪ੍ਰੈਲ 2023 ਤੋਂ ਸੱਤਾ ਦੀ ਲੜਾਈ ਚੱਲ ਰਹੀ […]

Continue Reading